ਪੜਚੋਲ ਕਰੋ
Advertisement
ਦਲੇਰ ਮਹਿੰਦੀ ਪੰਜਾਬ ਪੁਲਿਸ ਦੀ ਹਿਰਾਸਤ 'ਚ , ਅਦਾਲਤ ਨੇ ਬਰਕਰਾਰ ਰੱਖੀ 2 ਸਾਲ ਦੀ ਸਜ਼ਾ , 2003 ਦਾ ਕਬੂਤਰਬਾਜ਼ੀ ਮਾਮਲਾ
ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐਚ.ਐੱਸ ਗਰੇਵਾਲ ਨੇ ਮਸ਼ੂਹਰ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਅਪੀਲ ਖ਼ਾਰਜ ਕਰ ਦਿੱਤੀ ਗਈ ਹੈ। ਗਾਇਕ ਦਲੇਰ ਮਹਿੰਦੀ ਵੱਲੋਂ ਟ੍ਰਾਇਲ ਕੋਰਟ ਦੇ 2018 ਵਿੱਚ ਆਏ ਫੈਸਲੇ ਨੂੰ ਪਟਿਆਲਾ ਦੀ ਸੈਸ਼ਨ ਕੋਰਟ ਵਿੱਚ ਚੈਲੇਂਜ ਕੀਤਾ ਸੀ।
ਪਟਿਆਲਾ : ਮਸ਼ੂਹਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐਚ.ਐੱਸ ਗਰੇਵਾਲ ਨੇ ਉਨ੍ਹਾਂ ਦੀ ਸਜਾ ਬਰਕਰਾਰ ਰੱਖੀ ਹੈ। ਜੱਜ ਨੇ ਦਲੇਰ ਮਹਿੰਦੀ ਦਲੇਰ ਮਹਿੰਦੀ ਨੂੰ ਤੁਰੰਤ ਹਿਰਾਸਤ ਵਿੱਚ ਲੈਣ ਦੇ ਹੁਕਮ ਜਾਰੀ ਕੀਤੇ ਸਨ। ਅਦਾਲਤਾਂ ਦੇ ਹੁਕਮ ਤੋਂ ਬਾਅਦ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਦਲੇਰ ਮਹਿੰਦੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਅਦਾਲਤ ਨੇ ਦਲੇਰ ਮੇਹਿੰਦੀ ਨੂੰ ਦੋ ਸਾਲ ਦੀ ਸਜਾ ਸੁਣਾਈ ਸੀ।
ਗਾਇਕ ਦਲੇਰ ਮਹਿੰਦੀ ਵੱਲੋਂ ਟ੍ਰਾਇਲ ਕੋਰਟ ਦੇ 2018 ਵਿੱਚ ਆਏ ਫੈਸਲੇ ਨੂੰ ਪਟਿਆਲਾ ਦੀ ਸੈਸ਼ਨ ਕੋਰਟ ਵਿੱਚ ਚੈਲੇਂਜ ਕੀਤਾ ਸੀ। ਸਾਲ 2018 ਵਿੱਚ ਕਬੂਤਰਬਾਜ਼ੀ ਮਾਮਲੇ ‘ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਸੀ। ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਦੇ ਨਾਲ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।
ਸਾਲ 2003 ਦੇ ਇਸ ਕੇਸ ‘ਚ 15 ਸਾਲਾਂ ਬਾਅਦ 2018 ਵਿੱਚ ਜੇ.ਐੱਮ.ਆਈ.ਸੀ. ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਇਹ ਸਜ਼ਾ ਸੁਣਾਈ ਸੀ। ਹਾਲਾਂਕਿ ਦਲੇਰ ਮਹਿੰਦੀ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਸੀ ਕਿਉਂਕਿ ਸਜ਼ਾ 3 ਸਾਲ ਤੋਂ ਘੱਟ ਸੀ। ਇਸ ਮਾਮਲੇ ਵਿਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ , ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਦੱਸ ਦੇਈਏ ਕਿ ਸਾਲ 2003 'ਚ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ‘ਤੇ ਦਲੇਰ ਮਹਿੰਦੀ , ਉਨ੍ਹਾਂ ਦੇ ਭਰਾ ਸ਼ਮਸ਼ੇਰ ਸਿੰਘ , ਧਿਆਨ ਸਿੰਘ ਤੇ ਬੁਲਬੁਲ ਮਹਿਤਾ ਖਿਲਾਫ ਮਾਮਲਾ ਦਰਜ ਕੀਤਾ ਸੀ। ਬਖਸ਼ੀਸ਼ ਸਿੰਘ ਦਾ ਕਹਿਣਾ ਸੀ ਕਿ ਦਲੇਰ ਮਹਿੰਦੀ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਂ 'ਤੇ 20 ਲੱਖ ਰੁਪਏ ਲਏ ਸਨ। ਇਸ ਮਗਰੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ।
ਦੱਸ ਦੇਈਏ ਕਿ ਸਾਲ 2003 'ਚ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ‘ਤੇ ਦਲੇਰ ਮਹਿੰਦੀ , ਉਨ੍ਹਾਂ ਦੇ ਭਰਾ ਸ਼ਮਸ਼ੇਰ ਸਿੰਘ , ਧਿਆਨ ਸਿੰਘ ਤੇ ਬੁਲਬੁਲ ਮਹਿਤਾ ਖਿਲਾਫ ਮਾਮਲਾ ਦਰਜ ਕੀਤਾ ਸੀ। ਬਖਸ਼ੀਸ਼ ਸਿੰਘ ਦਾ ਕਹਿਣਾ ਸੀ ਕਿ ਦਲੇਰ ਮਹਿੰਦੀ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਂ 'ਤੇ 20 ਲੱਖ ਰੁਪਏ ਲਏ ਸਨ। ਇਸ ਮਗਰੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ।
Patiala, Punjab | Singer Daler Mehndi sentenced to two years of imprisonment in a human trafficking case of 2003. He has been taken into custody (by police). His application for release on probation also dismissed by court: Advocate Gurmeet Singh, Complainant's lawyer pic.twitter.com/bHOwcsHAD4
— ANI (@ANI) July 14, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਦੇਸ਼
ਪੰਜਾਬ
ਕ੍ਰਿਕਟ
Advertisement