Punjab News: ਪਿਛਲੇ ਦਿਨੀਂ ਕਾਂਗਰਸ ਤੋਂ ਅਸਤੀਫਾ ਦੇ ਚੁੱਕੇ ਦਲਬੀਰ ਗੋਲਡੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਬੀਤੇ ਦਿਨੀਂ ਉਨ੍ਹਾਂ ਨੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਅਸਤੀਫਾ ਭੇਜ ਕੇ ਕਿਹਾ ਸੀ ਕਿ ਉਹ ਹਾਈਕਮਾਨ ਤੋਂ ਨਰਾਜ਼ ਹਨ। ਇਸ ਕਰਕੇ ਉਹ ਆਪਣਾ ਅਸਤੀਫਾ ਤੁਹਾਨੂੰ ਸੌਂਪ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਗੋਲਡੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਹਾਲ ਹੀ 'ਚ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾ ਕੇ ਨਵਾਂ ਰਾਹ ਲੱਭਣ ਦੀ ਗੱਲ ਕਹੀ ਸੀ।
ਮੰਗਲਵਾਰ ਸਵੇਰ ਤੋਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਦਲਬੀਰ ਸਿੰਘ ਗੋਲਡੀ ਕੋਈ ਕਦਮ ਚੁੱਕ ਸਕਦੇ ਹਨ। ਜਦੋਂ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਤਾਂ ਕਿਆਸਰਾਈਆਂ ਕਿਤੇ ਨਾ ਕਿਤੇ ਸੱਚ ਸਾਬਤ ਹੋ ਗਈਆਂ। ਇਸ ਤੋਂ ਬਾਅਦ ਤੋਂ ਹੀ ਚਰਚਾਵਾਂ ਚੱਲ ਰਹੀਆਂ ਹਨ ਕਿ ਗੋਲਡੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਅੱਜ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Lok Sabha: ਅੰਮ੍ਰਿਤਪਾਲ ਸਿੰਘ ਦਾ ਚੋਣ ਪ੍ਰਚਾਰ ਅੱਜ ਤੋਂ ਸ਼ੁਰੂ, ਜੇਲ੍ਹ ਤੋਂ ਜਾਰੀ ਕਰਨਗੇ ਦਿਸ਼ਾ ਨਿਰਦੇਸ਼, ਸੰਗਤਾਂ 'ਚ ਲਾਗੂ ਹੋਵੇਗਾ ਹੁਕਮ