Punjab News: ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ 'ਤੇ ਬੀਤੇ ਦਿਨੀਂ ਦੁਕਾਨਦਾਰ 'ਤੇ ਐਸਡਈਟਈ ਲਈ ਵਰਤੀ ਜਾਣ ਵਾਲੀ ਨਕਲੀ ENO ਵੇਚਣ ਦੇ ਕਥਿਤ ਦੋਸ਼ ਲੱਗੇ ਹਨ।


ਦੁਕਾਨ 'ਤੇ ਕੰਪਨੀ ਦੇ ਕਰਮਚਾਰੀਆਂ ਵੱਲੋਂ ਰੇਡ ਕੀਤੀ ਗਈ ਸੀ ਜਿਸ ਦੇ ਵਿੱਚ ENO ਦੇ 2700 ਪਾਉਚ ਬਰਾਮਦ ਕੀਤੇ ਗਏ। ਕੰਪਨੀ ਦੇ ਕਰਿੰਦਿਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਨੂੰ ਜਾਣਕਾਰੀ ਮਿਲੀ ਸੀ ਕਿ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਇੱਕ ਦੁਕਾਨਦਾਰ ਵੱਲੋਂ ਨਕਲੀ ENO ਵੇਚੀ ਜਾ ਰਹੀ ਹੈ।ਜਦੋਂ ਅਸੀਂ ਪੁਲਿਸ ਦੇ ਨਾਲ ਦੁਕਾਨ 'ਤੇ ਰੇਡ ਕੀਤੀ ਤਾਂ ਭਾਰੀ ਮਾਤਰਾ ਦੇ ਵਿੱਚ ENO ਬਰਾਮਦ ਕੀਤੀ ਗਈ ਤੇ ਜਿਸ ਨੂੰ ਮੌਕੇ ਤੇ ਜਬਤ ਕਰ ਲਿਆ ਗਿਆ।


ਕੰਪਨੀ ਦੇ ਕਰਿੰਦਿਆਂ ਨੇ ਦੱਸਿਆ ਕਿ ਇਹ ਮਨੁੱਖੀ ਜੀਵਨ ਦੇ ਲਈ ਜ਼ਹਿਰ ਦਾ ਕੰਮ ਕਰਦੀ ਹੈ ਤੇ ਦੁਕਾਨਦਾਰਾਂ ਦੇ ਵੱਲੋਂ ਬਿਨਾਂ ਮਨੁੱਖੀ ਜੀਵਨ ਦੀ ਪਰਵਾਹ ਕੀਤਿਆਂ ਇਹ ਨਕਲੀ ENO ਵੇਚੀ ਜਾ ਰਹੀ ਸੀ। ਇਸ ਮੌਕੇ ਕੰਪਨੀ ਦੇ ਕਰਿੰਦਿਆਂ ਨੇ ਨਕਲੀ ਤੇ ਅਸਲੀ ENO ਦੀ ਪਹਿਚਾਣ ਦੱਸੀ ਕਿ ਕਿਸ ਤਰ੍ਹਾਂ ਦੇ ਨਾਲ ਨਕਲੀ ਤੇ ਅਸਲੀ ਦੀ ਪਹਿਚਾਣ ਕੀਤੀ ਜਾ ਸਕਦੀ ਹੈ। 


ਦੂਜੇ ਪਾਸੇ ਜਦੋਂ ਇਸ ਮਾਮਲੇ ਸੰਬੰਧੀ ਥਾਣਾ ਸਿਟੀ ਐਸਐਚ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਇਸ ਦੀ ਰਿਪੋਰਟ ਸਬੰਧਿਤ ਮਹਿਕਮੇ ਨੂੰ ਭੇਜ ਦਿੱਤੀ ਗਈ ਹੈ ਜਦੋਂ ਵੀ ਸਾਨੂੰ ਰਿਪੋਰਟ ਮਿਲਦੀ ਹੈ ਤਾਂ ਉਸ ਹਿਸਾਬ ਦੇ ਨਾਲ ਕਾਰਵਾਈ ਕੀਤੀ ਜਾਵੇਗੀ।


 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ