Punjab Breaking News Live 16 June: ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਹੋਵੇਗਾ ਫ੍ਰੀ, ਹਿਮਾਚਲ 'ਚ ਪੰਜਾਬੀ NRI 'ਤੇ 100 ਲੋਕਾਂ ਨੇ ਕੀਤਾ ਹਮਲਾ, ਪੰਜਾਬ 'ਚ ਗਰਮੀ ਅਤੇ ਲੂ ਦਾ ਅਲਰਟ ਜਾਰੀ
Punjab Breaking News Live 16 June: ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਹੋਵੇਗਾ ਫ੍ਰੀ, ਹਿਮਾਚਲ 'ਚ ਪੰਜਾਬੀ NRI 'ਤੇ 100 ਲੋਕਾਂ ਨੇ ਕੀਤਾ ਹਮਲਾ, ਪੰਜਾਬ 'ਚ ਗਰਮੀ ਅਤੇ ਲੂ ਦਾ ਅਲਰਟ ਜਾਰੀ
Anmol Gagan Wedding: ਪੰਜਾਬ ਦੇ ਸੈਰ-ਸਪਾਟਾ ਮੰਤਰੀ ਤੇ ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਦਾ ਵਿਆਹ ਅੱਜ ਐਡਵੋਕੇਟ ਸ਼ਾਹਬਾਜ਼ ਸੋਹੀ ਨਾਲ ਹੋ ਰਿਹਾ ਹੈ। ਸੋਹੀ ਪਰਿਵਾਰ ਵੀ ਕਾਫੀ ਸਮਾਂ ਸਿਆਸਤ ਵਿੱਚ ਸਰਗਰਮ ਰਿਹਾ ਹੈ। ਐਡਵੋਕੇਟ ਸ਼ਾਹਬਾਜ਼ ਸੋਹੀ ਦੇ ਦਾਦਾ, ਪਿਤਾ ਤੇ ਮਾਤਾ ਸਿਆਸਤ ਵਿੱਚ ਐਕਟਿਵ ਸਨ। ਦੱਸ ਦਈਏ ਕਿ ਸ਼ਾਹਬਾਜ਼ ਸੋਹੀ ਦੇ ਪਿਤਾ ਰਵਿੰਦਰ ਸਿੰਘ ਕੁੱਕੂ ਸੋਹੀ ਹਲਕਾ ਡੇਰਾਬੱਸੀ (ਉਸ ਵੇਲੇ ਹਲਕਾ ਬਨੂੜ) ਤੋਂ ਵੱਡੇ ਕਾਂਗਰਸੀ ਆਗੂ ਰਹੇ ਹਨ, ਜਿਨ੍ਹਾਂ ਦੀ ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਅਚਨਚੇਤ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਹਬਾਜ਼ ਸੋਹੀ ਦੀ ਮਾਤਾ ਤੇ ਕੁੱਕੂ ਸੋਹੀ ਦੀ ਪਤਨੀ ਸ਼ੀਲਮ ਸੋਹੀ ਨੇ ਕਾਂਗਰਸ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਕੈਪਟਨ ਕੰਵਲਜੀਤ ਸਿੰਘ ਖ਼ਿਲਾਫ਼ ਬਨੂੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੇ ਸੀ ਤੇ ਉਹ ਸਿਰਫ਼ 714 ਵੋਟਾਂ ਨਾਲ ਹਾਰ ਗਈ ਸੀ। ਸ਼ਾਹਬਾਜ਼ ਸੋਹੀ ਦੇ ਦਾਦਾ ਮਰਹੂਮ ਬਲਬੀਰ ਸਿੰਘ ਬਲਟਾਣਾ ਬਨੂੜ ਹਲਕੇ ਤੋਂ ਆਜ਼ਾਦ ਵਿਧਾਇਕ ਰਹੇ ਸਨ।
Punjab News: ਖੇਤੀ ਦੇ ਸੰਦ ਟਰੈਕਟਰਾਂ ਦੀਆਂ ਦੌੜਾਂ ਤੇ ਸਟੰਟਾਂ ਦਾ ਕ੍ਰੇਜ਼ ਵਧਦਾ ਜਾ ਰਿਹਾ ਹੈ। ਇਸ ਨਾਲ ਭਿਆਨਕ ਹਾਦਸੇ ਹੋ ਰਹੇ ਹਨ। ਪੰਜਾਬ ਵਿੱਚ ਵੀ ਇਸ ਕਾਰਨ ਕਈ ਵੱਡੇ ਹਾਦਸੇ ਵਾਪਰ ਚੁੱਕੇ ਹਨ ਤੇ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ ਪਰ ਫਿਰ ਵੀ ਅਜਿਹੀਆਂ ਖੇਡਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਜਲੰਧਰ ਦੇ ਨਾਲ ਲੱਗਦੇ ਫਗਵਾੜਾ ਤੋਂ ਸਾਹਮਣੇ ਆਇਆ ਹੈ। ਇਸ ਦੌਰਾਨ ਦੌੜ ਲਾ ਰਹੇ ਵਿਅਕਤੀ ਦਾ ਟਰੈਕਟਰ ਅਚਾਨਕ ਬੇਕਾਬੂ ਹੋ ਗਿਆ। ਇਸ ਤੋਂ ਬਾਅਦ ਉਕਤ ਟਰੈਕਟਰ ਨੇ ਰੇਸ ਦੇਖਣ ਲਈ ਕਿਨਾਰੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ 'ਚ ਕਰੀਬ ਪੰਜ ਲੋਕ ਗੰਭੀਰ ਜ਼ਖਮੀ ਹੋ ਗਏ। ਖੁਸ਼ਕਿਸਮਤੀ ਰਹੀ ਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
Punjab News: ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਅੱਜ ਜ਼ੀਰਕਪੁਰ ਵਿੱਚ ਵਿਆਹ ਹੋਣ ਜਾ ਰਿਹਾ ਹੈ। ਅੱਜ ਜ਼ੀਰਕਪੁਰ ਵਿੱਚ ਉਨ੍ਹਾਂ ਦਾ ਵਿਆਹ ਐਡਵੋਰੇਟ ਸ਼ਾਹਬਾਜ਼ ਸਿੰਘ ਦੇ ਨਾਲ ਹੋਵੇਗਾ। ਇਸ ਦੌਰਾਨ ਪੰਜਾਬ ਸਰਕਾਰ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਵਿਆਹ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚਣਗੇ। ਦੱਸ ਦਈਏ ਕਿ ਪਿਛਲੇ ਦਿਨੀਂ ਅਨਮੋਲ ਗਗਨ ਮਾਨ ਦੀਆਂ ਵਿਆਹ ਦੀਆਂ ਰਸਮਾਂ ਹੋਈਆਂ ਸਨ, ਜਿਸ ਦੌਰਾਨ ਉਨ੍ਹਾਂ ਦੀਆਂ ਮਹਿੰਦੀ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ, ਜਿਸ ਵਿੱਚ ਆਪਣੀਆਂ ਸਹੇਲੀਆਂ ਨਾਲ ਮਹਿੰਦੀ ਲਗਵਾ ਰਹੇ ਸਨ ਅਤੇ ਨਾਲ ਹੀ ਕਾਫੀ ਖੂਬਸੂਰਤ ਵੀ ਲੱਗ ਰਹੇ ਸਨ।
Amritsar News: ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਬਣਾਉਣ ਦੇ ਲਈ ਇੱਕ ਸਿੱਖ ਜਥਾ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਕਮੇਟੀ ਵੱਲੋਂ ਇਹ ਜੱਥਾ ਰਵਾਨਾ ਕੀਤਾ ਜਾਵੇਗਾ। ਇਹ ਜੱਥਾ ਅਟਾਰੀ ਬਾਘਾ ਸਰੱਦ ਦੇ ਰਾਹੀਂ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ।
ਪਿਛੋਕੜ
Punjab Breaking News Live 16 June: ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਸਵੇਰੇ 10 ਵਜੇ ਫ੍ਰੀ ਹੋ ਜਾਵੇਗਾ। ਵਧਦੇ ਰੇਟਾਂ ਦੇ ਵਿਰੋਧ 'ਚ ਅੱਜ ਕਿਸਾਨ ਪ੍ਰਦਰਸ਼ਨ ਕਰਨਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ 10 ਜੂਨ ਨੂੰ NHAI (ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ) ਨੂੰ ਚੇਤਾਵਨੀ ਦਿੰਦਿਆਂ ਹੋਇਆਂ ਕਿਹਾ ਸੀ ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਇਸ ਨੂੰ ਪੂਰੀ ਤਰ੍ਹਾਂ ਫ੍ਰੀ ਕਰ ਦਿੱਤਾ ਜਾਵੇਗਾ।
Ludhiana News: ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫ੍ਰੀ, ਵਧਦੀਆਂ ਕੀਮਤਾਂ ਦੇ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ
ਹਿਮਾਚਲ 'ਚ ਪੰਜਾਬੀ NRI 'ਤੇ 100 ਲੋਕਾਂ ਨੇ ਕੀਤਾ ਹਮਲਾ
Punjab News: ਪੰਜਾਬ ਮੂਲ ਦੇ ਇੱਕ ਪ੍ਰਵਾਸੀ ਭਾਰਤੀ ਨੇ ਸ਼ਨੀਵਾਰ ਨੂੰ ਦੋਸ਼ ਲਾਇਆ ਕਿ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਦੌਰਾਨ ਕੁਝ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਕਵਲਜੀਤ ਸਿੰਘ ਨਾਂ ਦੇ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਪੰਜਾਬੀ ਹੋਣ ਕਾਰਨ ਨਿਸ਼ਾਨਾ ਬਣਾਇਆ ਗਿਆ ਹੈ। ਹਾਲਾਂਕਿ ਹਿਮਾਚਲ ਪ੍ਰਦੇਸ਼ ਪੁਲਿਸ ਨੇ ਇਸ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਘਟਨਾ ਦਾ ਕਿਸੇ 'ਅੰਤਰ-ਰਾਜੀ ਜਾਂ ਅੰਤਰ-ਭਾਈਚਾਰਕ ਝਗੜੇ' ਨਾਲ ਕੋਈ ਸਬੰਧ ਨਹੀਂ ਹੈ। ਇਸ ਘਟਨਾ ਨੇ ਵਿਵਾਦ ਨੂੰ ਜਨਮ ਦਿੱਤਾ ਹੈ।
ਹਿਮਾਚਲ 'ਚ ਪੰਜਾਬੀ NRI 'ਤੇ 100 ਲੋਕਾਂ ਨੇ ਕੀਤਾ ਹਮਲਾ, ਪੀੜਤ ਨੇ ਸਰਕਾਰ ਨੂੰ ਕੀਤੀ ਮਦਦ ਦੀ ਅਪੀਲ
ਗਰਮੀ ਤੋਂ ਕੋਈ ਰਾਹਤ ਨਹੀਂ! ਪੰਜਾਬ 'ਚ ਗਰਮੀ ਅਤੇ ਲੂ ਦਾ ਅਲਰਟ ਜਾਰੀ
Punjab Weather Update: ਪੰਜਾਬ ਦੇ ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 2 ਦਿਨਾਂ ਲਈ ਹੀਟ ਵੇਵ ਦਾ ਅਲਰਟ ਜਾਰੀ ਕਰ ਦਿੱਤਾ ਹੈ। ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ ਵਿੱਚ ਸਭ ਤੋਂ ਵੱਧ ਤਾਪਮਾਨ 47.1 ਡਿਗਰੀ ਦਰਜ ਕੀਤਾ ਗਿਆ। ਸਾਰੇ ਜ਼ਿਲ੍ਹੇ 42 ਡਿਗਰੀ ਨੂੰ ਪਾਰ ਕਰ ਰਹੇ ਹਨ, 10 ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਹੈ।
- - - - - - - - - Advertisement - - - - - - - - -