ਪੜਚੋਲ ਕਰੋ
Advertisement
ਖੜ੍ਹੀ ਟਰਾਲੀ 'ਚ ਕਾਰ ਵੱਜਣ ਕਾਰਨ ਪਤੀ-ਪਤਨੀ ਦੀ ਮੌਤ
ਹੁਸ਼ਿਆਰਪੁਰ: ਵੀਰਵਾਰ ਦੁਪਹਿਰ ਸਮੇਂ ਵਾਪਰੇ ਸੜਕ ਹਾਦਸੇ ਵਿੱਚ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ। ਹਾਦਸਾ ਪਠਾਨਕੋਟ-ਜਲੰਧਰ ਕੌਮੀ ਮਾਰਗ 'ਤੇ ਪਿੰਡ ਹਰਸੀ ਨੇੜੇ ਉਸ ਸਮੇਂ ਵਾਪਰਿਆ ਤੇ ਜਦ ਨਵਾਂ ਵਿਆਹਿਆ ਜੋੜੇ ਦੀ ਕਾਰ ਖੜ੍ਹੀ ਟਰਾਲੀ ਵਿੱਚ ਜਾ ਵੱਜੀ।
ਮ੍ਰਿਤਕਾਂ ਦੀ ਪਛਾਣ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਸਿੱਧਰਾਜ ਸਿੰਘ ਰਾਣਾ ਤੇ ਉਸ ਦੀ ਪਤਨੀ ਅਨੀਤਾ ਵਜੋਂ ਹੋਈ ਹੈ। ਦੋਵਾਂ ਦਾ ਹਾਲੇ 15 ਕੁ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਸਿੱਧਰਾਜ ਸਿੰਘ ਇੰਗਲੈਂਡ ਤੋਂ ਭਾਰਤ ਵਿਆਹ ਕਰਵਾਉਣ ਆਇਆ ਸੀ। ਅੱਜ ਉਹ ਆਪਣੀ ਪਤਨੀ ਨਾਲ ਲੁਧਿਆਣਾ ਤੋਂ ਦਸੂਹਾ ਵੱਲ ਜਾ ਰਿਹਾ ਸੀ ਪਰ ਹਾਦਸੇ ਦਾ ਸ਼ਿਕਾਰ ਹੋ ਗਿਆ।
ਹਾਦਸੇ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ ਤੇ ਲਾਸ਼ਾਂ ਦੇ ਪੋਸਟਮਾਰਟਮ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਚੰਡੀਗੜ੍ਹ
ਵਿਸ਼ਵ
Advertisement