ਪੜਚੋਲ ਕਰੋ

ਦਿੱਲੀ ਤੋਂ ਪੰਜਾਬ 'ਚ 'ਚਿੱਟੇ' ਦੀ ਸਪਲਾਈ, ਜੇਲ੍ਹ 'ਚੋਂ ਹੀ ਚੱਲ ਰਿਹਾ ਨੈੱਟਵਰਕ

ਗਰੋਹ ਦਾ ਮੁਖੀ ਨਾਈਜੀਰੀਅਨ ਤਸਕਰ ਵਿਕਟਰ ਕਪੂਰਥਲਾ ਜੇਲ੍ਹ ਵਿੱਚੋਂ ਫੋਨ ਰਾਹੀਂ ਸਾਰਾ ਨੈੱਟਵਰਕ ਚਲਾ ਰਿਹਾ ਸੀ। ਕਾਉਂਟਰ ਇੰਟੈਲੀਜੈਂਸ ਵੱਲੋਂ ਦਿੱਤੀ ਸੂਚਨਾ 'ਤੇ ਜੇਲ੍ਹ ਅਧਿਕਾਰੀਆਂ ਨੇ ਨਾਈਜੀਰੀਅਨ ਸਮੱਗਲਰ ਵਿਕਟਰ ਕੋਲੋਂ ਦੋ ਮੋਬਾਈਲ ਤੇ ਇੱਕ ਸਿੰਮ ਕਾਰਡ ਵੀ ਬਰਾਮਦ ਕੀਤਾ।

ਜਲੰਧਰ: ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਦਿੱਲੀ ਤੋਂ ਨਸ਼ਾ ਲਿਆ ਕੇ ਪੰਜਾਬ ਵਿੱਚ ਤਸਕਰੀ ਕਰਦੇ ਅੰਤਰਰਾਜੀ ਹੈਰੋਇਨ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਥਾਣਾ ਖੇਤਰ ਤੋਂ ਦੋ ਤਸਕਰਾਂ ਕੋਲੋਂ ਇੱਕ ਕਿੱਲੋ ਹੈਰੋਇਨ ਜ਼ਬਤ ਕੀਤੀ। ਗਰੋਹ ਦਾ ਮੁਖੀ ਨਾਈਜੀਰੀਅਨ ਤਸਕਰ ਵਿਕਟਰ ਕਪੂਰਥਲਾ ਜੇਲ੍ਹ ਵਿੱਚੋਂ ਫੋਨ ਰਾਹੀਂ ਸਾਰਾ ਨੈੱਟਵਰਕ ਚਲਾ ਰਿਹਾ ਸੀ। ਕਾਉਂਟਰ ਇੰਟੈਲੀਜੈਂਸ ਵੱਲੋਂ ਦਿੱਤੀ ਸੂਚਨਾ 'ਤੇ ਜੇਲ੍ਹ ਅਧਿਕਾਰੀਆਂ ਨੇ ਨਾਈਜੀਰੀਅਨ ਸਮੱਗਲਰ ਵਿਕਟਰ ਕੋਲੋਂ ਦੋ ਮੋਬਾਈਲ ਤੇ ਇੱਕ ਸਿੰਮ ਕਾਰਡ ਵੀ ਬਰਾਮਦ ਕੀਤਾ। ਮੌਕੇ ਤੋਂ ਗ੍ਰਿਫ਼ਤਾਰ ਕੀਤੇ ਤਸਕਰਾਂ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਹਕੀਮਾ, ਧਰਮਕੋਟ ਮੋਗਾ ਤੇ ਉਸ ਦੇ ਸਾਥੀ ਰਣਜੀਤ ਸਿੰਘ ਵਾਸੀ ਵਾਰਡ ਨੰਬਰ 01 ਮਹਿਤਪੁਰ ਜਲੰਧਰ ਵਜੋਂ ਹੋਈ ਹੈ। ਪ੍ਰੈੱਸ ਬਿਆਨ ਜਾਰੀ ਕਰਦਿਆਂ ਏਆਈਜੀ ਕਾਉਂਟਰ ਇੰਟੈਲੀਜੈਂਸ ਜਲੰਧਰ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਹ ਮਿਲੀ ਸੀ ਕਿ ਦਿੱਲੀ ਵਾਸੀ ਗੁਰਵਿੰਦਰ ਸਿੰਘ ਦਾ ਨੀਗਰੋ ਤਸਕਰਾਂ ਨਾਲ ਸੰਪਰਕ ਹੈ। ਅੱਜ ਉਹ ਆਪਣੇ ਸਾਥੀ ਰਣਜੀਤ ਸਿੰਘ ਨਾਲ ਕਾਰ ਵਿੱਚ ਹੈਰੋਇਨ ਦੀ ਵੱਡੀ ਖੇਪ ਲੈ ਕੇ ਸ਼ੇਰਪੁਰ ਦੋਵਾਂ ਤੋਂ ਤਲਵੰਡੀ ਮਾਧੋ ਖੇਤਰ ਦੇ ਸਮਗਲਰਾਂ ਨੂੰ ਵੇਚਣ ਆ ਰਿਹਾ ਹੈ। ਇਸ ਸੂਚਨਾ 'ਤੇ ਕਾਰਵਾਈ ਕਰਦਿਆਂ ਖੱਖ ਨੇ ਤੁਰੰਤ ਇਹ ਜਾਣਕਾਰੀ ਐਸਐਸਪੀ ਕਪੂਰਥਲਾ ਸਤਿੰਦਰ ਸਿੰਘ ਨਾਲ ਸਾਂਝੀ ਕੀਤੀ ਤੇ ਕਾਉਂਟਰ ਇੰਟੈਲੀਜੈਂਸ ਵਿੰਗ ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਪਾਰਟੀ ਦੀ ਇਕ ਸਾਂਝੀ ਟੀਮ ਗਠਿਤ ਕਰਕੇ ਖੇਪ ਸਮੇਤ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਇਲਾਕੇ ਵਿੱਚ ਤਾਇਨਾਤ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਨੂੰ ਸਫ਼ਲਤਾ ਮਿਲੀ ਤੇ ਦੋ ਤਸਕਰ ਕਾਬੂ ਕੀਤੇ ਗਏ। ਦੋਵਾਂ ਤਸਕਰਾਂ ਖ਼ਿਲਾਫ਼ ਸੁਲਤਾਨਪੁਰ ਲੋਧੀ ਥਾਣੇ ਵਿੱਚ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਮੁਢਲੀ ਪੁੱਛਗਿੱਛ ਤੋਂ ਪਤਾ ਚੱਲਿਆ ਕਿ ਇਹ ਦੋਵੇਂ ਪਿਛਲੇ ਕੁਝ ਸਾਲਾਂ ਤੋਂ ਨਸ਼ਾ ਤਸਕਰੀ ਦੇ ਨਾਜਾਇਜ਼ ਕਾਰੋਬਾਰ ਵਿੱਚ ਸ਼ਾਮਲ ਸਨ। ਉਹ ਪਹਿਲਾਂ ਵੀ ਨਸ਼ਾ ਤਸਕਰੀ ਦੇ ਕੇਸਾਂ ਵਿੱਚ ਗ੍ਰਿਫ਼ਤਾਰ ਹੋਏ ਸਨ। ਇਨ੍ਹਾਂ ਮਾਮਲਿਆਂ ਵਿੱਚ ਜੇਲ੍ਹਾਂ ਵਿੱਚ ਵੀ ਬੰਦ ਰਹੇ ਸਨ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget