ਦੇਸ਼ ਦੀ ਜਮਹੂਰੀਅਤ ਨੂੰ ਪੈਸੇ ਜਾਂ ਧੌਂਸ ਨਾਲ ਨਹੀਂ ਖਰੀਦਿਆ ਜਾ ਸਕਦਾ: ਸੀਐਮ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਗੀ ਮਤੇ ਨਾਲ ਆਪਣੀ ਤਾਕਤ ਵਿਖਾਉਂਦਿਆਂ ਬੀਜੇਪੀ ਸਣੇ ਵਿਰੋਧੀਆਂ ਨੂੰ ਚੰਗੇ ਰਗੜੇ ਲਾਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਗੀ ਮਤੇ ਨਾਲ ਆਪਣੀ ਤਾਕਤ ਵਿਖਾਉਂਦਿਆਂ ਬੀਜੇਪੀ ਸਣੇ ਵਿਰੋਧੀਆਂ ਨੂੰ ਚੰਗੇ ਰਗੜੇ ਲਾਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ ਤੇ ਲੋਕਾਂ ਵੱਲੋਂ ਦਿੱਤੇ ਗਏ ਫਤਵੇ ਨੂੰ ਖਰੀਦਣ ਦੀਆਂ ਕੋਝੀਆਂ ਚਾਲਾਂ ਚੱਲਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਇਹ ਦੱਸਣ ਲਈ ਲਿਆਂਦਾ ਗਿਆ ਸੀ ਕਿ ਸਰਕਾਰ ਵਿਚ ਲੋਕਾਂ ਦਾ ਪੂਰਨ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਮਤੇ ਦੇ ਪਾਸ ਹੋਣ ਨਾਲ ਸਾਬਤ ਹੋ ਗਿਆ ਹੈ ਕਿ ਦੇਸ਼ ਦੀ ਜਮਹੂਰੀਅਤ ਨੂੰ ਪੈਸੇ ਜਾਂ ਧੌਂਸ ਨਾਲ ਨਹੀਂ ਖਰੀਦਿਆ ਜਾ ਸਕਦਾ। ਇਸ ਇਤਿਹਾਸਕ ਫਤਵੇ ਨਾਲ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹੋਰ ਵੀ ਤਨਦੇਹੀ ਨਾਲ ਉਪਰਾਲੇ ਕਰੇਗੀ।
ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਨੂੰ ਦੋ ਕਿਸਮ ਦੇ ਹਮਲੇ ਹੁੰਦੇ ਹਨ। ਪਹਿਲਾ ਬਾਹਰੀ ਤੇ ਦੂਜਾ ਅੰਦਰੂਨੀ, ਬਾਹਰਲੇ ਹਮਲਿਆਂ ਨੂੰ ਸਾਡੀਆਂ ਫੌਜਾਂ ਰੋਕਦੀਆਂ ਹਨ ਪਰ ਅੰਦਰੂਨੀ ਹਮਲੇ ਦੇਸ਼ ਦੀਆਂ ਅੰਦਰਲੀਆਂ ਤਾਕਤਾਂ ਕਰਦੀਆਂ ਹਨ ਜਿਨ੍ਹਾਂ ਪਿੱਛੇ ਬਾਹਰੀ ਤਾਕਤਾਂ ਦਾ ਹੱਥ ਹੁੰਦਾ ਹੈ। ਅੱਜਕਲ੍ਹ ਸਾਡੇ ਦੇਸ਼ ਵਿੱਚ ਉਹੀ ਹੋ ਰਿਹਾ ਹੈ।
ਕਿਸੇ ਵੀ ਦੇਸ਼ ਨੂੰ ਦੋ ਕਿਸਮ ਦੇ ਹਮਲੇ ਹੁੰਦੇ ਹਨ। ਪਹਿਲਾ ਬਾਹਰੀ ਅਤੇ ਦੂਜਾ ਅੰਦਰੂਨੀ, ਬਾਹਰਲੇ ਹਮਲਿਆਂ ਨੂੰ ਸਾਡੀਆਂ ਫੌਜਾਂ ਰੋਕਦੀਆਂ ਹਨ। ਪਰ ਅੰਦਰੂਨੀ ਹਮਲੇ ਦੇਸ਼ ਦੀਆਂ ਅੰਦਰਲੀਆਂ ਤਾਕਤਾਂ ਕਰਦੀਆਂ ਹਨ ਜਿਨ੍ਹਾਂ ਪਿੱਛੇ ਬਾਹਰੀ ਤਾਕਤਾਂ ਦਾ ਹੱਥ ਹੁੰਦਾ ਹੈ। ਅੱਜਕਲ੍ਹ ਸਾਡੇ ਦੇਸ਼ ਵਿੱਚ ਉਹੀ ਹੋ ਰਿਹਾ ਹੈ।
— AAP Punjab (@AAPPunjab) October 3, 2022
—CM @BhagwantMann pic.twitter.com/fICxaHrWx3
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਤੇ ਭਾਜਪਾ ਪਿਛਲੇ ਦਰਵਾਜ਼ੇ ਰਾਹੀਂ ਸੱਤਾ ਹਥਿਆ ਕੇ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਰਮਾਏਦਾਰਾਂ ਤੇ ਤਾਕਤਵਰ ਲੋਕਾਂ ਨੇ ਜਮਹੂਰੀਅਤ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਭਾਜਪਾ ਮੁਲਕ ਵਿੱਚ ਪਿਛਲੇ ਦਰਵਾਜ਼ੇ ਰਾਹੀਂ ਸੂਬਿਆਂ ਵਿੱਚ ਸਰਕਾਰਾਂ ਬਣਾਉਣ ਦੀ ਕਲਾ ਵਿੱਚ ਮੁਹਾਰਤ ਹਾਸਲ ਕਰ ਰਹੀ ਹੈ ਅਤੇ ਬਦਕਿਸਮਤੀ ਨਾਲ ਕਾਂਗਰਸ ਇਸ ਦਾ ਸਭ ਤੋਂ ਵੱਧ ਸ਼ਿਕਾਰ ਹੋਣ ਦੇ ਬਾਵਜੂਦ ਸਮਰਥਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਕਾਂਗਰਸ ਦੇਸ਼ ਭਰ ਵਿੱਚ ‘ਵਿਧਾਇਕ ਵਿਕਾਊ ਹਨ’ ਦੇ ਮਾਰਕੇ ਨਾਲ ਦਫ਼ਤਰ ਖੋਲ੍ਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਲੋਕ ਸੁਪਰੀਮ ਹਨ ਤੇ ਉਹ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ।