ਅੰਮ੍ਰਿਤਸਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਦਲਾਈ ਲਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਉਨ੍ਹਾਂ ਨੇ ਮੱਥਾ ਟੇਕ ਕੇ ਬਾਣੀ ਦਾ ਅੰਨਦ ਮਾਣਿਆ। ਨਾਲ ਹੀ ਉਨ੍ਹਾਂ ਨੂੰ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਾਂ। ਉਨ੍ਹਾਂ ਨੇ ਗੁਰ ਪੁਰਬ ‘ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਸਿੱਖਾਂ ਦਾ ਪਵਿਤੱਰ ਅਸਥਾਨ ਹੈ ਜਿੱਥੇ ਉਹ ਨਤਮਸਤਕ ਹੋਣ ਆਏ ਹਨ।

Continues below advertisement



ਦਲਾਈ ਲਾਮਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਧਰਮ ਨਿਰਪੱਖਤਾਂ ਦਾ ਸੁਨੇਹਾ ਦਿੱਤਾ ਹੈ ਜਿਸ ਕਈ ਉਹ ਮੱਕਾ ਵੀ ਗਏ ਸੀ। ਗੁਰੂ ਜੀ ਦੀਆਂ ਸਿੱਖਿਆਵਾਂ ਬਾਰੇ ਗੱਲ ਕਰਦੇ ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਜਾਤਪਾਤ ਨੂੰ ਖ਼ਤਮ ਕਰਨ ਲਈ ਕਿਹਾ ਸੀ।