Punjab News: ਪੰਜਾਬ ਵਿੱਚ ਲੁੱਟ ਖੋਹ ਦੇ ਮਾਮਲੇ ਦਿਨੋ ਦਿਨ ਵਧਦੇ ਹੀ ਜਾ ਰਹੇ ਹਨ। ਇੱਕ ਹੋਰ ਨਵਾਂ ਮਾਮਲਾ ਗੁਰਦਾਸਪੁਰ ਦੇ ਪਿੰਡ ਭੱਟੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਦੇਰ ਸ਼ਾਮ ਪਿਸਤੌਲ ਦੀ ਨੋਕ 'ਤੇ 3 ਨਕਾਬਪੋਸ਼ ਲੁਟੇਰਿਆਂ ਵੱਲੋਂ ਐੱਸਬੀਆਈ ਦੇ ਸੇਵਾ ਕੇਂਦਰ (SBI Sewa Kendra) 'ਚ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਇਹ ਲੁਟੇਰੇ ਡੇਢ ਲੱਖ ਰੁਪਏ ਦੀ ਨਕਦੀ ਲੁੱਟਣ 'ਚ ਕਾਮਯਾਬ ਰਹੇ ਤੇ ਮੌਕੇ ਤੋਂ ਫਰਾਰ ਹੋ ਗਏ। ਲੁੱਟ ਦੀ ਇਹ ਸਾਰੀ ਵਾਰਦਾਤ ਸੀਸੀਟੀਵੀ (CCTV ) ਕੈਮਰਿਆਂ 'ਚ ਵੀ ਕੈਦ ਹੋਈ ਹੈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਸੀਸੀਟੀਵੀ ਫੁਟੇਜ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।



3 ਨੌਜਵਾਨਾਂ ਨੇ ਗੰਨ ਪੁਆਇੰਟ 'ਤੇ ਕੀਤੀ ਲੁੱਟ


ਜਾਣਕਾਰੀ ਅਨੁਸਾਰ ਰਾਜੇਸ਼ ਅਗਨੀਹੋਤਰੀ ਪੁੱਤਰ ਮਨੋਹਰ ਲਾਲ ਵਾਸੀ ਗਹੋਤ ਭੱਟੀਆਂ ਸਟੇਟ ਬੈਂਕ ਦੇ ਨੇੜੇ ਪੈਸਿਆਂ ਦੇ ਲੈਣ-ਦੇਣ ਦੇ ਸੇਵਾ ਕੇਂਦਰ 'ਚ ਕੰਮ ਕਰਦਾ ਹੈ। ਉਹ ਆਪਣੇ ਪੁੱਤਰਾਂ ਸਮੇਤ ਦੁਕਾਨ 'ਤੇ ਮੌਜੂਦ ਸੀ। ਸ਼ਾਮ ਦੇ ਸਮੇਂ ਮੂੰਹ ਢਕੀ 3 ਨੌਜਵਾਨਾਂ ਨੇ ਉਨ੍ਹਾਂ ਦੀ ਦੁਕਾਨ 'ਚ ਦਾਖਲ ਹੋ ਗਏ । ਬਾਦਮਾਸ਼ਾਂ ਨੇ ਗੰਨ ਪੁਆਇੰਟ 'ਤੇ ਰਜੇਸ਼ ਤੇ ਉਸ ਦੇ ਪੁੱਤਰਾਂ 'ਤੇ ਪਿਸਤੌਲ ਦੇ ਮੁੱਠੇ ਨਾਲ ਹਮਲਾ ਕਰਕੇ ਉਨ੍ਹਾਂ ਕੋਲੋਂ ਨਕਦੀ ਦੀ ਮੰਗ ਕੀਤੀ। ਮਿੰਟਾਂ ਵਿੱਚ ਹੀ ਉਹ ਦੁਕਾਨ ਵਿੱਚ ਪਈ ਡੇਢ ਲੱਖ ਦੀ ਨਕਦੀ ਲੈ ਕੇ ਮੌਕੇ ਤੋਂ ਨਹਿਰ ਵੱਲ ਨੂੰ ਫਰਾਰ ਹੋ ਗਏ।


ਪੁਲਿਸ ਵੱਲੋਂ ਮਾਮਲੇ ਦੀ ਜਾਂਚ



ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ 'ਤੇ ਪੁਲਿਸ ਪਾਰਟੀ ਨਾਲ ਪਹੁੰਚੇ ਡੀਐੱਸਪੀ ਰਾਜਬੀਰ ਸਿੰਘ ਨੇ ਬਾਰੀਕੀ ਨਾਲ ਲੁਟੇਰਿਆਂ ਦੀ ਪਛਾਣ ਕਰਨ ਅਤੇ ਇਸ ਘਟਨਾ ਲਈ ਲੋੜੀਂਦੇ ਤੱਥ ਵੀ ਦੁਕਾਨਦਾਰ ਅਤੇ ਆਸ-ਪਾਸ ਦੇ ਲੋਕਾਂ ਕੋਲੋਂ ਪ੍ਰਾਪਤ ਕੀਤੇ ਹਨ। ਮੌਕੇ 'ਤੇ ਪਹੁੰਚੇ ਡੀਐੱਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ 3 ਨੌਜਵਾਨਾਂ ਦੀ ਪੁਲਿਸ ਵੱਲੋਂ ਗੰਭੀਰਤਾ ਨਾਲ ਭਾਲ ਕੀਤੀ ਜਾ ਰਹੀ ਹੈ। ਇਕ ਲੱਖ ਤੋਂ ਉਪਰ ਰਕਮ ਦੀ ਲੁੱਟ ਹੋਈ ਹੈ। ਉਨ੍ਹਾਂ ਦੱਸਿਆ ਕਿ ਜਲਦ ਮਾਮਲਾ ਦਰਜ ਕਰਕੇ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।