Breaking News : ਅਦਾਲਤ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਤਿੰਨ ਦਿਨਾਂ ਰਿਮਾਂਡ 'ਤੇ ਭੇਜਿਆ
ਪੰਜਾਬ ਵਿਜੀਲੈਂਸ ਨੇ ਸਾਧੂ ਸਿੰਘ ਧਰਮਸੋਤ ਦਾ 7 ਦਿਨ ਦਾ ਰਿਮਾਂਡ ਮੰਗਿਆ ਹੈ। ਉਨ੍ਹਾਂ ਨੂੰ ਮੋਹਾਲੀ ਕੋਰਟ 'ਚ ਪੇਸ਼ ਕੀਤਾ ਗਿਆ ਸੀ। ਜਿਸ ਦੌਰਾਨ ਅਦਾਲਤ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਤਿੰਨ ਦਿਨਾਂ ਰਿਮਾਂਡ 'ਤੇ ਭੇਜ ਦਿੱਤਾ ਹੈ।
ਰਵਨੀਤ ਕੌਰ, ਚੰਡੀਗੜ੍ਹ
ਪੰਜਾਬ ਵਿਜੀਲੈਂਸ ਨੇ ਸਾਧੂ ਸਿੰਘ ਧਰਮਸੋਤ ਦਾ 7 ਦਿਨ ਦਾ ਰਿਮਾਂਡ ਮੰਗਿਆ ਹੈ। ਉਨ੍ਹਾਂ ਨੂੰ ਮੋਹਾਲੀ ਕੋਰਟ 'ਚ ਪੇਸ਼ ਕੀਤਾ ਗਿਆ ਸੀ। ਜਿਸ ਦੌਰਾਨ ਅਦਾਲਤ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਤਿੰਨ ਦਿਨਾਂ ਰਿਮਾਂਡ 'ਤੇ ਭੇਜ ਦਿੱਤਾ ਹੈ।
ਪ੍ਰੈੱਸ ਰਿਲੀਜ਼ 'ਚ ਦੱਸਿਆ ਗਿਆ ਹੈ ਕਿ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ, ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਅਤੇ ਐਨ.ਓ.ਸੀ. ਜਾਰੀ ਕਰਨ ਆਦਿ ਸਬੰਧੀ ਸੰਗਠਿਤ ਭਿ੍ਰਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿਚ ਬਿਊਰੋ ਨੇ ਮੰਤਰੀ ਦੇ ਮੀਡੀਆ ਸਲਾਹਕਾਰ ਪ੍ਰੈੱਸ ਰਿਪੋਰਟਰ ਕਮਲਪ੍ਰੀਤ ਸਿੰਘ ਕਮਲ ਅਤੇ ਮੰਤਰੀ ਦੇ ਮੀਡੀਆ ਸਲਾਹਕਾਰ, ਚਮਕੌਰ ਸਿੰਘ, ਸੇਵਾਮੁਕਤ ਰੇਂਜ ਅਫਸਰ-ਕਮ-ਓ.ਐਸ.ਡੀ. ਨੂੰ ਵੀ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਦੇ ਕੇਸ ਤਹਿਤ ਐਫ.ਆਈ.ਆਰ. ਨੰ. 6 ਮਿਤੀ 2/6/2022 ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, ਅਤੇ ਆਈਪੀਸੀ ਦੀ ਧਾਰਾ 120-ਬੀ ਅਧੀਨ ਗੁਰਮਨਪ੍ਰੀਤ ਸਿੰਘ, ਜ਼ਿਲਾ ਜੰਗਲਾਤ ਅਫਸਰ, ਮੋਹਾਲੀ ਅਤੇ ਹਰਮੋਹਿੰਦਰ ਸਿੰਘ ਉਰਫ ਹਮੀ, ਪ੍ਰਾਈਵੇਟ ਠੇਕੇਦਾਰ, ਨੇ ਕੌਲੋਨਾਈਜ਼ਰ ਦਵਿੰਦਰ ਸਿੰਘ ਸੰਧੂ ਤੋਂ ਨਿਊ ਚੰਡੀਗੜ, ਮੋਹਾਲੀ ਦੇ ਆਸ-ਪਾਸ ਆਪਣੀ ਕੰਪਨੀ ਡਬਲਯੂ.ਡਬਲਯੂ.ਆਈ.ਸੀ.ਐਸ ਵੱਲੋਂ ਵਿਕਸਤ ਕੀਤੇ ਫਾਰਮ ਹਾਊਸਾਂ ਨੂੰ ਨਾ ਢਾਹੁਣ ਦੇ ਬਦਲੇਂ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਦਰਜ ਕੀਤਾ ਗਿਆ ਸੀ। ਦੋਵਾਂ ਦੋਸ਼ੀਆਂ ਨੂੰ 02.06.2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪੁੱਛਗਿੱਛ ਦੌਰਾਨ ਉਨਾਂ ਨੇ ਦੱਸਿਆ ਹੈ ਕਿ ਸਿਆਸੀ ਆਗੂਆਂ ਅਤੇ ਉਨਾਂ ਦੇ ਸਾਥੀਆਂ ਅਤੇ ਰਾਜ ਦੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਵਿਚਕਾਰ 2017 ਤੋਂ ਆਪਸੀ ਗੰਢ-ਤੁਪ ਸੀ ਅਤੇ ਸੰਗਠਿਤ ਰੂਪ ਵਿੱਚ ਭ੍ਰਿਸ਼ਟਾਚਾਰ ਦੀਆਂ ਡੂੰਘੀਆਂ ਜੜਾਂ ਪ੍ਰਚਲਿਤ ਸਨ।
ਉਨਾਂ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਮੁਲਜਮ ਹਰਮੋਹਿੰਦਰ ਸਿੰਘ ਉਰਫ ਹਮੀ ਨੇ ਇੰਡੀਅਨ ਐਵੀਡੈਂਸ ਐਕਟ ਦੀ ਧਾਰਾ 27 ਤਹਿਤ ਦਰਜ ਕਰਵਾਏ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਸਾਲ 2017 ਤੋਂ ਸਮੇਂ-ਸਮੇਂ ‘ਤੇ ਉਹ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਸਿਆਸੀ ਆਗੂਆਂ ਅਤੇ ਉਨਾਂ ਦੇ ਸ਼ਹਾਇਕਾਂ ਨੂੰ ਦਿੱਤੀ ਰਿਸ਼ਵਤ ਦਾ ਲੇਖਾ-ਜੋਖਾ ਰੱਖਣ ਲਈ ਇੱਕ ਹੱਥ ਲਿਖਤ ਡਾਇਰੀ ਰੱਖਦਾ ਸੀ। ਉਕਤ ਡਾਇਰੀ ਉਸ ਦੇ ਸਥਾਨ ਤੋਂ ਬਰਾਮਦ ਕੀਤੀ ਗਈ ਸੀ। ਡਾਇਰੀ ਦੀ ਸਮੱਗਰੀ ਦੀ ਪੜਚੋਲ ਅਤੇ ਜਾਂਚ ਤੋਂ ਦੋਸ਼ੀਆਂ ਦੇ ਢੰਗ-ਤਰੀਕੇ ਦਾ ਖੁਲਾਸਾ ਹੋਇਆ ਹੈ ਜਿਸ ਕਾਰਨ ਉਨਾਂ ਨੂੰ ਗ੍ਰਿਫਤਾਰ ਕੀਤਾ ਗਿਆ।