ਚੰਡੀਗੜ੍ਹ: ਪੰਜਾਬ ਵਿੱਚ 31 ਅਗਸਤ ਤੱਕ ਲੌਕਡਾਊਨ ਦੀਆਂ ਨਵੀਆਂ ਪਾਬੰਦੀਆਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ ਹੁਣ ਕੈਪਟਨ ਸਰਕਾਰ ਨੇ ਸੂਬੇ ਅੰਦਰ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵਿਆਹ ਅਤੇ ਭੋਗ ਸਮਾਗਮਾਂ ਤੋਂ ਇਲਾਵਾ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ ਲਗਾਉਣ ਲਈ ਧਾਰਾ 144 ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ।


ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ

ਕੈਪਟਨ ਨੇ ਸਖ਼ਤ ਚਿਤਾਵਨੀ ਵੀ ਦਿੱਤੀ ਹੈ ਕੇ ਜੇਕਰ ਕੋਈ ਅਜਿਹਾ ਇਕੱਠ ਕਰਦਾ ਹੈ ਤਾਂ ਉਸਦੇ ਪ੍ਰਬੰਧਕਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।ਇਹ ਸਪੱਸ਼ਟ ਕਰਦਿਆਂ ਕਿ ਉਹ ਲੋਕਾਂ ਦੀ ਜਾਨ ਬਚਾਉਣ ਲਈ ਲੋੜੀਂਦੇ ਸਖ਼ਤ ਕਦਮ ਚੁੱਕਣ ਤੋਂ ਝਿਜਕ ਨਹੀਂ ਕਰਨਗੇ, ਉਨ੍ਹਾਂ 31 ਅਗਸਤ ਤੋਂ ਬਾਅਦ ਹੋਰ ਸਖ਼ਤ ਕਦਮ ਚੁੱਕਣ ਦੀ ਚੇਤਾਵਨੀ ਵੀ ਦਿੱਤੀ।

ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ

ਉਨ੍ਹਾਂ ਧਾਰਾ 144 ਦੀ ਕਿਸੇ ਵੀ ਉਲੰਘਣਾ ਦੀ ਸਥਿਤੀ ਵਿਚ, ਇਸ ਤਰ੍ਹਾਂ ਦੇ ਇਕੱਠ ਕਰਕੇ ਜਾਂ ਲੋਕਾਂ ਨੂੰ ਬਿਨਾਂ ਮਾਸਕ ਦੇ ਇਕੱਠੇ ਹੋਣ ਦੀ ਇਜਾਜ਼ਤ ਦੇ ਕੇ ਜੋਖਮ ਵਿਚ ਪਾ ਰਹੇ ਪ੍ਰਬੰਧਕਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਚਿਤਾਵਨੀ ਦਿੱਤੀ।ਉਨ੍ਹਾਂ ਇਸ ਮਾਮਲੇ ਵਿੱਚ ਪੂਰੀ ਸਖਤੀ ਦੀ ਵੀ ਚਿਤਾਵਨੀ ਦਿੱਤੀ ਹੈ।

ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ