ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਨ ਵਾਲਾ ਜਲੰਧਰ ਦਾ ਏਐਸਆਈ ਬਰਖ਼ਾਸਤ
ਏਬੀਪੀ ਸਾਂਝਾ | 18 Jun 2019 08:55 PM (IST)
ਸਹਾਇਕ ਸਬ ਇੰਸਪੈਕਟਰ ਸਰਬਜੀਤ ਸਿੰਘ ਨਾਰਕੋਟਿਕ ਸੈੱਲ ਵਿੱਚ ਤਾਇਨਾਤ ਸੀ ਤੇ ਹੈਰਾਨੀ ਵਾਲੀ ਗੱਲ ਸੀ ਕਿ ਉਹ ਖ਼ੁਦ ਨਸ਼ੇ ਦਾ ਆਦੀ ਸੀ। ਉਸ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਨਸ਼ਾ ਤਸਕਰਾਂ ਦੀ ਮਦਦ ਕੀਤੀ।
ਜਲੰਧਰ: ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਵਾਲੇ ਏਐਸਆਈ ਸਰਬਜੀਤ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਾਂਚ ਸਰਬਜੀਤ ਸਿੰਘ ਨੂੰ ਦੋਸ਼ੀ ਪਾਇਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਦੀ ਬਰਖ਼ਾਸਤਗੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। CP ਭੁੱਲਰ ਨੇ ਦੱਸਿਆ ਕਿ ਸਹਾਇਕ ਸਬ ਇੰਸਪੈਕਟਰ ਸਰਬਜੀਤ ਸਿੰਘ ਨਾਰਕੋਟਿਕ ਸੈੱਲ ਵਿੱਚ ਤਾਇਨਾਤ ਸੀ ਤੇ ਹੈਰਾਨੀ ਵਾਲੀ ਗੱਲ ਸੀ ਕਿ ਉਹ ਖ਼ੁਦ ਨਸ਼ੇ ਦਾ ਆਦੀ ਸੀ। ਉਸ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਨਸ਼ਾ ਤਸਕਰਾਂ ਦੀ ਮਦਦ ਕੀਤੀ। ਭੁੱਲਰ ਮੁਤਾਬਕ ਪੂਰੀ ਜਾਂਚ ਪੜਤਾਲ ਤੋਂ ਬਾਅਦ ਏਐਸਆਈ ਸਰਬਜੀਤ ਸਿੰਘ ਵਿਰੁੱਧ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਹਾਲ ਹੀ ਵਿੱਚ ਸਰਬਜੀਤ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਰੰਗੇ ਹੱਥੀਂ ਫੜਿਆ ਸੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਅਮਲ ਕੀਤਾ ਜਾ ਰਿਹਾ ਹੈ। ਇਸ ਅਪਰਾਧ ਵਿੱਚ ਚਾਹੇ ਕੋਈ ਵੀ ਵਿਅਕਤੀ ਸ਼ਾਮਲ ਕਿਉਂ ਨਾ ਹੋਏ, ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਕਿਸੇ ਕੀਮਤ 'ਤੇ ਨਹੀਂ ਬਖ਼ਸ਼ਿਆ ਜਾਏਗਾ।