Punjab News: ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।


ਇਹ ਵੀ ਪੜ੍ਹੋ: ਪਿਓ-ਪੁੱਤ ਨੇ ਆਪਣੇ ਸ਼ਰੀਕੇ ਦੇ ਭਰਾ ਦਾ ਕੀਤਾ ਕਤਲ, ਦੋਵੇਂ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ



ਉਹ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ ਵਿੱਚ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਿਸ ਵੱਲੋਂ ਮੁਲਜ਼ਮਾਂ ਦੇ ਸਾਰੇ ਲਿੰਕਸ ਖੰਗਾਲੇ ਜਾ ਰਹੇ ਹਨ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਸੰਪਰਕ ਵਿਚ ਕੌਣ-ਕੌਣ ਸਨ।




ਇਹ ਵੀ ਪੜ੍ਹੋ: ਅੱਜ ਕਿਸਾਨ ਵਿਧਾਇਕਾਂ ਦੇ ਘਰ ਦੇ ਬਾਹਰ ਲਾਉਣਗੇ ਸਥਾਈ ਮੋਰਚਾ, 25 ਟੋਲ ਪਲਾਜ਼ਾ ਕਰਵਾਏ ਸੀ ਫ੍ਰੀ, ਜਾਣੋ ਪੂਰਾ ਮਾਮਲਾ