ਬਟਾਲਾ: ਗੁਰਦਾਸਪੁਰ ਦੇ ਬਟਾਲਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਦੇ ਹੈੱਡ ਕਾਂਸਟੇਬਲ ਉੱਤੇ ਜਾਨ ਲੇਵਾ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਹਮਲੇ ਵੇਲੇ ਹੈੱਡ ਕਾਂਸਟੇਬਲ ਹਰਪਾਲ ਸਿੰਘ ਡਿਊਟੀ ਉੱਤੇ ਜਾ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਨਟਵਾਲ ਤੋਂ ਹੈੱਡ ਕਾਂਸਟੇਬਲ ਹਰਪਾਲ ਸਿੰਘ ਡਿਊਟੀ ਲਈ ਮੋਟਰਸਾਈਕਲ ਉੱਤੇ ਰਵਾਨਾ ਹੋਇਆ।










ਰਸਤੇ ਵਿੱਚ ਪਿੰਡ ਰੰਗੀਲਪੁਰ ਵਿੱਚ ਗੱਡੀਆਂ ਵਿੱਚ ਆਏ ਕੁਝ ਨੌਜਵਾਨਾਂ ਨੇ ਹਰਪਾਲ ਸਿੰਘ ਨੂੰ ਰੋਕ ਲਿਆ ਤੇ ਤੇਜ਼ ਧਾਰ ਹਥਿਆਰਾਂ ਨਾਲ ਉਸ ਉੱਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਹਰਪਾਲ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਤੇ ਇਸ ਵਕਤ ਉਹ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਹੈ। ਹਰਪਾਲ ਨੇ ਹਮਲੇ ਪਿੱਛੇ ਪਿੰਡ ਦੇ ਹੀ ਸਰਪੰਚ ਦਾ ਹੱਥ ਦੱਸਿਆ ਜਾ ਰਿਹਾ ਹੈ।

















ਹਰਪਾਲ ਸਿੰਘ ਅਨੁਸਾਰ ਉਸ ਨੇ ਪਿੰਡ ਦੇ ਗੈਂਗਸਟਰ ਸਰਪੰਚ ਦੇ ਸਾਥੀ ਨੂੰ ਕੁਝ ਮਹੀਨੇ ਪਹਿਲਾਂ ਨਾਜਾਇਜ਼ ਹਥਿਆਰਾਂ ਨਾਲ ਗ੍ਰਿਫ਼ਤਾਰ ਕੀਤਾ ਸੀ। ਇਸ ਗੱਲ ਦੀ ਜ਼ਿੱਦ ਪਿੰਡ ਦੇ ਸਰਪੰਚ ਵੱਲੋਂ ਹੁਣ ਕੱਢੀ ਗਈ ਹੈ। ਦੂਜੇ ਪਾਸੇ ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।