ਪੜਚੋਲ ਕਰੋ

Punjab News: ਤਹਿਸੀਲਾਂ 'ਚ ਭ੍ਰਿਸ਼ਟਾਚਾਰ ਨੂੰ ਪੱਕਾ ਬੰਨ੍ਹ! ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਆਏਗਾ ਡੀਸੀ ਦਾ ਸਿੱਧਾ ਫੋਨ

ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਨੂੰ ਪੱਕਾ ਬੰਨ੍ਹ ਲੱਗੇਗਾ। ਭਗਵੰਤ ਮਾਨ ਸਰਕਾਰ ਨੇ ਤਹਿਸੀਲਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਹੋਰ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹੁਣ ਸੂਬੇ ਦੇ ਡਿਪਟੀ ਕਮਿਸ਼ਨਰ ਰੋਜ਼ਾਨਾ ਰਜਿਸਟਰੀਆਂ ਕਰਵਾਉਣ..

Punjab News: ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਨੂੰ ਪੱਕਾ ਬੰਨ੍ਹ ਲੱਗੇਗਾ। ਭਗਵੰਤ ਮਾਨ ਸਰਕਾਰ ਨੇ ਤਹਿਸੀਲਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਹੋਰ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹੁਣ ਸੂਬੇ ਦੇ ਡਿਪਟੀ ਕਮਿਸ਼ਨਰ ਰੋਜ਼ਾਨਾ ਰਜਿਸਟਰੀਆਂ ਕਰਵਾਉਣ ਵਾਲੇ ਵਿਅਕਤੀਆਂ ਨੂੰ ਸਿੱਧਾ ਫੋਨ ਕਰਕੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਉਹ ਰਜਿਸਟਰੀ ਕਰਵਾਉਣ ਸਮੇਂ ਕਿਸੇ ਵੱਲੋਂ ਰਿਸ਼ਵਤ ਦੀ ਮੰਗ ਕਰਨ ਬਾਰੇ ਜਾਣਕਾਰੀ ਹਾਸਲ ਕਰਨਗੇ। 

ਦਰਅਸਲ ਇਹ ਆਦੇਸ਼ ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਉਨ੍ਹਾਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਨਾਮ ਪੱਤਰ ਜਾਰੀ ਕਰਦਿਆਂ ਕਿਹਾ ਕਿ ਉਹ ਰੋਜ਼ਾਨਾ ਰਜਿਸਟਰੀਆਂ ਕਰਵਾਉਣ ਵਾਲਿਆਂ ਵਿੱਚੋਂ ਘੱਟੋ-ਘੱਟ 5 ਫ਼ੀਸਦ ਲੋਕਾਂ ਨੂੰ ਸਿੱਧਾ ਫੋਨ ਕਰਕੇ ਪਤਾ ਕਰਨ ਕਿ ਉਨ੍ਹਾਂ ਤੋਂ ਰਜਿਸਟਰੀ ਕਰਵਾਉਣ ਸਮੇਂ ਕਿਸੇ ਨੇ ਕੋਈ ਰਿਸ਼ਵਤ ਤਾਂ ਨਹੀਂ ਲਈ ਜਾਂ ਫਿਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਤਾਂ ਨਹੀਂ ਕਰਨਾ ਪਿਆ। 

ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਇਲਾਕੇ ਦੇ ਡੀਡ ਲੇਖਕਾਂ ਤੇ ਪ੍ਰਾਪਰਟੀ ਡੀਲਰਾਂ ਨਾਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ। ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਮੁਹਾਲੀ ਤੋਂ ਆਸਾਨ ਰਜਿਸਟਰੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ। ਭਗਵੰਤ ਮਾਨ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਖਤਮ ਕਰਨ ਦੇ ਹੁਕਮ ਦਿੱਤੇ ਸੀ। ਸਾਢੇ ਤਿੰਨ ਸਾਲ ਬੀਤਣ ਮਗਰੋਂ ਵੀ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਜਾਰੀ ਹੈ।

ਇਸ ਲਈ ਪੰਜਾਬ ਸਰਕਾਰ ਨੇ ਹੁਣ ਡਿਪਟੀ ਕਮਿਸ਼ਨਰਾਂ ਨੂੰ ਕਮਾਨ ਸੌਂਪੀ ਹੈ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਅਜਿਹਾ ਕਰਨ ਨਾਲ ਤਹਿਸੀਲ ਦਾ ਕੋਈ ਵੀ ਅਧਿਕਾਰੀ ਰਿਸ਼ਵਤ ਲੈਣ ਦਾ ਰਿਸਕ ਨਹੀਂ ਲਵੇਗਾ। ਉਸ ਨੂੰ ਹਮੇਸ਼ਾਂ ਖੌਫ ਰਹੇਗਾ ਕਿ ਕਿਤੇ ਡਿਪਟੀ ਕਮਿਸ਼ਨਰ ਕੋਲ ਗੱਲ ਨਾ ਪਹੁੰਚ ਜਾਏ। ਇਸ ਤੋਂ ਇਲਾਵਾ ਰਜਿਸਟਰੀ ਹੋਣ ਮਗਰੋਂ ਲੋਕ ਵੀ ਡਿਪਟੀ ਕਮਿਸ਼ਨਰ ਨੂੰ ਸੱਚਾਈ ਦੱਸਣ ਤੋਂ ਨਹੀਂ ਹਿਚਕਚਾਉਣਗੇ। ਹੁਣ ਵੇਖਣਾ ਹੋਏਗਾ ਕਿ ਸਰਕਾਰ ਦਾ ਇਹ ਕਦਮ ਭ੍ਰਿਸ਼ਟਾਚਾਰ ਰੋਕ ਸਕਦਾ ਹੈ ਜਾਂ ਫਿਰ ਨਹੀਂ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget