ਪੜਚੋਲ ਕਰੋ
Advertisement
(Source: ECI/ABP News/ABP Majha)
ਵਿਦੇਸ਼ੀ ਸ਼ਰਾਬ ਦੇ ਨਾਂ ‘ਤੇ ਪੰਜਾਬੀਆਂ ਨੂੰ ਵੇਚੀ ਗਈ ਨਕਲੀ ਦਾਰੂ, ਹੁਣ ਈਡੀ ਲਵੇਗੀ ਐਕਸ਼ਨ
ਲੌਕਡਾਊਨ ਦੌਰਾਨ ਪੰਜਾਬ ਤੇ ਹਰਿਆਣਾ ਵਿੱਚ ਵਿਦੇਸ਼ੀ ਬ੍ਰਾਂਡ ਦੇ ਨਾਂ ‘ਤੇ ਜਾਅਲੀ ਸ਼ਰਾਬ ਵੇਚ ਕੇ ਕਰੋੜਾਂ ਰੁਪਏ ਕਮਾਏ। ਹੁਣ ਇਸ ਕੇਸ ਨਾਲ ਜੁੜੇ ਕਈ ਸਬੂਤ ਈਡੀ ਨੂੰ ਮਿਲ ਗਏ ਹਨ।
ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਜਲਦੀ ਹੀ ਕਰੋੜਾਂ ਰੁਪਏ ਦੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਖਿਲਾਫ ਕਾਰਵਾਈ ਕਰਨ ਜਾ ਰਹੀ ਹੈ। ਇਸ ਮਾਮਲੇ ਵਿੱਚ ਈਡੀ ਨੂੰ ਅਹਿਮ ਜਾਣਕਾਰੀ ਮਿਲੀ ਸੀ ਕਿ ਕੋਰੋਨਾ ਸੰਕਟ ਦੇ ਸ਼ੁਰੂਆਤੀ ਸਮੇਂ ਦੌਰਾਨ ਇਸ ਵਪਾਰੀ ਨੇ ਪੰਜਾਬ-ਹਰਿਆਣਾ ਵਿੱਚ ਰੋਜ਼ਾਨਾ ਕਰੋੜਾਂ ਰੁਪਏ ਦੀ ਸ਼ਰਾਬ ਵੇਚੀ ਸੀ। ਇਸ ਕੇਸ ਵਿੱਚ ਬਹੁਤ ਸਾਰੇ ਲੋਕਾਂ ਦੀ ਭੂਮਿਕਾ ਅਜੇ ਵੀ ਸ਼ੱਕ ਦੇ ਦਾਇਰੇ ‘ਚ ਹੈ, ਜੋ ਸਰਕਾਰੀ ਨੌਕਰੀ ਕਰਦਿਆਂ ਕਾਰੋਬਾਰੀ ਦੀ ਮਦਦ ਕਰਨ ਲਈ ਕੰਮ ਕਰ ਰਹੇ ਹਨ।
ਦੱਸ ਦਈਏ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰ ਰਹੇ ਮੁਲਜ਼ਮ ‘ਤੇ ਪਹਿਲਾਂ ਹੀ ਪੰਜਾਬ ਦੇ ਜਲੰਧਰ ਸਮੇਤ ਕਈ ਥਾਂਵਾਂ ‘ਤੇ ਅਜਿਹੇ ਕਈ ਕੇਸ ਦਰਜ ਹਨ ਪਰ ਉਹ ਹਮੇਸ਼ਾ ਆਪਣੇ ਕੁਝ ਜਾਣਕਾਰਾਂ ਕਰਕੇ ਬਚਦਾ ਰਿਹਾ। ਹੁਣ ਇਸ ਕੇਸ ਵਿੱਚ ਈਡੀ ਟੀਮ ਨੇ ਬਹੁਤ ਸਾਰੇ ਪੁਰਾਣੇ ਕੇਸਾਂ ਨੂੰ ਖੰਗਾਲਣਾ ਸ਼ੁਰੂ ਕੀਤਾ ਹੈ ਤੇ ਕਈ ਮਹੱਤਵਪੂਰਨ ਦਸਤਾਵੇਜ਼ਾਂ ਦੀ ਪੜਤਾਲ ਵੀ ਕੀਤੀ ਹੈ। ਇਸ ਨੂੰ ਆਧਾਰ ਬਣਾਉਂਦੇ ਹੋਏ ਮਨੀ ਲਾਂਡਰਿੰਗ ਐਕਟ ਤਹਿਤ ਕੇਸ ਦਾਇਰ ਕੀਤਾ ਜਾ ਰਿਹਾ ਹੈ।
ਹਾਲਾਂਕਿ, ਇਸੇ ਸਾਲ ਜਨਵਰੀ ਵਿੱਚ ਉਸ ਤੇ ਉਸ ਦੇ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਸੀ। ਉਸ ਕੇਸ ‘ਚ ਇੱਕ ਟਰਾਂਸਪੋਰਟਰ ਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਸੀ ਜੋ ਡਰਾਈਵਰ ਕੋਲੋਂ ਜ਼ਬਤ ਕੀਤਾ ਗਿਆ। ਉਸ ਤੋਂ ਬਾਅਦ ਉਹ ਕਈ ਜਾਂਚ ਏਜੰਸੀਆਂ ਦੇ ਰਾਡਾਰ 'ਤੇ ਆ ਗਿਆ ਸੀ।
ਇਸ ਮਾਮਲੇ ਵਿੱਚ ਈਡੀ ਨੇ ਕਈ ਗੈਰਕਾਨੂੰਨੀ ਜਾਇਦਾਦਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਦੇ ਅਧਾਰ ‘ਤੇ ਈਡੀ ਟੀਮ ਨੇ ਆਪਣੀ ਟੀਮ ਨੂੰ ਬਹੁਤ ਸਾਰੀਆਂ ਥਾਂਵਾਂ ‘ਤੇ ਭੇਜ ਕੇ ਇਸ ਦੀਆਂ ਕਈ ਸੰਪਤੀਆਂ ਬਾਰੇ ਜਾਣਕਾਰੀ ਇਕੱਤਰ ਕੀਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement