ਬੈਂਸ ਖਿਲਾਫ ਗੈਰ ਜ਼ਮਾਨਤੀ ਵਾਰੰਟ
ਏਬੀਪੀ ਸਾਂਝਾ | 17 Feb 2020 02:53 PM (IST)
ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਏ ਹਨ। ਇਹ ਵਾਰੰਟ ਪਟਿਆਲਾ ਦੀ ਅਦਾਲਤ ਨੇ ਕੀਤੇ ਹਨ।
ਪਟਿਆਲਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਏ ਹਨ। ਇਹ ਵਾਰੰਟ ਪਟਿਆਲਾ ਦੀ ਅਦਾਲਤ ਨੇ ਕੀਤੇ ਹਨ। ਬੈਂਸ ਖਿਲਾਫ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਇਸ ਮਾਮਲੇ ਦੀ ਹੀ ਸੁਣਵਾਈ ਕਰਦਿਆਂ ਅਦਾਲਤ ਨੇ ਬੈਂਸ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਦੱਸ ਦਈਏ ਕਿ ਬੈਂਸ ਨੇ ਬ੍ਰਹਮ ਮਹਿੰਦਰਾ ਉਪਰ ਦਵਾਈ ਘੁਟਾਲੇ ਦੇ ਇਲਜ਼ਾਮ ਲਾਏ ਸੀ। ਇਸ ਮਾਮਲੇ ਨੂੰ ਲੈ ਕੇ ਕਾਫੀ ਸਿਆਸਤ ਗਰਮਾਈ ਰਹੀ ਹੈ। ਬੈਂਸ ਤੇ ਬ੍ਰਹਮ ਮਹਿੰਦਰਾ ਕਾਫੀ ਸਮਾਂ ਆਹਮੋ-ਸਾਹਮਣੇ ਰਹੇ ਹਨ।