ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ 'ਚ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ ਪਰ ਅਦਾਲਤ ਨੇ ਸਜ਼ਾ ਨੂੰ ਮੁਅੱਤਲ ਕਰ ਕੇ ਗਾਇਕ ਨੂੰ ਜ਼ਮਾਨਤ ਦੇ ਦਿੱਤੀ ਹੈ।
ਬਾਲੀਵੁੱਡ ਨੂੰ ਕਈ ਹਿੱਟ ਗੀਤ ਦੇਣ ਵਾਲੇ ਦਲੇਰ ਮਹਿੰਦੀ 'ਤੇ 2003 'ਚ ਦਾ ਮਾਮਲਾ ਦਰਜ ਕੀਤਾ ਗਿਆ ਸੀ। ਦਲੇਰ ਮਹਿੰਦੀ 'ਤੇ ਭਰਾ ਸ਼ਮਸ਼ੇਰ ਨਾਲ ਗੈਰ-ਕਾਨੂੰਨੀ ਇਮੀਗ੍ਰੇਸ਼ਨ ਗਰੁੱਪ ਚਲਾਉਣ ਦਾ ਦੋਸ਼ ਸੀ, ਇਸ ਦੇ ਜ਼ਰੀਏ ਉਹ 1998 ਤੋਂ 1999 ਦਰਮਿਆਨ 10 ਲੋਕਾਂ ਨੂੰ ਵਿਦੇਸ਼ ਲੈ ਗਿਆ ਅਤੇ ਉਨ੍ਹਾਂ ਨੂੰ ਉੱਥੇ ਛੱਡ ਗਿਆ।
ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਇਸ ਮਾਮਲੇ ਵਿੱਚ 2018 ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ ਉਸ ਦੇ ਭਰਾ ਸ਼ਮਸ਼ੇਰ ਸਿੰਘ ਦੀ 2017 ਵਿੱਚ ਮੌਤ ਹੋ ਗਈ ਸੀ। 2003 'ਚ ਦਲੇਰ ਮਹਿੰਦੀ ਨੂੰ ਵੀ ਕਬੂਤਰਬਾਜ਼ੀ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ ਪਰ ਬਾਅਦ 'ਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ।
ਜੁਲਾਈ 2022 ਵਿੱਚ, ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਦੋ ਸਾਲ ਦੀ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਦਲੇਰ ਮਹਿੰਦੀ ਨੂੰ ਪਟਿਆਲਾ ਸੈਂਟਰਲ ਜੇਲ ਭੇਜ ਦਿੱਤਾ ਗਿਆ। ਬਾਅਦ 'ਚ ਦਲੇਰ ਮਹਿੰਦੀ ਨੇ ਆਪਣੀ ਸਜ਼ਾ ਨੂੰ ਲੈ ਕੇ ਪਟਿਆਲਾ ਦੀ ਸੈਸ਼ਨ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਪਰ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ। ਰਿਪੋਰਟਾਂ ਮੁਤਾਬਕ ਦਲੇਰ ਮਹਿੰਦੀ 'ਤੇ ਮਨੁੱਖੀ ਤਸਕਰੀ ਨਾਲ ਸਬੰਧਤ 30 ਤੋਂ ਵੱਧ ਮਾਮਲੇ ਦਰਜ ਸਨ। ਦਲੇਰ ਮਹਿੰਦੀ ਵਿਰੁੱਧ ਪਹਿਲਾ ਕੇਸ 2003 ਵਿੱਚ ਬਖਸ਼ੀਸ਼ ਸਿੰਘ ਨਾਂ ਦੇ ਵਿਅਕਤੀ ਵੱਲੋਂ ਦਰਜ ਕਰਵਾਇਆ ਗਿਆ ਸੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।