ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਟੱਲੇਵਾਲ ਪਿੰਡ ਵਿੱਚ ਇੱਕ ਨੌਜਵਾਨ ਕਪਲ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ਦੇ ਵਿੱਚ ਇੱਕ ਘਰ ਤੋਂ ਮਿਲੀਆਂ ਹਨ। ਪੁਲਿਸ ਨੇ ਦੱਸਿਆ ਕਿ ਦੋਹਾਂ ਬਰਨਾਲਾ ਦੇ ਬਾਹਰ ਦੇ ਰਹਿਣ ਵਾਲੇ ਸਨ ਅਤੇ ਕੁਝ ਦਿਨ ਪਹਿਲਾਂ ਹੀ ਪਿੰਡ ਵਿੱਚ ਇੱਕ NRI ਦੇ ਖਾਲੀ ਘਰ ਵਿੱਚ ਰਹਿਣ ਆਏ ਸਨ।

Continues below advertisement

ਸੂਤਰਾਂ ਅਨੁਸਾਰ, ਮ੍ਰਿਤਕ ਨੌਜਵਾਨ ਮਾਛੀਵਾੜੇ ਦੇ ਨੇੜੇ ਦਾ ਨਿਵਾਸੀ ਦੱਸਿਆ ਜਾ ਰਿਹਾ ਹੈ। ਸਵੇਰੇ ਜਦੋਂ ਪਿੰਡ ਦੇ ਇੱਕ ਜਾਣੂ ਨੌਜਵਾਨ ਨੇ ਉਹਨਾਂ ਨਾਲ ਫ਼ੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਕੋਈ ਜਵਾਬ ਨਹੀਂ ਮਿਲਿਆ। ਘਰ ਦਾ ਦਰਵਾਜ਼ਾ ਵੀ ਨਹੀਂ ਖੁਲਿਆ।

ਕਪਲ ਦੀ ਪਛਾਣ ਨਹੀਂ ਹੋ ਸਕੀ

Continues below advertisement

ਜਦੋਂ ਉਕਤ ਨੌਜਵਾਨ ਨੇ ਘਰ ਦੇ ਅੰਦਰ ਦੇਖਿਆ, ਤਾਂ ਨੌਜਵਾਨ ਦੀ ਲਾਸ਼ ਲਟਕ ਰਹੀ ਸੀ, ਜਦਕਿ ਮੁਟਿਆਰ ਦੀ ਲਾਸ਼ ਨੇੜੇ ਹੀ ਪਈ ਸੀ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਪੁਲਿਸ ਕਰ ਰਹੀ ਜਾਂਚ, ਲਾਸ਼ਾਂ ਪੋਸਟਮਾਰਟਮ ਲਈ ਭੇਜੀਆਂ

ਪੁਲਿਸ ਨੇ ਮੌਕੇ ਤੇ ਪਹੁੰਚ ਕੇ ਦੋਹਾਂ ਲਾਸ਼ਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਭੇਜਿਆ। ਮ੍ਰਿਤਕ ਨੌਜਵਾਨ ਦੀ ਉਮਰ ਲਗਭਗ 40 ਸਾਲ ਅਤੇ ਔਰਤ ਦੀ ਉਮਰ ਲਗਭਗ 30 ਸਾਲ ਦੱਸੀ ਜਾ ਰਹੀ ਹੈ। ਟੱਲੇਵਾਲ ਥਾਣੇ ਦੇ SHО ਨਿਰਮਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ, ਦੋਹਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸ਼ਿਮਲਾ ਹਸਪਤਾਲ ਭੇਜਿਆ ਗਿਆ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।