ਪੜਚੋਲ ਕਰੋ

Mining Policy: ਮਾੜੀ ਮਾਈਨਿੰਗ ਨੀਤੀ ਕਾਰਨ ਕਰੱਸ਼ਰ ਉਦਯੋਗ ਖ਼ਤਰੇ 'ਚ, ਸਰਕਾਰ ਨੇ ਦਿੱਤਾ ਵੱਡਾ ਝਟਕਾ - ਬਾਜਵਾ 

Crusher industry suffers: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮਾਈਨਿੰਗ ਤੋਂ ਸਾਲਾਨਾ 20,000 ਕਰੋੜ ਰੁਪਏ ਇਕੱਠੇ ਕਰਨ ਦਾ ਵਾਅਦਾ ਕੀਤਾ ਸੀ। ਕੇਜਰੀਵਾਲ ਦੇ ਹਿਸਾਬ ਨਾਲ ਸਰਕਾਰ ਨੂੰ ਦੋ ਸਾਲਾਂ 'ਚ 40,000 ਕਰੋੜ ਰੁਪਏ

Crusher industry suffers: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਈਨਿੰਗ ਨੀਤੀ ਬਣਾਉਣ ਵਿੱਚ ਢਿੱਲ ਵਰਤਣ 'ਤੇ ਚਿੰਤਾ ਜ਼ਾਹਰ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਵਿੱਚ ਮਾਈਨਿੰਗ ਨੀਤੀ ਦੀ ਘਾਟ ਕਾਰਨ ਕਰੱਸ਼ਰ ਉਦਯੋਗ ਢਹਿ-ਢੇਰੀ ਹੋਣ ਦੀ ਕਗਾਰ 'ਤੇ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਉਦਾਸੀਨਤਾ ਦਾ ਖਮਿਆਜ਼ਾ ਪੰਜਾਬ ਦੀ ਕਰੱਸ਼ਰ ਇੰਡਸਟਰੀ ਨੂੰ ਭੁਗਤਣਾ ਪੈ ਰਿਹਾ ਹੈ। ਬਾਜਵਾ ਨੇ ਕਿਹਾ ਕਿ ਰੂਪਨਗਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ ਅਤੇ ਮੁਹਾਲੀ ਵਿੱਚ ਕਰੋੜਾਂ ਰੁਪਏ ਦੀਆਂ ਕਰੱਸ਼ਰ ਮਸ਼ੀਨਾਂ ਪਿਛਲੇ ਦੋ ਸਾਲਾਂ ਤੋਂ ਬੰਦ ਹਾਲਤ ਵਿੱਚ ਹੋਣ ਕਾਰਨ ਖਰਾਬ ਹੋ ਗਈਆਂ ਹਨ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸਿਰਫ ਕਰੈਸ਼ਰ ਮਾਲਕਾਂ ਨੂੰ ਹੀ ਘਾਟਾ ਨਹੀਂ ਹੋ ਰਿਹਾ ਸਗੋਂ ਹਜ਼ਾਰਾਂ ਪੰਜਾਬੀ ਨੌਜਵਾਨ ਬੇਰੁਜ਼ਗਾਰ ਹੋ ਗਏ ਹਨ। ਇਸ ਤੋਂ ਇਲਾਵਾ ਸੂਬਾ ਸਰਕਾਰ ਨਵੇਂ ਮਾਲੀਆ ਸਰੋਤ ਤੋਂ ਸਰਕਾਰੀ ਖਜ਼ਾਨੇ ਨੂੰ ਭਰਨ 'ਚ ਵੀ ਅਸਫਲ ਰਹੀ ਹੈ। 

ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਈਨਿੰਗ ਤੋਂ ਸਾਲਾਨਾ 20,000 ਕਰੋੜ ਰੁਪਏ ਇਕੱਠੇ ਕਰਨ ਦਾ ਵਾਅਦਾ ਕੀਤਾ ਸੀ। ਅਰਵਿੰਦ ਕੇਜਰੀਵਾਲ ਦੇ ਹਿਸਾਬ ਨਾਲ ਸਰਕਾਰ ਨੂੰ ਦੋ ਸਾਲਾਂ 'ਚ 40,000 ਕਰੋੜ ਰੁਪਏ ਦੀ ਕਮਾਈ ਕਰਨੀ ਚਾਹੀਦੀ ਸੀ।

 ਹਾਲਾਂਕਿ ਦੋ ਵਿੱਤੀ ਸਾਲਾਂ ਵਿੱਚ 'ਆਪ' ਸਰਕਾਰ ਮਾਈਨਿੰਗ ਤੋਂ ਸਿਰਫ 472 ਕਰੋੜ ਰੁਪਏ ਦੀ ਕਮਾਈ ਕਰਨ ਵਿੱਚ ਸਫਲ ਰਹੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਦੱਸਣਾ ਚਾਹੀਦਾ ਹੈ ਕਿ ਬਾਕੀ ਮਾਲੀਆ ਕਿੱਥੇ ਗਿਆ ਹੈ। 

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੱਤਾ ਹਾਸਲ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਹੈ। ਉਹ ਕਦੇ ਵੀ ਸੂਬੇ ਦੀ ਖਸਤਾ ਹਾਲਤ ਆਰਥਿਕਤਾ ਨੂੰ ਸੁਚਾਰੂ ਬਣਾਉਣ ਲਈ ਗੰਭੀਰ ਨਹੀਂ ਰਹੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget