ਅੰਮ੍ਰਿਤਸਰ: ਪੰਜਾਬ ਸੂਬੇ ਦੀ ਚਾਰ ਜੇਲ੍ਹਾਂ ਅੰਮ੍ਰਿਤਸਰ, ਲੁਧਿਆਣਾ ਤੇ ਬਠਿੰਡਾ ‘ਚ ਸੀਆਰਪੀਐਫ ਦੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੰਜਾਬ ਸਰਕਾਰ ਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੇਂਦਰ ਸਰਕਾਰ ਤੋਂ ਇਸ ਦੀ ਮੰਗ ਕੀਤੀ ਸੀ ਜਿਸ ‘ਤੇ ਮਨਜ਼ੂਰੀ ਜੂਨ ‘ਚ ਮਿਲ ਗਈ ਸੀ ਤੇ ਇਸ ਦੀ ਸ਼ੁਰੂਆਤ ਅੱਜ ਕੀਤੀ ਗਈ ਹੈ।
ਸੀਆਰਪੀਐਫ ਦੇ 79 ਜਵਾਨਾਂ ਨੂੰ ਬੁੱਧਵਾਰ ਨੂੰ ਲੁਧਿਆਣਾ ਜੇਲ੍ਹ ‘ਚ ਤਾਇਨਾਤ ਕੀਤਾ ਜਾਵੇਗਾ। ਇਸ ਬਾਰੇ ਅੰਮ੍ਰਿਤਸਰ ਦੇ ਜੇਲ੍ਹ ਸੁਪਰੀਡੈਂਟ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਸੀਆਰਪੀਐਫ ਦੀ ਟੀਮ ਅੰਮ੍ਰਿਤਸਰ ਜੇਲ੍ਹ ‘ਚ ਤਾਇਨਾਤ ਕੀਤੀ ਜਾਵੇਗੀ।
ਜਾਣਕਾਰੀ ਮੁਤਾਬਕ ਸੀਆਰਪੀਐਫ ਦੇ ਜਵਾਨਾਂ ਨੂੰ ਹਾਲੇ ਪਬਲਿਕ ਡੀਲਿੰਗ ਤੇ ਜੇਲ੍ਹ ਮੈਨੂਅਲ ਮੁਤਾਬਕ ਹੋਣ ਵਾਲੇ ਕੰਮਾਂ ਦੀ ਜੇਲ੍ਹ ਵਿਭਾਗ ਤੋਂ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਹ ਹਫਤਾ ਟ੍ਰੇਨਿੰਗ ਚੱਲੇਗੀ ਤੇ 30 ਨਵੰਬਰ ਤਕ ਮੁਕੰਮਲ ਹੋ ਜਾਵੇਗੀ। ਦੱਸ ਦਈਏ ਕਿ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜੇਲ੍ਹ ‘ਚ 300 ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾਵੇਗਾ।
ਪੰਜਾਬ ਦੀਆਂ ਜੇਲ੍ਹਾਂ ਦੁਆਲੇ ਸੀਆਰਪੀਐਫ ਦਾ ਘੇਰਾ
ਏਬੀਪੀ ਸਾਂਝਾ
Updated at:
26 Nov 2019 04:00 PM (IST)
ਪੰਜਾਬ ਸੂਬੇ ਦੀ ਚਾਰ ਜੇਲ੍ਹਾਂ ਅੰਮ੍ਰਿਤਸਰ, ਲੁਧਿਆਣਾ ਤੇ ਬਠਿੰਡਾ ‘ਚ ਸੀਆਰਪੀਐਫ ਦੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੰਜਾਬ ਸਰਕਾਰ ਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੇਂਦਰ ਸਰਕਾਰ ਤੋਂ ਇਸ ਦੀ ਮੰਗ ਕੀਤੀ ਸੀ ਜਿਸ ‘ਤੇ ਮਨਜ਼ੂਰੀ ਜੂਨ ‘ਚ ਮਿਲ ਗਈ ਸੀ ਤੇ ਇਸ ਦੀ ਸ਼ੁਰੂਆਤ ਅੱਜ ਕੀਤੀ ਗਈ ਹੈ।
- - - - - - - - - Advertisement - - - - - - - - -