ਪੜਚੋਲ ਕਰੋ

ਸੁਰੱਖਿਆ ਏਜੰਸੀਆਂ ਦੇ ਨਿਸ਼ਾਨੇ 'ਤੇ ਖਾਲਿਸਤਾਨੀ, ਸਲੀਪਰ ਸੈੱਲਾਂ ਦੀ ਸ਼ਾਮਤ

ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਮੁੜ ਖਾਲਿਸਤਾਨੀ ਸਰਗਰਮੀਆਂ ਮਗਰੋਂ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਪਾਕਿਸਤਾਨ ਤੋਂ ਡ੍ਰੋਨਾਂ ਰਾਹੀਂ ਹਥਿਆਰ ਆਉਣ ਦੇ ਖੁਲਾਸੇ ਨੇ ਖੁਫੀਆਤੰਤਰ ਦੀ ਨੀਂਦ ਉਡਾ ਦਿੱਤੀ ਹੈ। ਪੰਜਾਬ ਤੇ ਕੇਂਦਰ ਦੀਆਂ ਸੁਰੱਖਿਆ ਏਜੰਸੀਆਂ ਇਸ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀਆਂ ਹਨ।

ਚੰਡੀਗੜ੍ਹ: ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਮੁੜ ਖਾਲਿਸਤਾਨੀ ਸਰਗਰਮੀਆਂ ਮਗਰੋਂ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਪਾਕਿਸਤਾਨ ਤੋਂ ਡ੍ਰੋਨਾਂ ਰਾਹੀਂ ਹਥਿਆਰ ਆਉਣ ਦੇ ਖੁਲਾਸੇ ਨੇ ਖੁਫੀਆਤੰਤਰ ਦੀ ਨੀਂਦ ਉਡਾ ਦਿੱਤੀ ਹੈ। ਪੰਜਾਬ ਤੇ ਕੇਂਦਰ ਦੀਆਂ ਸੁਰੱਖਿਆ ਏਜੰਸੀਆਂ ਇਸ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀਆਂ ਹਨ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਕਸ਼ਮੀਰ ਮਾਮਲੇ ਮਗਰੋਂ ਪਾਕਿਸਤਾਨ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ। ਇਸ ਲਈ ਪਾਕਿ ਖੁਫੀਆ ਏਜੰਸੀ ਆਈਐਸਆਈ ਪੰਜਾਬ ਵਿੱਚ ਖਾਲਿਸਤਾਨੀ ਸਰਗਰਮੀਆਂ ਮੁੜ ਸ਼ੁਰੂ ਕਰਨ ਲਈ ਸਲੀਪਰ ਸੈੱਲਾਂ ਨੂੰ ਟੋਹ ਰਹੀ ਹੈ। ਉਨ੍ਹਾਂ ਦਾ ਨਿਸ਼ਾਨਾ ਸਰਹੱਦੀ ਖੇਤਰ ਅੰਮ੍ਰਿਤਸਰ, ਗੁਰਦਾਪੁਰ ਤੇ ਤਰਨ ਤਾਰਨ ਹੀ ਹੈ। ਦੂਜੇ ਪਾਸੇ ਪੰਜਾਬ ਵਿੱਚ ਆਰਐਸਐਸ ਦੀਆਂ ਸਰਗਰਮੀਆਂ ਕਰਕੇ ਖਾਲਿਸਤਾਨ ਪੱਖੀ ਵੀ ਮੁੜ ਹੱਥ-ਪੈਰ ਮਾਰਨ ਲੱਗੇ ਹਨ। ਇਸ ਲਈ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਵੱਲੋਂ ਖਾਸ ਮੁਹਿੰਮ ਵਿੱਢੀ ਜਾ ਰਹੀ ਹੈ। ਸੂਤਰਾਂ ਮੁਤਾਬਕ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਦੇ ਫੜੇ ਗਏ ਕਾਰਕੁਨਾਂ ਕੋਲੋਂ ਇਨ੍ਹਾਂ ਦੇ ਸਮਰਥਕਾਂ (ਸਲੀਪਰ ਸੈੱਲਾਂ) ਦੀ ਸ਼ਨਾਖਤ ਕਰਕੇ ਐਸਐਸਓਸੀ ਵੱਲੋਂ ਉਨ੍ਹਾਂ ਨੂੰ ਕਾਬੂ ਕਰਨ ਦੀ ਮੁਹਿੰਮ ਵਿੱਢੀ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਖੇਤਰ ਵਿੱਚ ਦੂਜੀ ਕਤਾਰ ਦੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਦਿਆਂ ਨਾਕਿਆਂ ਤੇ ਗਸ਼ਤ ਟੀਮਾਂ ਦੀ ਗਿਣਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਐਸਐਸਓਸੀ ਵੱਲੋਂ ਹੁਣ ਤਕ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਕੋਲੋਂ ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਜਾਰੀ ਹੈ। ਇਹ ਵੀ ਪਤਾ ਲੱਗਾ ਹੈ ਕਿ ਹੋਰ ਸੁਰੱਖਿਆ ਤੇ ਖੁਫ਼ੀਆ ਏਜੰਸੀਆਂ ਵੱਲੋਂ ਵੀ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜ਼ਿਲ੍ਹਾ ਦਿਹਾਤੀ ਪੁਲਿਸ ਦੇ ਐਸਐਸਪੀ ਵਿਕਰਮਜੀਤ ਦੁੱਗਲ ਨੇ ਆਖਿਆ ਕਿ ਸਰਹੱਦੀ ਖੇਤਰ ਵਿੱਚ ਦੋ ਪੜਾਵੀ ਸੁਰੱਖਿਆ ਘੇਰੇ ਨੂੰ ਮਜ਼ਬੂਤ ਕੀਤਾ ਗਿਆ ਹੈ। ਪਹਿਲਾਂ ਇੱਥੇ ਸਰਹੱਦੀ ਖੇਤਰ ਵਿੱਚ ਪਿੰਡਾਂ ਵਿਚ ਨਿਰੰਤਰ ਚੱਲਣ ਵਾਲੇ ਸੱਤ ਨਾਕੇ ਸਨ। ਸਰਹੱਦੀ ਖੇਤਰ ਵਿੱਚ 17 ਨਵੇਂ ਨਾਕੇ ਲਾ ਦਿੱਤੇ ਗਏ ਹਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget