ਚੰਡੀਗੜ੍ਹ: ਮਾਝੇ ਦੇ ਅਕਾਲੀ ਲੀਡਰ ਦਲਬੀਰ ਸਿੰਘ ਢਿੱਲਵਾਂ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਿੰਨ ਆਦੇਸ਼ ਦਿੱਤੇ ਹਨ। ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਇਸ ਮਾਮਲੇ ਵਿੱਚ ਐਸਆਈਟੀ ਹੁਣ ਪਰਿਵਾਰ ਵਾਲਿਆਂ ਦੇ ਬਿਆਨ ਚੰਡੀਗੜ੍ਹ ਵਿੱਚ ਰਿਕਾਰਡ ਕਰੇਗੀ। 18 ਨਵੰਬਰ, 2019 ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਥਾਨਕ ਅਕਾਲੀ ਲੀਡਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਹਾਈਕੋਰਟ ਨੇ ਇਸ ਮਾਮਲੇ 'ਚ ਐਸਐਸਪੀ ਤੋਂ ਜਵਾਬ ਮੰਗਿਆ ਹੈ ਕਿ ਉਨ੍ਹਾਂ ਕਿਸ ਜਾਣਕਾਰੀ ਦੇ ਆਧਾਰ 'ਤੇ ਮੀਡੀਆ ਨੂੰ ਬਿਆਨ ਦਿੱਤੇ ਕਿ ਇਹ ਰਾਜਨੀਤਕ ਕਤਲ ਨਹੀਂ। ਕੋਰਟ ਨੇ ਇਹ ਵੀ ਕਿਹਾ ਕੀ ਜੇਕਰ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਹੁੰਦੀ ਤਾਂ ਮਾਮਲਾ ਸੀਬੀਆਈ ਨੂੰ ਦੇ ਦਿੱਤਾ ਜਾਵੇਗਾ। ਉਧਰ ਪਰਿਵਾਰ ਵਾਲਿਆਂ ਨੇ ਵੀ ਮਾਮਲਾ ਸੀਬੀਆਈ ਨੂੰ ਦਿੱਤੇ ਜਾਣ ਦੀ ਮੰਗ ਚੁੱਕੀ ਸੀ।
ਐਡਵੋਕੇਟ ਪੁਨੀਤ ਬਾਲੀ ਨੇ ਕਿਹਾ ਕਿ ਜੇ ਜਾਂਚ ਠੀਕ ਤਰੀਕੇ ਨਾਲ ਕਰਵਾਉਣੀ ਹੈ ਤਾਂ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਐਸਆਈਟੀ ਵੱਲੋਂ ਬਿਆਨ ਦਰਜ ਕਰਨ ਵਾਸਤੇ ਵੀ ਬੁਲਾਉਣਾ ਚਾਹੀਦਾ ਹੈ ਤੇ ਉਨ੍ਹਾਂ ਦਾ ਨਾਮ ਐਫਆਈਆਰ ਵਿੱਚ ਵੀ ਦਰਜ ਕੀਤਾ ਜਾਣਾ ਚਾਹੀਦਾ ਹੈ। ਮਾਮਲੇ ਦੀ ਅਗਲੀ ਸੁਣਵਾਈ 30 ਜਨਵਰੀ ਨੂੰ ਹੋਵੇਗੀ।
ਅਕਾਲੀ ਲੀਡਰ ਦੇ ਕਤਲ ਮਾਮਲੇ 'ਚ ਹਾਈਕੋਰਟ ਨੇ ਦਿੱਤੇ ਆਦੇਸ਼, ਸੀਬੀਆਈ ਕੋਲ ਜਾ ਸਕਦਾ ਮਾਮਲਾ
ਏਬੀਪੀ ਸਾਂਝਾ
Updated at:
16 Jan 2020 07:10 PM (IST)
ਮਾਝੇ ਦੇ ਅਕਾਲੀ ਲੀਡਰ ਦਲਬੀਰ ਸਿੰਘ ਢਿੱਲਵਾਂ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਿੰਨ ਆਦੇਸ਼ ਦਿੱਤੇ ਹਨ। ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਇਸ ਮਾਮਲੇ ਵਿੱਚ ਐਸਆਈਟੀ ਹੁਣ ਪਰਿਵਾਰ ਵਾਲਿਆਂ ਦੇ ਬਿਆਨ ਚੰਡੀਗੜ੍ਹ ਵਿੱਚ ਰਿਕਾਰਡ ਕਰੇਗੀ। 18 ਨਵੰਬਰ, 2019 ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਥਾਨਕ ਅਕਾਲੀ ਲੀਡਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
- - - - - - - - - Advertisement - - - - - - - - -