ਚੰਡੀਗੜ੍ਹ: ਪੰਜਾਬ ਵਿੱਚ ਹੁਣ ਸੀਆਰਪੀਐੱਫ ਜੇਲ੍ਹਾਂ ਦੀ ਸੁਰੱਖਿਆ ਕਰੇਗੀ। ਪੰਜਾਬ ਸਰਕਾਰ ਨੇ ਕੇਂਦਰ ਕੋਲ ਇਹ ਮੰਗ ਰੱਖੀ ਸੀ ਜਿਸ ਨੂੰ ਹੁਣ ਮੰਨ ਲਿਆ ਗਿਆ ਹੈ। ਕੇਂਦਰ ਸਰਕਾਰ ਤੋਂ ਜਲਦ ਤਿੰਨ ਸੀਆਰਪੀਐੱਫ ਕੰਪਨੀਆਂ ਪੰਜਾਬ ਵਿੱਚ ਪਹੁੰਚ ਰਹੀਆਂ ਹਨ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੀਆਂ ਉਨ੍ਹਾਂ ਜੇਲ੍ਹਾਂ ਦੀ ਸੁਰੱਖਿਆ ਲਈ ਸੀਆਰਪੀਐੱਫ ਦੇ ਜਵਾਨ ਤਾਇਨਾਤ ਕੀਤੇ ਜਾਣਗੇ ਜਿਨ੍ਹਾਂ ਵਿੱਚ A ਕਲਾਸ ਦੇ ਗੈਂਗਸਟਰ ਕੈਦ ਹਨ। ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੀ ਸੀਆਰਪੀਐਫ ਦੀ ਮੰਗ ਨੂੰ ਮਨਜ਼ੂਰੀ ਮਿਲ ਗਈ ਹੈ।
ਦੱਸ ਦੇਈਏ ਇਸ ਸੁਰੱਖਿਆ ਲਈ ਪੰਜਾਬ ਸਰਕਾਰ ਸੀਆਰਪੀ ਕੰਪਨੀਆਂ ਦੀ ਕੇਂਦਰ ਸਰਕਾਰ ਨੂੰ ਹਰ ਮਹੀਨੇ ਇੱਕ ਕਰੋੜ ਰੁਪਏ ਦੀ ਰਕਮ ਅਦਾ ਕਰੇਗੀ, ਯਾਨੀ ਪੰਜਾਬ ਸਰਕਾਰ ਸਾਲਾਨਾ 12 ਕਰੋੜ ਰੁਪਏ ਕੇਂਦਰ ਸਰਕਾਰ ਨੂੰ ਦਏਗੀ।