ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਦੇ ਕੇਸ 'ਚ ਅਦਲਾਤ ਵੱਲੋਂ ਸਰਕਾਰ ਨੂੰ ਫਟਕਾਰ
ਸਰਕਾਰੀ ਵਕੀਲ ਨੇ ਕਿਹਾ ਕਿ ਅੱਜ ਆਈਓ ਅਦਾਲਤ 'ਚ ਮੌਜੂਦ ਹੈ। ਅੱਜ ਅਸੀਂ ਜ਼ਮਾਨਤ ਦਾ ਵਿਰੋਧ ਕਰ ਰਹੇ ਹਾਂ। ਕੋਰਟ ਨੇ ਕਿਹਾ ਕਿ ਤੁਹਾਨੂੰ ਆਈਓ ਤੋਂ ਨਿਰਦੇਸ਼ ਲੈਣ ਦੀ ਲੋੜ ਨਹੀਂ ਹੈ। ਤੁਹਾਨੂੰ ਆਪਣੇ ਉੱਚ ਅਧਿਕਾਰੀਆਂ ਤੋਂ ਹਦਾਇਤਾਂ ਲੈਣੀ ...
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਦੇ ਕੇਸ 'ਚ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ। ਅਦਾਲਤ ਵਿੱਚ ਸਰਕਾਰੀ ਵਕੀਲ ਨੇ ਅੱਜ ਵਿਜੇ ਸਿੰਗਲਾ ਦੀ ਜ਼ਮਾਨਤ ਦਾ ਵਿਰੋਧ ਕੀਤਾ।
ਸਰਕਾਰੀ ਵਕੀਲ ਨੇ ਕਿਹਾ ਕਿ ਅੱਜ ਆਈਓ ਅਦਾਲਤ 'ਚ ਮੌਜੂਦ ਹੈ। ਅੱਜ ਅਸੀਂ ਜ਼ਮਾਨਤ ਦਾ ਵਿਰੋਧ ਕਰ ਰਹੇ ਹਾਂ। ਕੋਰਟ ਨੇ ਕਿਹਾ ਕਿ ਤੁਹਾਨੂੰ ਆਈਓ ਤੋਂ ਨਿਰਦੇਸ਼ ਲੈਣ ਦੀ ਲੋੜ ਨਹੀਂ ਹੈ। ਤੁਹਾਨੂੰ ਆਪਣੇ ਉੱਚ ਅਧਿਕਾਰੀਆਂ ਤੋਂ ਹਦਾਇਤਾਂ ਲੈਣੀ ਦੀ ਲੋੜ ਹੈ। ਇਸ ਕੇਸ ਦੀ ਅੱਜ ਫਿਰ ਸੁਣਵਾਈ ਹੋਵੇਗੀ।
ਦੱਸ ਦਈਏ ਕਿ ਪੰਜਾਬ ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਜ਼ਮਾਨਤ 'ਤੇ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ। ਦਰਅਸਲ, ਸਰਕਾਰ ਸਿੰਗਲਾ ਤੋਂ ਰਿਕਵਰੀ ਤੇ ਸਿੱਧੇ ਪੈਸੇ ਮੰਗਣ ਲਈ ਸਬੂਤ ਹਾਈਕੋਰਟ ਵਿੱਚ ਪੇਸ਼ ਨਹੀਂ ਕਰ ਸਕੀ।
ਹਾਈ ਕੋਰਟ ਨੇ ਸਰਕਾਰੀ ਵਕੀਲ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੇ ਜ਼ਮਾਨਤ ਦਾ ਵਿਰੋਧ ਕੀਤਾ ਹੈ ਜਾਂ ਨਹੀਂ। ਇਸ 'ਤੇ ਸਰਕਾਰੀ ਵਕੀਲ ਨੇ ਕਿਹਾ ਕਿ ਇਸ ਮਾਮਲੇ ਦਾ ਜਾਂਚ ਅਧਿਕਾਰੀ ਮੌਜੂਦ ਹੈ। ਇਸ 'ਤੇ ਹਾਈਕੋਰਟ ਨੇ ਕਿਹਾ ਕਿ ਵਕੀਲ ਆਪਣੇ ਸੀਨੀਅਰ ਨੂੰ ਪੁੱਛਣ ਕਿ ਜ਼ਮਾਨਤ ਦਾ ਵਿਰੋਧ ਕਰਨਾ ਹੈ ਜਾਂ ਨਹੀਂ। ਇਸ ਬਾਰੇ ਜਾਂਚ ਅਧਿਕਾਰੀ ਨਹੀਂ ਦੱਸੇਗਾ। ਵੱਡਾ ਸਵਾਲ ਇਹ ਹੈ ਕਿ ਸਰਕਾਰ ਇਸ ਮੁੱਦੇ 'ਤੇ ਕਿਉਂ ਉਲਝੀ ਹੋਈ ਹੈ?
ਡਾ. ਵਿਜੇ ਸਿੰਗਲਾ ਦੀ ਜ਼ਮਾਨਤ ਪਟੀਸ਼ਨ 'ਤੇ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰੀ ਵਕੀਲ ਨੂੰ ਸਮਾਂ ਦਿੱਤਾ ਸੀ। ਉਦੋਂ ਵੀ ਸਰਕਾਰੀ ਵਕੀਲ ਨੂੰ ਇਹ ਸਪੱਸ਼ਟ ਨਹੀਂ ਸੀ ਕਿ ਉਨ੍ਹਾਂ ਨੇ ਜ਼ਮਾਨਤ ਦਾ ਵਿਰੋਧ ਕਰਨਾ ਸੀ ਜਾਂ ਨਹੀਂ। ਹਾਈ ਕੋਰਟ ਨੇ ਆਪਣੇ ਸੀਨੀਅਰ ਯਾਨੀ ਸਰਕਾਰ ਨੂੰ ਇਸ ਬਾਰੇ ਪੁੱਛ-ਪੜਤਾਲ ਕਰਨ ਲਈ ਕਿਹਾ ਸੀ। ਹਾਲਾਂਕਿ ਅੱਜ ਉਹ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਹਾਈਕੋਰਟ ਲੈ ਗਏ। ਹਾਈ ਕੋਰਟ ਦੀ ਫਟਕਾਰ ਤੋਂ ਬਾਅਦ ਸਰਕਾਰੀ ਵਕੀਲ ਨੇ ਹੋਰ ਸਮਾਂ ਮੰਗਿਆ ਹੈ।