ਚੰਡੀਗੜ੍ਹ: ਪੰਜਾਬ ਵਿੱਚ ਅੱਜ ਤੋਂ ਪ੍ਰਾਇਮਰੀ ਸਕੂਲਾਂ ਨੂੰ ਛੱਡ ਕੇ ਬਾਕੀ ਸਾਰੇ ਵਿੱਦਿਅਕ ਅਦਾਰੇ ਖੁੱਲ੍ਹ ਗਏ ਹਨ। ਕੋਰੋਨਾ ਕੇਸਾਂ ਵਿੱਚ ਆਈ ਗਿਰਵਾਟ ਮਗਰੋਂ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ। ਸਰਕਾਰ ਨੇ ਐਲਾਨ ਕੀਤਾ ਸੀ ਕਿ 7 ਫਰਵਰੀ ਤੋਂ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾ ਸਕਣਗੇ। ਅੱਜ ਕਈ ਦਿਨਾਂ ਮਗਰੋਂ ਮੁੜ ਸਕੂਲਾਂ ਵਿੱਚ ਚਹਿਲ-ਪਹਿਲ ਦਿੱਸੀ।
ਦੱਸ ਦੀਏ ਕਿ ਪੰਜਾਬ ਸਰਕਾਰ ਨੇ ਕੋਵਿਡ ਦੀ ਰੋਕਥਾਮ ਸਬੰਧੀ ਲਾਗੂ ਕੀਤੇ ਗਏ ਨੇਮਾਂ ਵਿੱਚ ਢਿੱਲ ਦਿੰਦਿਆਂ ਸੋਮਵਾਰ ਤੋਂ ਪ੍ਰਾਇਮਰੀ ਸਕੂਲਾਂ ਨੂੰ ਛੱਡ ਕੇ ਬਾਕੀ ਸਾਰੇ ਵਿੱਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਸੀ। ਸਰਕਾਰ ਨੇ ਕਿਹਾ ਸੀ ਕਿ 7 ਫਰਵਰੀ ਤੋਂ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾ ਸਕਣਗੇ। ਇਸੇ ਤਰ੍ਹਾਂ ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦੀ ਮਨਜ਼ੂਰੀ ਵੀ ਦੇ ਦਿੱਤੀ ਗਈ ਸੀ।
ਉਂਝ ਪੰਜਵੀਂ ਤੱਕ ਦੀਆਂ ਜਮਾਤਾਂ ਲਈ ਅਜੇ ਸਕੂਲ ਬੰਦ ਰਹਿਣਗੇ। ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਦਾ ਬਦਲ ਵੀ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨਵੀਆਂ ਹਦਾਇਤਾਂ ਅਨੁਸਾਰ ਹੁਣ ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੈਂਟਰ, ਲਾਇਬ੍ਰੇਰੀਆਂ ਤੇ ਟ੍ਰੇਨਿੰਗ ਸੈਂਟਰ ਅੱਜ ਤੋਂ ਖੁੱਲ੍ਹ ਸਕਣਗੇ।
ਨਵੀਆਂ ਹਦਾਇਤਾਂ ਅਨੁਸਾਰ 15 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਕੋਵਿਡਵਿਰੋਧੀ ਵੈਕਸੀਨ ਦੀ ਡੋਜ਼ ਲਾਜ਼ਮੀ ਕੀਤੀ ਗਈ ਹੈ। ਇਸੇ ਤਰ੍ਹਾਂ ਬਾਰ ਤੇ ਸ਼ਾਪਿੰਗ ਮਾਲ ਖੋਲ੍ਹਣ ਦੀ ਮਨਜ਼ੂਰੀ ਵੀ ਦਿੱਤੀ ਗਈ ਹੈ ਤੇ ਇਸੇ ਤਰ੍ਹਾਂ ਕਾਰੋਬਾਰੀ ਅਦਾਰੇ 75 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਨਵੀਆਂ ਹਦਾਇਤਾਂ ਅਨੁਸਾਰ ਸਿਨੇਮਾ, ਮਲਟੀਪਲੈਕਸ, ਰੈਸਟੋਰੈਂਟ, ਜਿਮ, ਸਪਾ, ਖੇਡ ਕੰਪਲੈਕਸ ਤੇ ਮਿਊਜ਼ੀਅਮ ਆਦਿ ਵੀ 75 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾਣ ਦੀ ਆਗਿਆ ਦਿੱਤੀ ਗਈ ਹੈ।
ਇਹ ਵੀ ਲਾਜ਼ਮੀ ਕੀਤਾ ਗਿਆ ਹੈ ਕਿ ਇਨ੍ਹਾਂ ਅਦਾਰਿਆਂ ਦੇ ਸਟਾਫ ਨੂੰ ਕੋਵਿਡ ਵਿਰੋਧੀ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣ। ਇਸ ਤੋਂ ਇਲਾਵਾ ਏਸੀ ਬੱਸਾਂ ਵੀ ਹੁਣ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਕਾਰੋਬਾਰੀ ਅਦਾਰਿਆਂ ਤੇ ਵਿੱਦਿਅਕ ਅਦਾਰਿਆਂ ਨੂੰ ਕਾਫੀ ਰਾਹਤ ਮਿਲੇਗੀ, ਕਿਉਂਕਿ ਵਿੱਦਿਅਕ ਅਦਾਰੇ ਖੋਲ੍ਹਣ ਲਈ ਪ੍ਰਬੰਧਕੀ ਕਮੇਟੀਆਂ ਦਬਾਅ ਬਣਾ ਰਹੀਆਂ ਸਨ। ਚੋਣ ਕਮਿਸ਼ਨ ਨੇ ਵੀ ਚੋਣ ਪ੍ਰਚਾਰ ਸਬੰਧੀ ਹਦਾਇਤਾਂ ਵਿੱਚ ਢਿੱਲ ਦੇ ਦਿੱਤੀ ਹੈ।
ਇਹ ਵੀ ਪੜ੍ਹੋ: ਗਿਰਾਵਟ ਨਾਲ Share Market ਦੀ ਸ਼ੁਰੂਆਤ, ਸੈਂਸੈਕਸ ਕਰੀਬ 100 ਅੰਕ ਟੁੱਟ ਕੇ 58,550 ਤੋਂ ਹੇਠਾਂ, 17,590 'ਤੇ ਖੁੱਲ੍ਹਿਆ Nifty
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904