ਪੜਚੋਲ ਕਰੋ
Advertisement
ਦਲਬੀਰ ਕਤਲ ਕਾਂਡ ਦੀ ਸਿੱਟ ਕਰੇਗੀ ਜਾਂਚ, ਪੁਲਿਸ ਨੇ ਬਣਾਈ ਵਿਸ਼ੇਸ਼ ਟੀਮ
ਦਲਬੀਰ ਢਿੱਲਵਾਂ ਕਤਲ ਕਾਂਡ ਕਾਫੀ ਤੂਲ ਫੜ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਨੂੰ ਰਿਹਾ ਹੈ। ਉਧਰ, ਐਸਐਸਪੀ ਓਪਿੰਦਰਜੀਤ ਸਿੰਘ ਘੁੰਮਣ ਵੱਲੋਂ ਜਾਂਚ ਲਈ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ।
ਬਟਾਲਾ: ਦਲਬੀਰ ਢਿੱਲਵਾਂ ਕਤਲ ਕਾਂਡ ਕਾਫੀ ਤੂਲ ਫੜ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਨੂੰ ਰਿਹਾ ਹੈ। ਉਧਰ, ਐਸਐਸਪੀ ਓਪਿੰਦਰਜੀਤ ਸਿੰਘ ਘੁੰਮਣ ਵੱਲੋਂ ਜਾਂਚ ਲਈ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ।
ਐਸਐਸਪੀ ਘੁੰਮਣ ਨੇ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਵਿੱਚ ਡੀਐਸਪੀ (ਸਪੈਸ਼ਲ ਬਰਾਂਚ) ਪ੍ਰੇਮ ਕੁਮਾਰ, ਡੀਐਸਪੀ ਡੇਰਾ ਬਾਬਾ ਨਾਨਕ ਲਖਵਿੰਦਰ ਸਿੰਘ, ਇੰਸਪੈਕਟਰ ਹਰਬੰਸ ਸਿੰਘ (ਇਨਵੈਸਟੀਗੇਸ਼ਨ ਯੂਨਿਟ), ਇੰਚਾਰਜ ਸੀਆਈਏ ਇੰਸਪੈਕਟਰ ਸੁਰਿੰਦਰ ਸਿੰਘ ਤੇ ਐਸਐਚਓ ਥਾਣਾ ਕੋਟਲੀ ਸੂਰਤ ਮੱਲੀ ਸ਼ਾਮਲ ਹਨ। ਇਸ ਤੋਂ ਇਲਾਵਾ ਐਸਪੀ ਹੈੱਡਕੁਆਟਰ ਇਸ ਜਾਂਚ ਟੀਮ ਦੇ ਕੰਮ ਦੀ ਨਿਗਰਾਨੀ ਕਰਨਗੇ।
ਐਸਐਸਪੀ ਨੇ ਦੱਸਿਆ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਹ ਜਾਂਚ ਟੀਮ ਇਸ ਕਤਲ ਕੇਸ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਤੇ ਕਤਲ ਦੇ ਅਸਲ ਕਾਰਨਾਂ ਤੇ ਦੋਸ਼ੀਆਂ ਦਾ ਪਤਾ ਲਾਵੇਗੀ। ਉਨ੍ਹਾਂ ਦੱਸਿਆ ਕਿ ਐਸਆਈਟੀ ਵੱਲੋਂ ਇਸ ਸਬੰਧੀ ਅੱਜ ਤੋਂ ਹੀ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ ਤੇ ਬਹੁਤ ਛੇਤੀ ਇਸ ਕੇਸ ਨਾਲ ਸਬੰਧਤ ਸਾਰੇ ਤੱਥ ਸਾਹਮਣੇ ਆ ਜਾਣਗੇ।
ਯਾਦ ਰਹੇ ਬੀਤੀ 18 ਨਵੰਬਰ ਨੂੰ ਪੁਲਿਸ ਜ਼ਿਲ੍ਹਾ ਬਟਾਲਾ ਦੇ ਪਿੰਡ ਢਿੱਲਵਾਂ ਵਿੱਚ ਸਾਬਕਾ ਸਰਪੰਚ ਦਲਬੀਰ ਸਿੰਘ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਇਸ ਨੂੰ ਆਪਸੀ ਰੰਜਿਸ਼ ਦਾ ਮਾਮਲਾ ਦੱਸ ਰਹੀ ਹੈ ਜਦੋਂਕਿ ਅਕਾਲੀ ਦਲ ਇਸ ਨੂੰ ਸਿਆਸੀ ਕਤਲ ਕਰਾਰ ਦੇ ਰਿਹਾ ਹੈ। ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਸੜਕਾਂ ਉੱਤੇ ਉੱਤਰਨ ਦੀ ਤਿਆਰੀ ਕਰ ਰਿਹਾ ਹੈ।
ਇਸ ਤੋਂ ਪਹਿਲਾਂ ਪੁਲਿਸ ਨੇ ਕਾਰਵਾਈ ਕਰਦਿਆਂ ਥਾਣਾ ਕੋਟਲੀ ਸੂਰਤ ਮੱਲੀ ਵਿੱਚ 19ਨਵੰਬਰ ਨੂੰ ਮੁਕੱਦਮਾ ਨੰਬਰ 86 ਦਰਜ ਕਰਕੇ ਜੁਰਮ 302, 148, 149, 35-27-54-59 ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement