ਪਟਿਆਲਾ: ਨਾਭਾ ਜੇਲ੍ਹ ਵਿੱਚ ਕਤਲ ਕੀਤੇ ਗਏ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਤੇ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦੇ ਕਤਲ ਕੇਸ ਦੇ ਪੰਜ ਮੁਲਜ਼ਮਾਂ ਨੂੰ ਅਦਾਲਤ ਨੇ 12 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਪੰਜੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
ਡੀਐਸਪੀ ਨਾਭਾ ਵਰਿੰਦਰਜੀਤ ਸਿੰਘ ਨੇ ਦੱਸਿਆ ਕਿ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਤਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਡੀਐਸਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਐਸਆਈਟੀ ਕਰ ਰਹੀ ਹੈ, ਇਸ ਲਈ ਉਹ ਹੀ ਇਸ ਕੇਸ ਦੇ ਅੱਗੇ ਵਧਣ ਬਾਰੇ ਕੁਝ ਦੱਸ ਸਕਦੇ ਹਨ।
ਨਿਆਂਇਕ ਹਿਰਾਸਤ 'ਚ ਭੇਜੇ ਡੇਰਾ ਪ੍ਰੇਮੀ ਬਿੱਟੂ ਕਤਲ ਕੇਸ ਦੇ ਮੁਲਜ਼ਮ
ਏਬੀਪੀ ਸਾਂਝਾ
Updated at:
01 Jul 2019 03:28 PM (IST)
ਡੀਐਸਪੀ ਨਾਭਾ ਵਰਿੰਦਰਜੀਤ ਸਿੰਘ ਨੇ ਦੱਸਿਆ ਕਿ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਤਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ।
- - - - - - - - - Advertisement - - - - - - - - -