Punjab News: ਤਰਨਤਾਰਨ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮੌਜੂਦਾ ਸਰਪੰਚ ਦੀ ਸ਼ਰੇਆਮ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਹੈ।ਅਣਪਛਾਤਿਆਂ ਦੇ ਵੱਲੋਂ ਤਾਬੜਤੋੜ ਗੋਲੀਆਂ ਚਲਾ ਕੇ ਪਿੰਡ ਦੇ ਨਵੇਂ ਬਣੇ ਸਰਪੰਚ ਦਾ ਕਤਲ ਕਰ ਦਿੱਤਾ ਗਿਆ। ਚੋਣ ਨਤੀਜਿਆਂ ‘ਚ ਜਿੱਤ ਤੋਂ ਬਾਅਦ ਬਾਅਦ ਹੀ ਪਿੰਡ ਦੇ ਸਰਪੰਚ ਨੂੰ ਧਮਕੀਆਂ ਮਿਲੀਆਂ ਸ਼ੁਰੂ ਹੋ ਗਈਆਂ ਅਤੇ ਅੱਜ ਜਦੋਂ ਉਹ ਇੱਕ ਭੋਗ ਦੇ ਸਮਾਗਮ ਦੇ ਵਿੱਚ ਗਿਆ ਹੋਇਆ ਸੀ ਤਾਂ ਉੱਥੇ ਕੁਝ ਅਣਪਛਾਤੇ ਹਮਲਾਵਰਾਂ ਦੇ ਵੱਲੋਂ ਉਸ ‘ਤੇ ਫਾਇਰਿੰਗ ਕਰ ਦਿੱਤੀ ਗਈ ਜਿਸ ਦੌਰਾਨ ਉਸ ਦੀ ਮੌਤ ਹੋ ਗਈ।


ਹੋਰ ਪੜ੍ਹੋ : ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ



ਲਗਾਤਾਰ ਮਿਲ ਰਹੀਆਂ ਸੀ ਜਾਨੋ ਮਾਰਨ ਦੀਆਂ ਧਮਕੀਆਂ


ਦਿਨ-ਦਿਹੜੇ ਹੀ ਅਣਪਛਾਤੇ ਹਮਲਾਵਰਾਂ ਦੇ ਵੱਲੋਂ ਇਸ ਵਾਰਦਾਤ ਨੂੰ ਅੰਜ਼ਾਮ ਦੇ ਦਿੱਤਾ ਗਿਆ। ਮੇਰੀ ਜਾਣਕਾਰੀ ਦੇ ਮੁਤਾਬਿਕ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਪ੍ਰਤਾਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੰਚਾਇਤੀ ਚੋਣਾਂ ਦੌਰਾਨ ਪਿੰਡ ਲਾਲੂਗੁੰਮਣ ਤੋਂ ਨਵੇਂ ਬਣੇ ਸਰਪੰਚ ਪ੍ਰਤਾਪ ਸਿੰਘ ਨੂੰ ਚੋਣਾਂ ‘ਚ ਜਿੱਤ ਤੋਂ ਬਾਅਦ ਆਏ ਦਿਨ ਹੀ ਧਮਕੀਆਂ ਭਰੇ ਕਾਲ ਆਉਂਦੇ ਸਨ ਜਿਸ ਵਿੱਚ ਉਹਨਾਂ ਨੂੰ ਜਾਨੋ ਮਾਰਨ ਬਾਰੇ ਕਿਹਾ ਜਾ ਰਿਹਾ ਸੀ।



ਕਈ ਵਾਰ ਤਾਂ ਉਹਨਾਂ ਨੂੰ ਵੀ ਵਿਦੇਸ਼ੀ ਨੰਬਰਾਂ ਤੋਂ ਵੀ ਫੋਨ ਕਾਲ ਆਏ ਸੀ। ਉੱਥੇ ਹੀ ਅੱਜ ਸਰਪੰਚ ਪ੍ਰਤਾਪ ਸਿੰਘ ਪਿੰਡ ਦੇ ਵਿੱਚ ਇੱਕ ਭੋਗ ਦੇ ਸਮਾਗਮ ਦੇ ਵਿੱਚ ਗਏ ਹੋਏ ਸੀ ਜਿੱਥੇ ਕਿ ਕੁਝ ਅਣਪਛਾਤੇ ਹਮਲਾਵਰ ਪਹੁੰਚਦੇ ਹਨ ਅਤੇ ਆਪਣੇ ਹਥਿਆਰਾਂ ਦੇ ਨਾਲ ਉਹ ਸਰਪੰਚ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੰਦੇ ਹਨ ਅਤੇ ਇਸ ਘਟਨਾ ਦੇ ਦੌਰਾਨ ਸਰਪੰਚ ਪ੍ਰਤਾਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।


ਮਿਲੀ ਜਾਣਕਾਰੀ ਮੁਤਾਬਿਕ ਦੋ ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਈ ਸੀ ਅਤੇ ਉਹਨਾਂ ਦੇ ਵੱਲੋਂ ਇਹ ਸਾਰੇ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਇਹ ਵੱਡੀ ਘਟਨਾ ਵਾਪਰੀ ਹੈ ਅਤੇ ਫਿਲਹਾਲ ਪੁਲਿਸ ਦੇ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।