ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਰਸੂਲਪੁਰ ਤੋਂ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਜਿੰਮੀਦਾਰ ਪਰਿਵਾਰ ਵੱਲੋਂ ਦਲਿਤ ਪਰਿਵਾਰ ਦੇ ਮੁਖੀ ਨਾਲ ਕਥਿਤ ਤੌਰ 'ਤੇ ਕੁੱਟਮਾਰ ਕੀਤੀ ਗਈ ਤੇ ਉਸ ਤੋਂ ਬਾਅਦ ਪੇਸ਼ਾਬ ਪਿਲਾਇਆ ਗਿਆ। ਮਾਮਲਾ ਸਾਹਮਣੇ ਆਉਣ 'ਤੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਪਰ ਪੁਲਿਸ ਵੱਲੋਂ ਸਬੰਧਤ ਲੋਕਾਂ ਖਿਲਾਫ ਕਾਰਵਾਈ ਨਾ ਕੀਤੇ ਜਾਣ 'ਤੇ ਹੁਣ ਐਸਸੀ-ਐਸਟੀ ਕਮਿਸ਼ਨ ਨੇ ਨੋਟਿਸ ਲਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਜਿੰਮੀਦਾਰ ਪਰਿਵਾਰ ਨੇ ਪਹਿਲਾਂ ਦਲਿਤ ਪਰਿਵਾਰ ਦੀ ਬੀਜੀ ਹੋਈ ਫ਼ਸਲ ਵਾਹੀ ਤੇ ਫਿਰ ਪਰਿਵਾਰ ਦੇ ਮੁਖੀ ਨੂੰ ਅਗਵਾ ਕਰਕੇ ਉਸ ਨਾਲ ਕੁੱਟਮਾਰ ਕੀਤੀ। ਫਿਰ ਜ਼ਬਰੀ ਉਸ ਨੂੰ ਪੇਸ਼ਾਬ ਪਿਲਾਇਆ ਗਿਆ। ਪੰਜਾਬ ਐਸਸੀ ਕਮਿਸ਼ਨ ਦੇ ਤਿੰਨ ਮੈਬਰਾਂ ਨੇ ਪਿੰਡ ਰਸੂਲਪੁਰ ਪਹੁੰਚ ਕੇ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਨੂੰ ਉਕਤ ਜਿੰਮੀਦਾਰ ਪਰਿਵਾਰ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਨੂੰ ਕਿਹਾ ਹੈ।
ਕਮਿਸ਼ਨ ਨੇ ਮੁਲਜ਼ਮਾਂ ਦੀ ਤੁਰੰਤ ਗ੍ਰਿਫਤਾਰੀ ਦੇ ਆਦੇਸ਼ ਵੀ ਦਿੱਤੇ ਹਨ। ਉਧਰ, ਪੁਲਿਸ ਨੂੰ ਵੀ 29 ਜੁਲਾਈ ਨੂੰ ਸਾਰੇ ਕੇਸ ਦੀ ਤਫਸੀਲ ਲੈ ਕੇ ਚੰਡੀਗੜ੍ਹ ਕਮਿਸ਼ਨ ਦੇ ਦਫਤਰ ਤਲਬ ਹੋਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ
ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ