ਲੁਧਿਆਣਾ: ਪੰਜਾਬ 'ਚ ਕੋਰੋਨਾਵਾਇਰਸ (Punjab Corona Cases) ਦੇ ਕੇਸਾਂ ਦੇ ਘਟਣ ਦੇ ਨਾਲ ਹੀ ਪੰਜਾਬ ਸਰਕਾਰ (Punjab Governmet) ਨੇ ਮੁੜ ਸਕੂਲ ਖੋਲ੍ਹਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਸਰਕਾਰ ਨੇ ਕੋਰੋਨਾ ਗਾਈਡਲਾਈਨਜ਼ ਫੌਲੋ ਕਰਨ ਦੇ ਨਾਲ ਕੁਝ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਸੀ। ਇਸ ਤੋਂ ਬਾਅਦ ਸਕੂਲਾਂ 'ਚ ਮੁੜ ਰੌਣਕ ਪਰਤੀ ਸੀ ਪਰ ਸਕੂਲਾਂ ਦੀ ਰੌਣਕ ਜ਼ਿਆਦਾ ਸਮਾਂ ਨਾ ਟਿੱਕ ਸਕੀ ਤੇ ਕੋਰੋਨਾ ਦੀ ਨਜ਼ਰ ਸਕੂਲਾਂ 'ਤੇ ਪੈ ਗਈ।


ਦੱਸ ਦਈਏ ਕਿ ਲੁਧਿਆਣਾ (Ludhiana Governement School) ਦੇ ਦੋ ਸਰਕਾਰੀ ਸਕੂਲਾਂ ਵਿੱਚ 21 ਵਿਦਿਆਰਥੀਆਂ ਦੇ ਕੋਰੋਨਾ ਪੌਜ਼ੇਟਿਵ (Student Corona Positive) ਪਾਏ ਜਾਣ ਤੋਂ ਬਾਅਦ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ। ਸਰਕਾਰ ਵੱਲੋਂ ਸਾਰੇ ਸਕੂਲ 26 ਜੁਲਾਈ ਤੋਂ ਖੋਲ੍ਹੇ ਗਏ ਹਨ। ਇਸ ਤੋਂ ਬਾਅਦ ਮੁੱਖ ਸਕੱਤਰ ਪੰਜਾਬ ਵੱਲੋਂ ਸਕੂਲਾਂ ਵਿੱਚ ਰੋਜ਼ਾਨਾ ਟੈਸਟ ਕਰਵਾਉਣ ਦੀ ਗੱਲ ਕਹੀ ਗਈ ਹੈ।


ਇਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਸਤੀ ਜੋਧੇਵਾਲ, ਨਿਊ ਸੁਭਾਸ਼ ਨਗਰ ਵਿੱਚ 41 ਵਿਦਿਆਰਥੀਆਂ ਦੇ ਟੈਸਟ ਲਏ ਗਏ ਜਿਸ ਵਿੱਚ ਰੈਪਿਡ ਟੈਸਟ ਵਿੱਚ ਇੱਕੋ ਜਮਾਤ ਦੇ ਅੱਠ ਵਿਦਿਆਰਥੀ ਪੌਜ਼ੇਟਿਵ ਆਏ। ਇਸ ਦੇ ਨਾਲ ਹੀ ਸਰਕਾਰੀ ਹਾਈ ਸਕੂਲ ਨਗਰ ਕੈਲਾਸ਼ ਨਗਰ ਦੇ 13 ਵਿਦਿਆਰਥੀ ਪੌਜ਼ੇਟਿਵ ਪਾਏ ਗਏ।


ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਕੂਲ ਵਿੱਚ ਛੇਵੀਂ ਤੋਂ 12ਵੀਂ ਜਮਾਤ ਤੱਕ 2200 ਵਿਦਿਆਰਥੀ ਹਨ। ਇੱਥੇ 700 ਪ੍ਰਾਇਮਰੀ ਸਕੂਲ ਦੇ ਬੱਚੇ ਪੜ੍ਹਦੇ ਹਨ। ਇਸ ਦੇ ਨਾਲ ਹੀ ਨਰਸਰੀ ਤੋਂ 5ਵੀਂ ਜਮਾਤ ਤੱਕ 700 ਬੱਚੇ ਤੇ 6ਵੀਂ ਤੋਂ 10ਵੀਂ ਤੱਕ ਦੇ 500 ਬੱਚੇ ਕੈਲਾਸ਼ ਨਗਰ ਹਾਈ ਸਕੂਲ ਵਿੱਚ ਪੜ੍ਹਦੇ ਹਨ।


ਵਿਦਿਆਰਥੀਆਂ ਦੇ ਪੌਜ਼ਟਿਵ ਪਾਏ ਜਾਣ ਤੋਂ ਬਾਅਦ ਸਿਹਤ ਵਿਭਾਗ ਨੇ ਸਕੂਲ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹ। ਮਹਾਮਾਰੀ ਵਿਗਿਆਨੀ ਡਾਕਟਰ ਰਮੇਸ਼ ਨੇ ਕਿਹਾ ਕਿ ਅਸੀਂ ਸਕੂਲ ਬੰਦ ਕਰਨ ਲਈ ਕਿਹਾ ਹੈ ਅਤੇ ਜਾਂਚ ਕਰ ਰਹੇ ਹਨ।


ਇਹ ਵੀ ਪੜ੍ਹੋ: ਸੰਸਦ ਬਾਹਰ Akali Dal ਤੇ Congress ਇਕਜੁੱਟ, 'ਤਿੰਨ ਕਾਨੂੰਨ' ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904


Education Loan Information:

Calculate Education Loan EMI