Amritpal Singh: ਅੰਮ੍ਰਿਤਪਾਲ ਸਿੰਘ ਦੇ ਸਾਥੀ ਨਹੀਂ ਲੜਨਗੇ ਚੋਣ, ਮੌਜੂਦਾ ਹਾਲਾਤ ਕਰਕੇ ਬਦਲਿਆ ਫੈਸਲਾ
Amritpal Singh: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਚੋਣ ਲੜਨ ਦਾ ਫੈਸਲਾ ਟਾਲ ਦਿੱਤਾ ਹੈ।
Amritpal Singh: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਚੋਣ ਲੜਨ ਦਾ ਫੈਸਲਾ ਟਾਲ ਦਿੱਤਾ ਹੈ। ਦਲਜੀਤ ਕਲਸੀ ਨੂੰ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਉਨ੍ਹਾਂ ਇਸ ਤੋਂ ਪਹਿਲਾਂ ਪੰਜਾਬ ਦੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਸੀ।
ਕਲਸੀ ਦੀ ਪਤਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਕਲਸੀ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਮਿਲੀ ਸੀ। ਹਾਲ ਹੀ ਵਿੱਚ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲੜਨ ਦੀ ਯੋਜਨਾ ਬਣਾਈ ਸੀ ਪਰ ਹੁਣ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।
ਦੱਸ ਦਈਏ ਕਿ ਦਲਜੀਤ ਸਿੰਘ ਕਲਸੀ ਅੰਮ੍ਰਿਤਪਾਲ ਸਿੰਘ ਦੇ ਸਲਾਹਕਾਰ ਤੇ ਵਿੱਤੀ ਸਹਿਯੋਗੀ ਵਜੋਂ ਜਾਣੇ ਜਾਂਦੇ ਹਨ। ਉਹ ਨਾ ਸਿਰਫ਼ ਅੰਮ੍ਰਿਤਪਾਲ ਨਾਲ ਜੁੜੇ ਹੋਏ ਸੀ, ਸਗੋਂ ਉਨ੍ਹਾਂ ਦੀ ਸਿਆਸੀ ਲਹਿਰ ਵਿੱਚ ਵੀ ਸਰਗਰਮ ਭੂਮਿਕਾ ਨਿਭਾਈ ਸੀ। ਚੋਣ ਲੜਨ ਦੇ ਐਲਾਨ ਤੋਂ ਬਾਅਦ ਕਲਸੀ ਨੇ ਆਪਣੇ ਪਰਿਵਾਰ ਤੇ ਸਮਰਥਕਾਂ ਤੋਂ ਚੋਣ ਤਿਆਰੀਆਂ ਲਈ ਸਹਿਯੋਗ ਮੰਗਿਆ ਸੀ। ਕਲਸੀ ਦੇ ਇਸ ਫੈਸਲੇ ਦਾ ਅਸਰ ਪੰਜਾਬ ਦੀ ਸਿਆਸਤ 'ਤੇ ਵੀ ਦੇਖਿਆ ਜਾ ਸਕਦਾ ਹੈ।
ਉਧਰ, ਕਲਸੀ ਨੇ ਚੋਣ ਨਾ ਲੜਨ ਦਾ ਫੈਸਲਾ ਕਿਉਂ ਕੀਤਾ, ਇਸ 'ਤੇ ਅਜੇ ਵੀ ਸਵਾਲ ਖੜ੍ਹੇ ਹਨ। ਉਨ੍ਹਾਂ ਦੇ ਫੈਸਲੇ ਦੇ ਪਿੱਛੇ ਕਈ ਸੰਭਵ ਕਾਰਨ ਹੋ ਸਕਦੇ ਹਨ, ਜਿਵੇਂ ਕਿ ਸੁਰੱਖਿਆ ਤੇ ਕਾਨੂੰਨੀ ਸਥਿਤੀ। ਕਲਸੀ ਤੇ ਉਸ ਦੇ ਹੋਰ ਸਾਥੀ ਪਹਿਲਾਂ ਹੀ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਨਜ਼ਰਬੰਦ ਹਨ। ਇਸ ਕਾਨੂੰਨੀ ਸਥਿਤੀ ਕਾਰਨ ਉਨ੍ਹਾਂ ਲਈ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣਾ ਮੁਸ਼ਕਲ ਹੋ ਸਕਦਾ ਹੈ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕਲਸੀ ਦੇ ਪਰਿਵਾਰ ਨੇ ਉਨ੍ਹਾਂ ਨੂੰ ਚੋਣ ਨਾ ਲੜਨ ਦੀ ਸਲਾਹ ਦਿੱਤੀ ਹੈ। ਖਾਸ ਕਰਕੇ ਹੁਣ ਜਦੋਂ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਫਿਰ ਤੋਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Lawrence Bishnoi: ਲਾਰੈਂਸ ਬਿਸ਼ਨੋਈ ਦੀ ਸ਼ਹੀਦ ਭਗਤ ਸਿੰਘ ਤੁਲਣਾ? ਚੋਣ ਲੜਨ ਦੀ ਪੇਸ਼ਕਸ਼...ਸਿਆਸੀ ਪਾਰਟੀ ਨੇ ਟੱਪੀਆਂ ਸਾਰੀਆਂ ਹੱਦਾਂ
ਉਧਰ, ਕਲਸੀ ਦੇ ਚੋਣ ਦੌੜ ਤੋਂ ਬਾਹਰ ਹੋਣ ਦਾ ਪੰਜਾਬ ਦੀ ਸਿਆਸਤ 'ਤੇ ਅਸਰ ਪੈ ਸਕਦਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਚੋਣ ਲੜਨ ਦੇ ਐਲਾਨ ਨੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਸੀ। ਉਨ੍ਹਾਂ ਦੇ ਸਾਥੀਆਂ ਕੁਲਵੰਤ ਸਿੰਘ ਤੇ ਭਗਵੰਤ ਸਿੰਘ ਨੇ ਪਹਿਲਾਂ ਹੀ ਚੋਣ ਲੜਨ ਦੀ ਯੋਜਨਾ ਬਣਾ ਲਈ ਸੀ, ਫਿਰ ਵੀ ਚੋਣ ਲੜਨ ਜਾਂ ਨਹੀਂ ਇਸ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਸੀ। ਕਲਸੀ ਦੇ ਫੈਸਲੇ ਤੋਂ ਬਾਅਦ ਹੁਣ ਇਹ ਦੇਖਣਾ ਬਾਕੀ ਹੈ ਕਿ ਹੋਰ ਸਹਿਯੋਗੀ ਪਾਰਟੀਆਂ ਆਪਣੀ ਚੋਣ ਯੋਜਨਾ ਨੂੰ ਲੈ ਕੇ ਕੀ ਫੈਸਲਾ ਲੈਂਦੇ ਹਨ।