Punjab News: ਰੋਜ਼ਾਨਾ 20 ਤੋਂ 22 ਘੰਟੇ ਬਿਜਲੀ ਸਪਲਾਈ ਠੱਪ, ਫਸਲਾਂ ਮੁਰਝਾਉਣ ਲੱਗੀਆਂ, ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ
Punjab News: ਦਿਨ ਵਿੱਚ 20 ਤੋਂ 22 ਘੰਟੇ ਬਿਜਲੀ ਸਪਲਾਈ ਠੱਪ ਰਹਿੰਦੀ ਹੈ। ਇਸ ਕਰਕੇ ਝੋਨੇ ਤੇ ਸਬਜ਼ੀਆਂ ਦੀਆਂ ਫਸਲਾਂ ਮੁਰਝਾਉਣ ਲੱਗੀਆਂ ਹਨ। ਇਸ ਇਲਾਵਾ ਕਿਸਾਨਾਂ ਦੇ ਬਾਗਬਾਨੀ ਬੂਟੇ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ।
Sukhbir Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਿਜਲੀ ਕੱਟਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਉਨ੍ਹਾਂ ਨੂੰ ਮਿਲ ਕਿ ਦੱਸਿਆ ਹੈ ਕਿ ਦਿਨ ਵਿੱਚ 20 ਤੋਂ 22 ਘੰਟੇ ਬਿਜਲੀ ਸਪਲਾਈ ਠੱਪ ਰਹਿੰਦੀ ਹੈ। ਇਸ ਕਰਕੇ ਝੋਨੇ ਤੇ ਸਬਜ਼ੀਆਂ ਦੀਆਂ ਫਸਲਾਂ ਮੁਰਝਾਉਣ ਲੱਗੀਆਂ ਹਨ। ਇਸ ਇਲਾਵਾ ਕਿਸਾਨਾਂ ਦੇ ਬਾਗਬਾਨੀ ਬੂਟੇ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ।
ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਪੇਜ਼ ਉੱਪਰ ਵੀਡੀਓ ਸ਼ੇਅਰ ਕਰਕੇ ਲਿਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਦੀ ਮਦਦ ਲਈ ਆਉਣ ਤੋਂ ਇਨਕਾਰ ਕਰਨ ਤੇ ਹੜ੍ਹਾਂ ਕਾਰਨ ਤਬਾਹ ਹੋਏ ਝੋਨੇ ਦਾ ਮੁਆਵਜ਼ਾ ਜਾਰੀ ਕਰਨ ਤੋਂ ਅਸਫ਼ਲ ਹੋਣ ਤੋਂ ਬਾਅਦ, ਹੁਣ ਬਿਜਲੀ ਦੇ ਭਾਰੀ ਕੱਟਾਂ ਨਾਲ ਉਨ੍ਹਾਂ ਦੀ ਪ੍ਰੇਸ਼ਾਨੀ ‘ਚ ਹੋਰ ਵਾਧਾ ਕੀਤਾ ਜਾ ਰਿਹਾ ਹੈ, ਜਿਸ ਨਾਲ ਖੜ੍ਹੀਆਂ ਫ਼ਸਲਾਂ-ਨਰਮਾ, ਝੋਨਾ ਤੇ ਸਬਜ਼ੀਆਂ ਨੂੰ ਨੁਕਸਾਨ ਹੋਣ ਦਾ ਡਰ ਬਣਿਆ ਹੋਇਆ ਹੈ।
ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਇਹ ਉਹ ਮੁੱਖ ਮੰਤਰੀ ਹੈ ਜਿਸ ਨੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ ਤੇ ਵੱਡੀ ਇਸ਼ਤਿਹਾਰਬਾਜ਼ੀ ਕੀਤੀ ਸੀ। ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਮਿਲ ਕਿ ਦੱਸਿਆ ਕਿ ਦਿਨ ਵਿੱਚ 20 ਤੋਂ 22 ਘੰਟੇ ਬਿਜਲੀ ਸਪਲਾਈ ਠੱਪ ਰਹਿੰਦੀ ਹੈ, ਜਿਸ ਕਾਰਨ ਉਨ੍ਹਾਂ ਦੀਆਂ ਝੋਨੇ ਤੇ ਸਬਜ਼ੀਆਂ ਦੀਆਂ ਫਸਲਾਂ ਮੁਰਝਾਉਣ ਤੋਂ ਇਲਾਵਾ ਉਨ੍ਹਾਂ ਦੇ ਬਾਗਬਾਨੀ ਬੂਟੇ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ।
ਦੱਸ ਦਈਏ ਕਿ ਪੰਜਾਬ ਦੇ ਕਈ ਹਿੱਸਿਆਂ ਤੋਂ ਬਿਜਲੀ ਕੱਟਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ। ਉਂਝ ਝੋਨੇ ਦੇ ਸੀਜ਼ਨ ਵਿੱਚ ਚੰਗੀ ਬਾਰਸ਼ ਹੋਣ ਕਰਕੇ ਇਸ ਵਾਰ ਪਹਿਲਾਂ ਦੇ ਮੁਤਾਬਲੇ ਬਿਜਲੀ ਦੀ ਸਮੱਸਿਆ ਜ਼ਿਆਦਾ ਨਹੀਂ ਆਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।