ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਦੇ ਦਰਜਨਾਂ ਪਿੰਡਾਂ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਕੀਤਾ। ਉੱਥੇ ਹੀ ਲੰਬੀ ਦੇ ਪਿੰਡ ਤਪਾ ਖੇੜਾ ਦੇ ਦਲਿਤ ਪਰਿਵਾਰਾਂ ਨੇ ਸੰਗਤ ਦਰਸ਼ਨ ਦਾ ਬਾਈਕਾਟ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ। ਉਹ ਦਲਿਤ ਹਨ, ਇਸ ਲਈ ਪਿੰਡ ਦੇ ਕਿਸਾਨ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣਦੇ।


 

 

ਕਾਬਲੇਗੌਰ ਹੈ ਕਿ ਇਹ ਪਿੰਡ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਧਾਨ ਸਭਾ ਹਲਕੇ ਵਿੱਚ ਪੈਂਦਾ ਹੈ ਪਰ ਪੰਜਾਬ ਵਿੱਚ ਵਿਕਾਸ ਦੇ ਦਾਅਵੇ ਕਰਨ ਵਾਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਆਪਣੇ ਹਲਕੇ ਵਿੱਚ ਹੀ ਵਿਤਕਰੇ ਹੋਣ ਦੀ ਗੱਲ ਸਾਹਮਣੇ ਆਈ ਹੈ। ਹੈਰਾਨੀ ਦੀ ਗੱਲ਼ ਹੈ ਕਿ ਮੁੱਖ ਮੰਤਰੀ ਨੇ ਆਪਣੇ ਹੀ ਹਲਕੇ ਵਿੱਚ ਸਭ ਤੋਂ ਵੱਧ ਸੰਗਤ ਦਰਸ਼ਨ ਕੀਤੇ ਹਨ ਤੇ ਸਭ ਤੋਂ ਵੱਧ ਗ੍ਰਾਂਟਾਂ ਵੰਡੀਆਂ ਹਨ।

 

 

 

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਨਿਉਜ਼ੀਲੈਂਡ ਵਿੱਚ ਜੁਗਰਾਜ ਸਿੰਘ ਦੇ ਸਿੱਖ ਕੌਂਸਲ ਚੋਣਾਂ ਵਿੱਚ ਉਮੀਦਵਾਰ ਦੇ ਪੋਸਟਰ 'ਤੇ ISIS ਲਿਖੇ ਜਾਣ ਦੀ ਨਿੰਦਾ ਕੀਤੀ ਹੈ।