ਸੂਬੇ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 1900 ਪਾਰ, ਅੱਜ 10 ਨਵੇਂ ਮਾਮਲੇ ਆਏ ਸਾਹਮਣੇ
ਏਬੀਪੀ ਸਾਂਝਾ | 13 May 2020 07:23 PM (IST)
ਪੰਜਾਬ 'ਚ ਅੱਜ 10 ਨਵੇਂ ਵਿਅਕਤੀਆਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ 10 ਨਵੇਂ ਵਿਅਕਤੀਆਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਜਿਸ ਨਾਲ ਬੁੱਧਵਾਰ ਨੂੰ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 1924 ਹੋ ਗਿਆ ਹੈ। ਅੱਜ ਰੋਪੜ ਤੋਂ ਦੋ, ਲੁਧਿਆਣਾ ਤੋਂ ਪੰਜ ਅਤੇ ਜਲੰਧਰ, ਕਪੂਰਥਲਾ 'ਤੇ ਹੁਸ਼ਿਆਰਪੁਰ ਤੋਂ ਇੱਕ ਇੱਕ ਮਰੀਜ਼ ਸਾਹਮਣੇ ਆਇਆ ਹੈ। ਸੂਬੇ 'ਚ ਕੁੱਲ 46026 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 1924 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3465 ਲੋਕਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਸੂਬੇ 'ਚ ਕੁੱਲ ਮਰੀਜ਼-1924 ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ- 200 ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ -32 ਇਹ ਵੀ ਪੜ੍ਹੋ: ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰਨੌਕਰਸ਼ਾਹੀ 'ਤੇ ਮੰਤਰੀਆਂ ਦੇ ਖੜਕੇ-ਦੜਕੇ ਵਿਚਾਲੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਮਿਲੀ ਮਨਜ਼ੂਰੀਹੁਣ ਰਾਜ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਮੋਰਚਾ, ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ ?ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ