ਕੋਰੋਨਾ ਦੇ ਵਧਦੇ ਕੇਸਾਂ ਕਾਰਨ ਲੁਧਿਆਣਾ ਪ੍ਰਸ਼ਾਸਨ ਦਾ ਵੱਡਾ ਫੈਸਲਾ, 30 ਅਪ੍ਰੈਲ ਤਕ ਇਹ ਸਭ ਰਹੇਗਾ ਬੰਦ
ਲੁਧਿਆਣਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਤੋਂ ਸਾਰੇ ਵਿੱਦਿਅਕ ਅਦਾਰੇ ਬੰਦ ਕਰਨ ਦੇ ਹੁਕਮ ਦਿੱਤੇ ਹਨ।

ਲੁਧਿਆਣਾ: ਕੋਰੋਨਾ ਵਾਇਰਸ ਦੇ ਮਾਮਲੇ ਦਿਨ-ਬ-ਦਿਨ ਤੇਜ਼ੀ ਨਾਲ ਵਧ ਰਹੇ ਹਨ। ਆਏ ਦਿਨ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ। ਅਜਿਹੇ ਚ ਪ੍ਰਸ਼ਾਸਨ ਵੀ ਪੂਰੀ ਸਖਤੀ ਵਰਤ ਰਿਹਾ ਹੈ।
ਲੁਧਿਆਣਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਤੋਂ ਸਾਰੇ ਵਿੱਦਿਅਕ ਅਦਾਰੇ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਹੁਕਮਾਂ ਤਹਿਤ ਆਈਲੈਟਸ ਤੇ ਹੋਰ ਕੋਚਿੰਗ ਸੈਂਟਰਾਂ ਤੋਂ ਬਿਨਾਂ ਸਾਰੇ ਸਕੂਲ, ਕਾਲਜ 30 ਅਪ੍ਰੈਲ ਤਕ ਬੰਦ ਰਹਿਣਗੇ।
<blockquote class="twitter-tweet"><p lang="en" dir="ltr">District Magistrate-cum-Deputy Commissioner Varinder Kumar Sharma on Monday ordered the closing of all educational institutions such as schools & colleges etc besides IELTS and other coaching centres in the district till April 30, 2021, in the district: DPRO, Ludhiana<a href="https://twitter.com/hashtag/Punjab?src=hash&ref_src=twsrc%5Etfw" rel='nofollow'>#Punjab</a></p>— ANI (@ANI) <a href="https://twitter.com/ANI/status/1384073874946416642?ref_src=twsrc%5Etfw" rel='nofollow'>April 19, 2021</a></blockquote> <script async src="https://platform.twitter.com/widgets.js" charset="utf-8"></script>
ਪੰਜਾਬ ਚ ਕੋਰੋਨਾ ਵਾਇਰਸ ਦੇ ਕੇਸਾਂ 'ਚ ਵੱਡਾ ਇਜ਼ਾਫਾ ਹੋ ਰਿਹਾ ਹੈ। ਜਿਸ ਤਹਿਤ ਇਹ ਸਖਤ ਲਾਗੂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਨਾਈਟ ਕਰਫਿਊ ਪੂਰੇ ਸੂਬੇ 'ਚ ਜਾਰੀ ਹੈ।
ਇਹ ਵੀ ਪੜ੍ਹੋ: Delhi Lockdown: ਦਿੱਲੀ 'ਚ ਵੀ ਇੱਕ ਹਫ਼ਤੇ ਦਾ ਲੌਕਡਾਊਨ, ਉੱਪ ਰਾਜਪਾਲ ਨਾਲ ਮੀਟਿੰਗ ਮਗਰੋਂ ਕੇਜਰੀਵਾਲ ਨੇ ਕੀਤਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin






















