ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਬਾਦਲ ਤੇ ਜਨਰਲ ਸਕੱਤਰ ਦਲਜੀਤ ਚੀਮਾ ਨੂੰ ਅਦਾਲਤ ਨੇ ਤਲਬ ਕੀਤਾ ਹੈ। ਹੁਸ਼ਿਆਰਪੁਰ ਦੀ ਅਦਾਲਤ ਨੇ ਸੋਸ਼ਲਿਸਟ ਪਾਰਟੀ ਦੇ ਲੀਡਰ ਬਲਵੰਤ ਸਿੰਘ ਖੇੜਾ ਵੱਲੋਂ ਕੀਤੇ ਧੋਖਾਧੜੀ ਤੇ ਜਾਅਲਸਾਜ਼ੀ ਕੇਸ ਦੀ ਸੁਣਵਾਈ ਅਕਾਲੀ ਲੀਡਰਾਂ ਨੂੰ 20 ਦਸੰਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ।

ਬਲਵੰਤ ਸਿੰਘ ਖੇੜਾ ਤੇ ਓਮ ਸਿੰਘ ਸਟਿਆਣਾ ਵੱਲੋਂ ਸਾਲ 2009 ਵਿੱਚ ਕੇਸ ਦਰਜ ਕੀਤਾ ਗਿਆ ਸੀ। ਖੇੜਾ ਨੇ ਦੱਸਿਆ ਕਿ ਅਕਾਲੀ ਲੀਡਰਾਂ ਨੇ ਜਾਅਲੀ ਦਸਤਾਵੇਜ਼ ਪੇਸ਼ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਮਾਨਤਾ ਹਾਸਲ ਕੀਤੀ ਸੀ। ਇਹ ਪਾਰਟੀ ਗ਼ਲਤ ਤੌਰ ’ਤੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਸ਼੍ਰੋਮਣੀ ਕਮੇਟੀ ਚੋਣਾਂ ਲੜਦੀ ਰਹੀ ਹੈ।

ਹੁਸ਼ਿਆਰਪੁਰ ਦੀ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੋਨਿਕਾ ਸ਼ਰਮਾ ਦੀ ਅਦਾਲਤ ਨੇ ਮਾਮਲੇ ਦੀ ਸਣਵਾਈ ਕਰਦਿਆਂ ਅਕਾਲੀ ਲੀਡਰਾਂ ਨੂੰ 20 ਦਸੰਬਰ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਦੇ ਹੁਕਮ ਦਿੱਤੇ।