ਪੜਚੋਲ ਕਰੋ

Punjab Election Result: ਬੱਸ ਰਹਿ ਗਏ ਕੁਝ ਘੰਟੇ ! 117 ਗਿਣਤੀ ਕੇਂਦਰ ਦੱਸਣਗੇ 'ਪੰਜਾਬ ਦਾ ਭਵਿੱਖ', ਸੁਰੱਖਿਆ ਦੇ ਸਖ਼ਤ ਪ੍ਰਬੰਧ, ਜਾਣੋ ਨਤੀਜਿਆਂ ਨਾਲ ਜੁੜੀ ਹਰ ਜਾਣਕਾਰੀ

ਸੂਬੇ ਵਿੱਚ 27 ਵੱਖ-ਵੱਖ ਥਾਵਾਂ 'ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ਸ਼ਹਿਰ ਅਤੇ ਖੂਨੀ ਮਾਜਰਾ (ਖਰੜ) ਵਿੱਚ ਸਥਿਤ ਹਨ।

Punjab Election Result: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ।

ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ 'ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ਸ਼ਹਿਰ ਅਤੇ ਖੂਨੀ ਮਾਜਰਾ (ਖਰੜ) ਵਿੱਚ ਸਥਿਤ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਸੰਗਰੂਰ ਅਤੇ ਨਵਾਂ ਸ਼ਹਿਰ ਵਿਖੇ ਗਿਣਤੀ ਨਹੀਂ ਕਰਵਾਈ ਜਾਵੇਗੀ।
 
ਮੁੱਖ ਚੋਣ ਅਧਿਕਾਰੀ  ਨੇ ਕਿਹਾ ਕਿ ਇਨ੍ਹਾਂ ਗਿਣਤੀ ਕੇਂਦਰਾਂ ਵਿਖੇ ਸਟਰਾਂਗ ਰੂਮ ਵਿੱਚ ਰੱਖੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਇਨ੍ਹਾਂ ਸਟਰਾਂਗ ਰੂਮਾਂ ਵਿਖੇ ਦੋਹਰੇ ਲਾਕ ਸਿਸਟਮ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਜ਼ਰੀਏ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਅਧਿਕਾਰਤ ਕਰਮਚਾਰੀ ਹਰੇਕ ਸਟਰਾਂਗ ਰੂਮ ਦੇ ਬਾਹਰ ਲਗਾਈਆਂ ਗਈਆਂ ਐਲ.ਈ.ਡੀ. ਸਕਰੀਨਾਂ, ਜਿਨ੍ਹਾਂ ਵਿੱਚ ਸਟਰਾਂਗ ਰੂਮ ਦੇ ਆਲੇ-ਦੁਆਲੇ ਦੀ ਲਾਈਵ ਫਟੇਜ਼ ਦੇਖੀ ਜਾ ਸਕਦੀ ਹੈ, ਰਾਹੀਂ ਸੁਰੱਖਿਆ ਦੀ ਨਿਗਰਾਨੀ ਕਰ ਸਕਦੇ ਹਨ। ਇਸ ਤੋਂ ਇਲਾਵਾ ਇਥੇ ਆਉਣ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਆਨ-ਡਿਊਟੀ ਕਰਮਚਾਰੀਆਂ ਵੱਲੋਂ ਇੱਕ ਵਿਜ਼ਟਰ ਰਜਿਸਟਰ ਲਗਾਇਆ ਗਿਆ ਹੈ। ਇਸਦੇ ਨਾਲ ਹੀ ਸਾਰੇ ਪ੍ਰੋਟੋਕੋਲਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਆਧਾਰ ‘ਤੇ ਅਧਿਕਾਰੀਆਂ ਵੱਲੋਂ ਸਥਿਤੀ ਦਾ ਨਿਰੀਖਣ ਕੀਤਾ ਜਾ ਰਿਹਾ ਹੈ।

ਗਿਣਤੀ ਕੇਂਦਰਾਂ  ਦੀ ਸੁਰੱਖਿਆ ਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਤੱਕ ਪਹੁੰਚ ‘ਤੇ ਸਖ਼ਤ ਪਾਬੰਦੀ ਨਾਲ ਢੁਕਵੇਂ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ ਅਤੇ ਸਿਰਫ਼ ਮਾਨਤਾ ਪ੍ਰਾਪਤ ਜਾਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਦਾਖ਼ਲ ਹੋਣ ਦੀ ਆਗਿਆ ਹੈ। ਗਿਣਤੀ ਕੇਂਦਰਾਂ ਦੀ ਵਿਆਪਕ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਦੀ ਮਰਿਆਦਾ ਨੂੰ ਬਣਾਏ ਰੱਖਣ ਲਈ ਕਿਸੇ ਵੀ ਐਮਰਜੈਂਸੀ ਜਾਂ ਘਟਨਾ ਨਾਲ ਤੁਰੰਤ ਨਜਿੱਠਣ ਲਈ ਕਿਉਕ ਰਿਸਪਾਂਸ ਟੀਮਾਂ ਤਾਇਨਾਤ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

ਇਨ ਡ੍ਰਾਈਵ ਬਣੀ ਡ੍ਰਾਇਵਰਾਂ ਲਈ ਖ਼ਤਰਾ  ਦੇਖੋ  ਕਿਸ ਤਰਾਂ ਲੁਟੇਰੀਆਂ ਨੇ ਲੁਟੀਆਂ ਕਾਰਾ!ਅਸੀਂ ਜੰਮੇ ਅਕਾਲੀ, ਪਲੇ ਅਕਾਲੀ   ਮਰਾਂਗੇ ਵੀ ਅਕਾਲੀ - ਬਾਗੀ ਧੜਾFaridkot News | Window AC ਪੱਟ ਕੇ ਨਸ਼ਾ ਛੁਡਾਊ ਕੇਂਦਰ 'ਚੋਂ ਫ਼ਰਾਰ ਹੋਏ ਨੌਜਵਾਨHimachal Landslide | ਹਿਮਾਚਲ 'ਚ ਲੈਂਡਸਲਾਈਡ - 6 ਗੱਡੀਆਂ ਮਲਬੇ ਹੇਠਾਂ ਦੱਬੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ ਹਲਚਲ
Embed widget