ਮੁਹਾਲੀ: ਪੰਜਾਬ ਦੇ ਸਾਬਕਾ ਆਈਏਐਸ ਦੇ ਪੁੱਤਰ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਮੁੜ ਅਦਾਲਤ ਪਹੁੰਚ ਗਿਆ ਹੈ। ਪੀੜਤ ਪਰਿਵਾਰ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਦਾ ਕੇਸ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।
ਪੀੜਤ ਪਰਿਵਾਰ ਵੱਲੋਂ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਮੁਲਤਾਨੀ ਨੇ ਸਰਕਾਰੀ ਵਕੀਲ ਸੰਜੀਵ ਬੱਤਰਾ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਕੈਪਟਨ ਦੇ ਮੰਤਰੀਆਂ ਦੇ ਦਿਨ ਮਾੜੇ! ਹੁਣ ਜ਼ਮੀਨ ਘੁਟਾਲੇ 'ਚ ਘਿਰਿਆ ਵਜ਼ੀਰ
ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਨੋਟਿਸ ਜਾਰੀ ਕਰ ਕੇ 15 ਜੂਨ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਸਰਕਾਰੀ ਵਕੀਲ ਨੇ ਦੱਸਿਆ ਕਿ ਅਦਾਲਤ ਆਪਣਾ ਫ਼ੈਸਲਾ ਸੁਣਾਉਣ ਤੋਂ ਪਹਿਲਾਂ ਕੇਸ ਤਬਦੀਲੀ ਬਾਰੇ ਸੈਣੀ ਦਾ ਪੱਖ ਜਾਣਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ: ਅਮਰੀਕਾ: 24 ਘੰਟਿਆਂ 'ਚ 20000 ਤੋਂ ਵੱਧ ਕੋਰੋਨਾ ਕੇਸ, ਕੁੱਲ ਅੰਕੜਾ 20 ਲੱਖ 66 ਹਜ਼ਾਰ ਤੋਂ ਪਾਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ