ਪੜਚੋਲ ਕਰੋ

ਸੰਗਰੂਰ 'ਚ ਰਾਤ ਨੂੰ ਘੁੰਮਣ ਗਏ ਪਤੀ-ਪਤਨੀ ਦਾ ਕਤਲ

ਸੰਗਰੂਰ: ਦੇਰ ਰਾਤ ਘਰੋਂ ਬਾਹਰ ਟਹਿਲਣ ਲਈ ਨਿੱਕਲੇ ਜੋੜੇ ਨੂੰ ਕੁਝ ਲੋਕਾਂ ਨੇ ਘੇਰ ਕੇ ਗੋਲ਼ੀਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕਾਂ ਦੀ ਪਛਾਣ ਫਾਈਨਾਂਸ ਦਾ ਕੰਮ ਕਰਨ ਵਾਲੇ ਚਰਨਜੀਤ ਗਰਗ ਤੇ ਉਸ ਦੀ ਪਤਨੀ ਪੂਜਾ ਗਰਗ ਵਜੋਂ ਹੋਈ ਹੈ। ਸੰਘਣੀ ਵਸੋਂ ਵਾਲੇ ਇਲਾਕੇ ਵਿੱਚ ਵਾਪਰੀ ਇਸ ਘਟਨਾ ਕਾਰਨ ਸ਼ਹਿਰ ਵਿੱਚ ਦਹਿਸ਼ਤ ਫੈਲ ਗਈ ਹੈ। ਘਟਨਾ ਨੂੰ ਕਿਸੇ ਰੰਜਿਸ਼ ਤਹਿਤ ਅੰਜਾਮ ਦਿੱਤਾ ਜਾਪਦਾ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਚਾਰ ਲੋਕਾਂ ਵਿਰੁੱਧ ਮਾਮਲਾ ਵੀ ਦਰਜ ਕਰ ਲਿਆ ਹੈ। ਸੰਗਰੂਰ 'ਚ ਰਾਤ ਨੂੰ ਘੁੰਮਣ ਗਏ ਪਤੀ-ਪਤਨੀ ਦਾ ਕਤਲ ਪ੍ਰਾਪਤ ਜਾਣਕਾਰੀ ਮੁਤਾਬਕ ਬੀਤੀ ਰਾਤ 11 ਵਜੇ ਚਰਨਜੀਤ ਗਰਗ ਆਪਣੀ ਪਤਨੀ ਪੂਜਾ ਗਰਗ ਨਾਲ ਰਾਤ ਨੂੰ ਸੜਕ 'ਤੇ ਟਹਿਲਣ ਲਈ ਰਣਬੀਰ ਕਾਲਜ ਵਾਲੀ ਸੜਕ 'ਤੇ ਨਿਕਲਿਆ ਸੀ। ਸਰਦਾਰ ਬਸਤੀ ਕੋਲ ਕੁਝ ਲੋਕ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਹੋਏ ਸਨ। ਦੋਵਾਂ ਦੇ ਨੇੜੇ ਆਉਂਦਿਆਂ ਹੀ ਹਮਲਾਵਰਾਂ ਨੇ ਗੋਲ਼ੀਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਦੇ ਭਰਾ ਕਰਮਜੀਤ ਨੇ ਦੱਸਿਆ ਕਿ ਉਸ ਦਾ ਭਰਾ ਚਰਨਜੀਤ ਫਾਈਨਾਂਸ ਦਾ ਕਾਰੋਬਾਰੀ ਸੀ ਤੇ ਰੇਲਵੇ ਬੋਰਡ ਦਾ ਮੈਂਬਰ ਵੀ ਰਹਿ ਚੁੱਕਾ ਸੀ। ਉਸ ਨੇ ਦੱਸਿਆ ਕਿ ਬੀਤੀ ਰਾਤ ਤਕਰੀਬਨ 11 ਵਜੇ ਚਰਨਜੀਤ ਨੇ ਉਸ ਨੂੰ ਫ਼ੋਨ ਕਰਕੇ ਦੱਸਿਆ ਸੀ ਕਿ ਕੁਝ ਲੋਕਾਂ ਨੇ ਉਸ ਨੂੰ ਘੇਰ ਰੱਖਿਆ ਹੈ ਤੇ ਲੜਾਈ ਝਗੜਾ ਕਰ ਰਹੇ ਹਨ। ਇਸ ਤੋਂ ਬਾਅਦ ਉਹ ਉੱਥੇ ਪਹੁੰਚਿਆ ਤਾਂ ਉਨ੍ਹਾਂ ਨੇ ਉਸ ਦੇ ਭਰਾ ਤੇ ਭਰਜਾਈ ਨੂੰ ਮਾਰ ਦਿੱਤਾ ਸੀ ਤੇ ਕਾਰ ਵਿੱਚ ਫਰਾਰ ਹੋ ਰਹੇ ਸਨ। ਕਰਮਜੀਤ ਨੇ ਦੱਸਿਆ ਕਿ ਉਸ ਦੇ ਭਰਾ ਦਾ ਕਤਲ ਪੈਸਿਆਂ ਦੇ ਲੈਣ-ਦੇਣ ਦੇ ਚਲਦਿਆਂ ਕੀਤਾ ਗਿਆ ਹੈ। ਸੰਗਰੂਰ 'ਚ ਰਾਤ ਨੂੰ ਘੁੰਮਣ ਗਏ ਪਤੀ-ਪਤਨੀ ਦਾ ਕਤਲ ਥਾਣਾ ਸਿਟੀ ਦੇ ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਚਾਰ ਲੋਕਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਵਿੱਚ ਕਾਂਗਰਸ ਦਾ ਸਾਬਕਾ ਕੌਂਸਲਰ ਵੀ ਸ਼ਾਮਲ ਹੈ। ਮ੍ਰਿਤਕ ਦਾ ਸਬੰਧ ਅਕਾਲੀ ਦਲ ਨਾਲ ਸੀ, ਇਸ ਲਈ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ। ਢੀਂਡਸਾ ਨੇ ਮੌਜੂਦਾ ਸਰਕਾਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕਾਂਗਰਸ ਰਾਜ ਵਿੱਚ ਬੇਖ਼ੌਫ ਹੋ ਕੇ ਅਕਾਲੀ ਵਰਕਰ ਦਾ ਕਤਲ ਕੀਤਾ ਗਿਆ। ਉਨ੍ਹਾਂ ਨਿਆਂ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਸਰਕਾਰ ਵਿਰੁੱਧ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਗੇ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget