ਪੜਚੋਲ ਕਰੋ

ਖਾਲੀ ਖ਼ਜਾਨੇ 'ਚੋਂ 10ਵੀਂ ਵਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ

ਚੰਡੀਗੜ੍ਹ :  ਖ਼ਾਲੀ ਖ਼ਜ਼ਾਨਿਆਂ ਵਾਲੀ ਸਰਕਾਰ ਨੇ ਹੁਣ ਗੁਰਦਾਸਪੁਰ ਜ਼ਿਮਨੀ ਚੋਣ ਦੇ ਮੱਦੇਨਜ਼ਰ 10ਵੀਂ ਵਾਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਹ ਟਿੱਪਣੀ  ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਮੰਤਰੀ ਮੰਡਲ ਦੇ ਫ਼ੈਸਲੇ 'ਤੇ ਕੀਤੀ ਹੈ। ਪ੍ਰੈੱਸ ਬਿਆਨ ਵਿਚ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਥਾਂ ਸਰਕਾਰ ਚੋਣ ਪ੍ਰਚਾਰ ਮੁਹਿੰਮ ਵਾਂਗ ਐਲਾਨ 'ਤੇ ਐਲਾਨ ਕਰਨ 'ਚ ਲੱਗੀ ਹੋਈ ਹੈ। ਸੂਬੇ ਦੇ ਇਤਿਹਾਸ ਵਿਚ ਅਜਿਹਾ ਕਦੇ ਨਹੀਂ ਹੋਇਆ ਕਿ ਰਾਜ ਮੰਤਰੀ ਮੰਡਲ ਵੱਲੋਂ ਲਏ ਗਏ ਫ਼ੈਸਲੇ ਜਾਂ ਵਿਧਾਨ ਸਭਾ ਵਿਚ ਕੀਤੇ ਗਏ ਐਲਾਨ ਲਾਗੂ ਨਾ ਕੀਤੇ ਗਏ ਹੋਣ ਤੇ ਇੱਕ ਐਲਾਨ ਦੇ ਮਗਰੋਂ ਇਸੇ ਦੇ ਦੂਜੇ ਰੂਪ ਦਾ ਐਲਾਨ ਹੁੰਦਾ ਆ ਰਿਹਾ ਹੋਵੇ। ਕਰਜ਼ਾ ਮੁਆਫ਼ੀ ਦੇ ਨੋਟੀਫ਼ਿਕੇਸ਼ਨ ਦੇ ਤਾਜ਼ਾ ਐਲਾਨ 'ਤੇ ਵਰ੍ਹਦਿਆਂ ਮਜੀਠੀਆ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਅਜਿਹਾ ਪਹਿਲੀ ਵਾਰ ਹੈ, ਜਦੋਂ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਾ ਦਿੱਤੀਆਂ ਗਈਆਂ ਹੋਣ ਅਤੇ ਉਸੇ ਮਹੀਨੇ ਸਰਕਾਰ ਕਰਜ਼ਾ ਮੁਆਫ਼ੀ ਦਾ ਐਲਾਨ ਕਰ ਰਹੀ ਹੈ ਤੇ ਇਹ ਸਪਸ਼ਟ ਨਹੀਂ ਕਰ ਰਹੀ ਕਿ ਪੈਸੇ ਕਿਵੇਂ ਅਦਾ ਕਰੇਗੀ। ਕਰਜ਼ਾ ਮੁਆਫ਼ੀ ਦੇ ਨੋਟੀਫ਼ਿਕੇਸ਼ਨ ਦੇ ਤਾਜ਼ਾ ਕਦਮ ਨੂੰ ਸਰਕਾਰ ਦਾ ਇੱਕ ਹੋਰ ਝੂਠਾ ਤੇ ਗੁਮਰਾਹਕੁਨ ਏਜੰਡਾ ਕਰਾਰ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਅਜਿਹਾ ਕਰਕੇ ਸਰਕਾਰ ਰਾਜ ਦੇ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਵਿਚ ਲੱਗੇ ਕਿਸਾਨਾਂ ਨਾਲ ਬੇਬੁਨਿਆਦ ਐਲਾਨ ਕਰਕੇ ਇਸ ਕਿਸਮ ਦਾ ਕੋਝਾ ਮਜ਼ਾਕ ਅਣਮਨੁੱਖੀ ਕਾਰਾ ਹੈ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget