ਮ੍ਰਿਤਕਾਂ ਦੀ ਪਛਾਣ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਸਿੱਧਰਾਜ ਸਿੰਘ ਰਾਣਾ ਤੇ ਉਸ ਦੀ ਪਤਨੀ ਅਨੀਤਾ ਵਜੋਂ ਹੋਈ ਹੈ। ਦੋਵਾਂ ਦਾ ਹਾਲੇ 15 ਕੁ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਸਿੱਧਰਾਜ ਸਿੰਘ ਇੰਗਲੈਂਡ ਤੋਂ ਭਾਰਤ ਵਿਆਹ ਕਰਵਾਉਣ ਆਇਆ ਸੀ। ਅੱਜ ਉਹ ਆਪਣੀ ਪਤਨੀ ਨਾਲ ਲੁਧਿਆਣਾ ਤੋਂ ਦਸੂਹਾ ਵੱਲ ਜਾ ਰਿਹਾ ਸੀ ਪਰ ਹਾਦਸੇ ਦਾ ਸ਼ਿਕਾਰ ਹੋ ਗਿਆ।
ਹਾਦਸੇ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ ਤੇ ਲਾਸ਼ਾਂ ਦੇ ਪੋਸਟਮਾਰਟਮ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ।