(Source: ECI/ABP News/ABP Majha)
Punjab Covid Relaxation: ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ 'ਚ ਦਿੱਤੀ ਢਿੱਲ, ਜਾਣੋ ਹੁਣ ਕੀ ਨੇ ਸੂਬੇ 'ਚ ਪਾਬੰਦੀਆਂ
ਪੰਜਾਬ ਵਿੱਚ ਕੋਵਿਡ ਸਥਿਤੀ ਦੀ ਸਮੀਖਿਆ ਕਰਦੇ ਹੋਏ, ਚੰਨੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਲੋੜੀਂਦੇ ਸਿਹਤ ਪ੍ਰੋਟੋਕੋਲ ਦੀ ਪਾਲਣਾ ਕਰਕੇ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਆਉਣ ਲਈ ਉਤਸ਼ਾਹਿਤ ਕਰਨ ਲਈ ਵੀ ਕਿਹਾ ਹੈ।
ਚੰਡੀਗੜ੍ਹ: ਪੰਜਾਬ 'ਚ ਕੋਵਿਡ ਸਥਿਤੀ ਵਿੱਚ ਸੁਧਾਰ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਸੂਬੇ ਵਿੱਚ ਅੰਦਰੂਨੀ 150 ਤੋਂ 300 ਤੇ ਬਾਹਰੀ ਇਕੱਠਾਂ ਤੇ 300 ਤੋਂ 500 ਤੱਕ ਪਾਬੰਦੀਆਂ ਵਿੱਚ ਢਿੱਲ ਦੇਣ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਛੋਟਾਂ ਦੇ ਬਾਵਜੂਦ ਕੋਵਿਡ ਪ੍ਰੋਟੋਕੋਲ ਪਾਬੰਦੀਆਂ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ।
ਪੰਜਾਬ ਵਿੱਚ ਕੋਵਿਡ ਸਥਿਤੀ ਦੀ ਸਮੀਖਿਆ ਕਰਦੇ ਹੋਏ, ਚੰਨੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਲੋੜੀਂਦੇ ਸਿਹਤ ਪ੍ਰੋਟੋਕੋਲ ਦੀ ਪਾਲਣਾ ਕਰਕੇ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਆਉਣ ਲਈ ਉਤਸ਼ਾਹਿਤ ਕਰਨ ਲਈ ਵੀ ਕਿਹਾ। ਇਸੇ ਤਰ੍ਹਾਂ ਉਨ੍ਹਾਂ ਨੇ ਸਮਾਜਿਕ ਸੁਰੱਖਿਆ, ਔਰਤਾਂ ਤੇ ਬਾਲ ਵਿਕਾਸ ਵਿਭਾਗ ਨੂੰ ਤੈਅ ਕੋਵਿਡ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਆਂਗਣਵਾੜੀ ਕੇਂਦਰਾਂ ਨੂੰ ਮੁੜ ਖੋਲ੍ਹਣ ਲਈ ਵੀ ਕਿਹਾ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਗਾਮੀ ਤਿਉਹਾਰਾਂ ਦੇ ਮੱਦੇਨਜ਼ਰ ਕੋਵਿਡ ਨਾਲ ਸਬੰਧਤ ਟੈਸਟ ਕਰਨ ਦੀ ਸਮਰੱਥਾ ਨੂੰ ਪ੍ਰਤੀ ਦਿਨ 50000 ਕਰਨ ਦੇ ਆਦੇਸ਼ ਦਿੱਤੇ। ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਆਲੋਕ ਸ਼ੇਖਰ ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਸੂਬੇ ਵਿੱਚ ਕੁੱਲ 232 ਕੋਵਿਡ ਮਾਮਲੇ ਸਾਹਮਣੇ ਆਏ ਹਨ, ਜੋ ਕਿ ਪ੍ਰਤੀ ਦਿਨ 33 ਮਾਮਲੇ ਹਨ।
ਮੌਜੂਦਾ ਕੋਵਿਡ ਸਥਿਤੀ ਬਾਰੇ ਸੰਖੇਪ ਜਾਣਕਾਰੀ ਦਿੰਦੇ ਹੋਏ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਆਲੋਕ ਸ਼ੇਖਰ ਨੇ ਕਿਹਾ ਕਿ ਪਿਛਲੇ ਹਫ਼ਤੇ ਦੌਰਾਨ 232 ਮਾਮਲੇ ਪ੍ਰਤੀ ਦਿਨ ਔਸਤਨ 33 ਸਕਾਰਾਤਮਕ ਮਾਮਲਿਆਂ ਦੇ ਨਾਲ ਸਾਹਮਣੇ ਆਏ ਹਨ। ਉਨ੍ਹਾਂ ਅੱਗੇ ਦੱਸਿਆ ਕਿ 14 ਤੋਂ 20 ਸਤੰਬਰ ਤੱਕ ਸਿਰਫ ਮੈਕੋਰਮਾਈਕੋਸਿਸ ਦਾ ਇੱਕ ਹੀ ਕੇਸ ਸਾਹਮਣੇ ਆਇਆ ਸੀ, ਜਦੋਂ ਕਿ ਇਸ ਤੋਂ ਬਾਅਦ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ।
60 ਸਾਲ ਤੋਂ ਵੱਧ ਉਮਰ ਦੀ 91 ਪ੍ਰਤੀਸ਼ਤ, 45-59 ਦੇ ਉਮਰ ਦੇ 77 ਪ੍ਰਤੀਸ਼ਤ ਅਤੇ 18-44 ਸਾਲ ਦੀ 57 ਪ੍ਰਤੀਸ਼ਤ ਆਬਾਦੀ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਇਸ ਵੇਲੇ ਸੂਬੇ ਕੋਲ ਕੋਵਾਕਸਿਨ ਦੀਆਂ 218895 ਖੁਰਾਕਾਂ ਅਤੇ ਕੋਵੀਸ਼ਿਲਡ ਦੀਆਂ 261860 ਖੁਰਾਕਾਂ ਉਪਲਬਧਤਾ ਹਨ।
ਇਹ ਵੀ ਪੜ੍ਹੋ: Petrol, Diesel Price Today, 30 Sep 2021: ਪੈਟਰੋਲ ਤੇ ਡੀਜ਼ਲ ਅੱਜ ਫਿਰ ਹੋਏ ਮਹਿੰਗੇ, ਹੁਣ ਇੰਨਾ ਪਵੇਗਾ ਜੇਬ 'ਤੇ ਬੋਝ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: