ਬਠਿੰਡਾ: ਦਲ ਖਾਲਸਾ ਨੇ ਵੀ ਡੇਰਾ ਸਿਰਸਾ ਮੁਖੀ ਦੀ 25 ਅਗਸਤ ਨੂੰ ਹੋਣ ਵਾਲੀ ਪੇਸ਼ੀ ਦੇ ਚੱਲਦਿਆਂ ਪ੍ਰੈੱਸ ਕਾਨਫਰੰਸ ਕਰਕੇ ਲੋਕਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ। ਦਲ ਖਾਲਸਾ ਦੇ ਬਾਬਾ ਹਰਦੀਪ ਸਿੰਘ ਨੇ ਕਿਹਾ ਕਿ ਕੁਝ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਨਰਮੀ ਨਾਲ ਕੰਮ ਕਰਨ ਲਈ ਕਿਹਾ ਗਿਆ ਹੈ।
ਹਰਦੀਪ ਸਿੰਘ ਨੇ ਕਿਹਾ ਹੈ ਕਿ ਕੁਝ ਤਾਕਤਾਂ ਚਾਹੁੰਦੀਆਂ ਹਨ ਕਿ ਸਿੱਖਾਂ ਤੇ ਪ੍ਰੇਮੀਆਂ ਵਿਚਕਾਰ ਟਕਰਾਅ ਹੋਵੇ। ਉਨ੍ਹਾਂ ਕਿ ਇਹ ਮੁੱਦਾ ਬਾਬਾ ਤੇ ਉਸ ਦੇ ਪ੍ਰੇਮੀਆਂ ਦਾ ਹੈ। ਇਸ 'ਚ ਸਿੱਖਾਂ ਦਾ ਕੋਈ ਲੈਣ-ਦੇਣ ਨਹੀਂ। ਇਸ ਲਈ ਉਨ੍ਹਾਂ ਸਿੱਖਾਂ ਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ।