Kotkapura Goli Kand: ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ 'ਤੇ ਸੰਕਟ? 2446 ਪੰਨਿਆਂ ਦੇ ਸਬੂਤ ਤੇ 56 ਪੰਨਿਆਂ ਦੀਆਂ ਫੋਰੈਂਸਿਕ ਰਿਪੋਰਟਾਂ ਪੇਸ਼
Kotkapura Goli Kand: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਮੁਕੰਮਲ ਕਰਦਿਆਂ ਅਦਾਲਤ ਵਿੱਚ ਇਸ ਮਾਮਲੇ ਦੀ ਪੈਰਵਾਈ ਤੇਜ਼ ਕਰ ਦਿੱਤੀ ਹੈ।
Kotkapura Goli Kand: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਮੁਕੰਮਲ ਕਰਦਿਆਂ ਅਦਾਲਤ ਵਿੱਚ ਇਸ ਮਾਮਲੇ ਦੀ ਪੈਰਵਾਈ ਤੇਜ਼ ਕਰ ਦਿੱਤੀ ਹੈ। ਇਸ ਤਹਿਤ ਸਿੱਟ ਨੇ ਸੋਮਵਾਰ ਨੂੰ ਫਰੀਦਕੋਟ ਦੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ 2502 ਪੰਨਿਆਂ ਦਾ ਤੀਜਾ ਚਲਾਨ ਪੇਸ਼ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕੇਸ ਦਾ ਫੈਸਲਾ ਜਲਦ ਹੀ ਆ ਸਕਦਾ ਹੈ।
ਹਾਸਲ ਜਾਣਕਾਰੀ ਅਨੁਸਾਰ ਇਸ ਚਲਾਨ ਵਿੱਚ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ 2446 ਪੰਨਿਆਂ ’ਤੇ ਦਸਤਾਵੇਜ਼ੀ ਸਬੂਤ ਤੇ 56 ਪੰਨਿਆਂ ’ਤੇ ਫੋਰੈਂਸਿਕ ਮਾਹਿਰਾਂ ਦੀਆਂ ਰਿਪੋਰਟਾਂ, ਘਟਨਾ ਸਥਾਨ ਦੇ ਨਕਸ਼ੇ, ਘਟਨਾ ਵਾਲੇ ਦਿਨ ਹੋਈਆਂ ਫੋਨ ਕਾਲਾਂ ਦੀ ਡਿਟੇਲ ਤੇ ਘਟਨਾ ਦੀਆਂ ਵੀਡੀਓ ਤੇ ਫੋਟੋਆਂ ਆਦਿ ਸ਼ਾਮਲ ਹਨ। ਅਦਾਲਤ ਨੇ ਇਸ ਚਲਾਨ ਦੀ ਸੁਣਵਾਈ 2 ਸਤੰਬਰ ਦੀ ਤੈਅ ਕਰਦਿਆਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸੇ ਦਿਨ ਹੀ ਕੋਟਕਪੂਰਾ ਗੋਲੀ ਕਾਂਡ ਦੇ ਦੂਜੇ ਦੋ ਚਲਾਨ ਵੀ ਸੁਣਵਾਈ ਲਈ ਰੱਖੇ ਗਏ ਹਨ।
ਇਹ ਵੀ ਪੜ੍ਹੋ: Punjab news: ਪੰਚਾਇਤਾਂ ਭੰਗ ਕਰਨ ਦੇ ਫੈਸਲੇ 'ਤੇ ਕਸੁੱਤੀ ਫਸੀ ਪੰਜਾਬ ਸਰਕਾਰ, ਹਾਈਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ
ਦੱਸ ਦਈਏ ਕਿ ਜਾਂਚ ਟੀਮ ਨੇ ਬੀਤੀ 24 ਫਰਵਰੀ ਨੂੰ 7000 ਪੰਨਿਆਂ ਦਾ ਪਹਿਲਾ ਚਲਾਨ ਤੇ 25 ਅਪਰੈਲ ਨੂੰ 2400 ਪੰਨਿਆਂ ਦਾ ਦੂਜਾ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਸੀ। ਹਾਲਾਂਕਿ ਜਾਂਚ ਟੀਮ ਨੇ ਪੇਸ਼ ਕੀਤੇ ਤੀਜੇ ਚਲਾਨ ਵਿੱਚ ਮੁਲਜ਼ਮਾਂ ਦੀ ਗਿਣਤੀ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ ਤੇ ਨਾ ਹੀ ਦੋਸ਼ਾਂ ਵਿੱਚ ਵਾਧ-ਘਾਟ ਕੀਤੀ ਗਈ ਹੈ।
ਇਸ ਚਾਰਜਸ਼ੀਟ ਵਿੱਚ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਉਨ੍ਹਾਂ ਦਾ ਨਾਮ ਚਲਾਨ ਵਿੱਚੋਂ ਬਾਹਰ ਕੱਢ ਦਿੱਤਾ ਹੈ। ਕੋਟਕਪੂਰਾ ਗੋਲੀ ਕਾਂਡ ਦੇ ਸਾਰੇ ਮੁਲਜ਼ਮਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹਿਲਾਂ ਹੀ ਜ਼ਮਾਨਤ ਦੇ ਚੁੱਕੀ ਹੈ ਤੇ ਇਹ ਕੇਸ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਜਾਣ ਤੋਂ ਬਾਅਦ ਬਹਿਬਲ ਗੋਲੀ ਕਾਂਡ ਤੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਇੱਕਸਾਰ ਸ਼ੁਰੂ ਹੋਣੀ ਹੈ।
ਇਹ ਵੀ ਪੜ੍ਹੋ: Khedan Watan Punjab Diyan: ਸੀਐਮ ਭਗਵੰਤ ਮਾਨ ਅੱਜ ਬਠਿੰਡਾ 'ਚ ਲਾਉਣਗੇ ਵਾਲੀਬਾਲ ਮੈਚ