Cyclone Biparjoy in Punjab Live: ਗੁਜਰਾਤ ਅਤੇ ਰਾਜਸਥਾਨ 'ਚ ਤਬਾਹੀ ਮਚਾਉਣ ਤੋਂ ਬਾਅਦ ਅੱਜ ਬਿਪਰਜੋਏ ਪੰਜਾਬ ਨੂੰ ਕਰੇਗਾ ਪ੍ਰਭਾਵਿਤ

Biperjoy in Punjab: ਮੌਸਮ ਵਿਭਾਗ ਨੇ ਅੱਜ ਤੋਂ ਮੰਗਲਵਾਰ ਤੱਕ ਪੂਰਬੀ ਮਾਲਵੇ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

ABP Sanjha Last Updated: 18 Jun 2023 04:39 PM

ਪਿਛੋਕੜ

Biperjoy in Punjab: ਰਾਜਸਥਾਨ ਤੋਂ ਬਿਪਰਜੋਏ ਅੱਜ ਉੱਤਰ ਭਾਰਤ 'ਚ ਪ੍ਰਵੇਸ਼ ਕਰਨ ਜਾ ਰਿਹਾ ਹੈ। ਗੁਜਰਾਤ ਅਤੇ ਰਾਜਸਥਾਨ 'ਚ ਤਬਾਹੀ ਮਚਾਉਣ ਤੋਂ ਬਾਅਦ ਅੱਜ ਇਹ ਤੂਫਾਨ ਪੰਜਾਬ 'ਚ ਹਰਿਆਣਾ ਅਤੇ ਪੂਰਬੀ...More

Biperjoy in Punjab: ਗਰਮੀ ਤੋਂ ਮਿਲੇਗੀ ਵਕਤੀ ਰਾਹਤ

ਬਿਪਰਜੋਏ ਜਿੱਥੇ ਦੂਜੇ ਰਾਜਾਂ ਵਿੱਚ ਮੁਸੀਬਤ ਲਿਆ ਰਿਹਾ ਹੈ, ਉੱਥੇ ਹੀ ਪੰਜਾਬ ਵਿੱਚ ਮੌਸਮ ਸੁਹਾਵਣਾ ਬਣਾ ਦੇਵੇਗਾ। ਐਤਵਾਰ-ਸੋਮਵਾਰ ਇੱਥੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਪਰ ਜ਼ਿਆਦਾ ਨੁਕਸਾਨ ਨਹੀਂ ਹੋਵੇਗਾ। ਪੰਜਾਬ ਦੇ ਮਾਝੇ ਅਤੇ ਦੁਆਬੇ ਵਿੱਚ ਬਿਪਰਜੋਏ ਦੇ ਮਾਮੂਲੀ ਪ੍ਰਭਾਵ ਕਾਰਨ ਹੁਣ ਤਾਪਮਾਨ ਵਧੇਗਾ। ਅੱਜ ਸ਼ਾਮ ਤੱਕ ਮਾਝੇ ਅਤੇ ਦੁਆਬੇ ਦਾ ਤਾਪਮਾਨ 38 ਡਿਗਰੀ ਨੂੰ ਪਾਰ ਕਰ ਜਾਵੇਗਾ, ਜੋ ਕਿ ਪਿਛਲੇ ਦਿਨ 37 ਡਿਗਰੀ ਦੇ ਨੇੜੇ ਸੀ। ਜਦੋਂ ਕਿ ਮਾਲਵੇ ਵਿੱਚ ਬਿਪਰਜੋਏ ਗਰਮੀ ਤੋਂ ਰਾਹਤ ਦੇਵੇਗਾ ਅਤੇ ਤਾਪਮਾਨ ਨੂੰ ਹੇਠਾਂ ਲਿਆਏਗਾ। ਮਾਲਵੇ ਵਿੱਚ ਤਾਪਮਾਨ 38 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।