ਪੜਚੋਲ ਕਰੋ

Lok sabha Election 2024: ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ, ਸਟਰਾਂਗ ਰੂਮਾਂ ਦੀ CCTV ਨਿਗਰਾਨੀ ਦੇ ਪੁਖ਼ਤਾ ਪ੍ਰਬੰਧ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ

Lok sabha Election 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ। 

ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ 'ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ਸ਼ਹਿਰ ਅਤੇ ਖੂਨੀ ਮਾਜਰਾ (ਖਰੜ) ਵਿੱਚ ਸਥਿਤ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਸੰਗਰੂਰ ਅਤੇ ਨਵਾਂ ਸ਼ਹਿਰ ਵਿਖੇ ਗਿਣਤੀ ਨਹੀਂ ਕਰਵਾਈ ਜਾਵੇਗੀ।
 
ਮੁੱਖ ਚੋਣ ਅਧਿਕਾਰੀ  ਨੇ ਕਿਹਾ ਕਿ ਇਨ੍ਹਾਂ ਗਿਣਤੀ ਕੇਂਦਰਾਂ ਵਿਖੇ ਸਟਰਾਂਗ ਰੂਮ ਵਿੱਚ ਰੱਖੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਇਨ੍ਹਾਂ ਸਟਰਾਂਗ ​​ਰੂਮਾਂ ਵਿਖੇ ਦੋਹਰੇ ਲਾਕ ਸਿਸਟਮ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਜ਼ਰੀਏ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

 ਉਨ੍ਹਾਂ ਅੱਗੇ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਅਧਿਕਾਰਤ ਕਰਮਚਾਰੀ ਹਰੇਕ ਸਟਰਾਂਗ ਰੂਮ ਦੇ ਬਾਹਰ ਲਗਾਈਆਂ ਗਈਆਂ ਐਲ.ਈ.ਡੀ. ਸਕਰੀਨਾਂ, ਜਿਨ੍ਹਾਂ ਵਿੱਚ ਸਟਰਾਂਗ ਰੂਮ ਦੇ ਆਲੇ-ਦੁਆਲੇ ਦੀ ਲਾਈਵ ਫਟੇਜ਼ ਦੇਖੀ ਜਾ ਸਕਦੀ ਹੈ, ਰਾਹੀਂ ਸੁਰੱਖਿਆ ਦੀ ਨਿਗਰਾਨੀ ਕਰ ਸਕਦੇ ਹਨ। ਇਸ ਤੋਂ ਇਲਾਵਾ ਇਥੇ ਆਉਣ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਆਨ-ਡਿਊਟੀ ਕਰਮਚਾਰੀਆਂ ਵੱਲੋਂ ਇੱਕ ਵਿਜ਼ਟਰ ਰਜਿਸਟਰ ਲਗਾਇਆ ਗਿਆ 
ਹੈ। ਇਸਦੇ ਨਾਲ ਹੀ ਸਾਰੇ ਪ੍ਰੋਟੋਕੋਲਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਆਧਾਰ ‘ਤੇ ਅਧਿਕਾਰੀਆਂ ਵੱਲੋਂ ਸਥਿਤੀ ਦਾ ਨਿਰੀਖਣ ਕੀਤਾ ਜਾ ਰਿਹਾ ਹੈ।

ਗਿਣਤੀ ਕੇਂਦਰਾਂ  ਦੀ ਸੁਰੱਖਿਆ ਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਤੱਕ ਪਹੁੰਚ ‘ਤੇ ਸਖ਼ਤ ਪਾਬੰਦੀ ਨਾਲ ਢੁਕਵੇਂ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ ਅਤੇ ਸਿਰਫ਼ ਮਾਨਤਾ ਪ੍ਰਾਪਤ ਜਾਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਦਾਖ਼ਲ ਹੋਣ ਦੀ ਆਗਿਆ ਹੈ। ਗਿਣਤੀ ਕੇਂਦਰਾਂ ਦੀ ਵਿਆਪਕ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਦੀ ਮਰਿਆਦਾ ਨੂੰ ਬਣਾਏ ਰੱਖਣ ਲਈ ਕਿਸੇ ਵੀ ਐਮਰਜੈਂਸੀ ਜਾਂ ਘਟਨਾ ਨਾਲ ਤੁਰੰਤ ਨਜਿੱਠਣ ਲਈ ਕਿਉਕ ਰਿਸਪਾਂਸ ਟੀਮਾਂ ਤਾਇਨਾਤ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget