ਨਵੀਂ ਦਿੱਲੀ: ਦਿੱਲੀ ਬਾਰਡਰ 'ਤੇ ਪਿਛਲੇ ਕਰੀਬ 20 ਦਿਨ ਤੋਂ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ। ਅਜਿਹੇ 'ਚ ਕਿਸਾਨਾਂ ਦਾ ਦਰਦ ਨਾ ਸਹਿੰਦਿਆਂ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਸੰਤ ਬਾਬਾ ਰਾਮ ਸਿੰਘ ਸੀਂਗੜਾ ਵਾਲਿਆਂ ਵੱਲੋਂ ਖੁਦ ਨੂੰ ਗੋਲ਼ੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ। ਇਸ ਗੱਲ ਦਾ ਖੁਲਾਸਾ ਉਨ੍ਹਾਂ ਵੱਲੋਂ ਲਿਖੇ ਖੁਦਕੁਸ਼ੀ ਨੋਟ 'ਚ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਉਨ੍ਹਾਂ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਖੁਦਕੁਸ਼ੀ ਨੋਟ ਤੋਂ ਸਾਬਤ ਹੁੰਦਾ ਹੈ ਕਿ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹਾਲਾਤ ਕਿੰਨੇ ਦਰਦਨਾਕ ਹੋਣਗੇ। ਉਨ੍ਹਾਂ ਕਿਹਾ ਬਾਬਾ ਰਾਮ ਸਿੰਘ ਜੀ ਕਈ ਦਿਨਾਂ ਤੋਂ ਕੁੰਢਲੀ ਬਾਰਡਰ ਤੇ ਸੰਘਰਸ਼ ਚ ਡਟੇ ਕਿਸਾਨਾਂ ਦੀ ਉਹ ਸੇਵਾ ਕਰ ਰਹੇ ਸਨ। ਉਨ੍ਹਾਂ ਕਿਹਾ ਸੰਘਰਸ਼ ਕਰ ਰਹੇ ਕਿਸਾਨ ਕਿੰਨ੍ਹਾਂ ਮੁਸ਼ਕਿਲਾਂ ਚ ਡਟੇ ਹੋਏ ਹਨ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਇਸ ਤੋਂ ਕੁਝ ਸਬਕ ਸਿੱਖੇਗੀ। ਉਨ੍ਹਾਂ ਲੋਕਾਂ ਨੂੰ ਇਸ ਮੌਕੇ ਅਮਨ ਸ਼ਾਂਤੀ ਬਣਾਏ ਰੱਖਣ ਦੀ ਵੀ ਅਪੀਲ ਕੀਤੀ।
ਖੇਤੀ ਕਾਨੂੰਨਾਂ ਦੇ ਰੋਸ ਵਜੋਂ ਕੁੰਡਲੀ ਬਾਰਡਰ 'ਤੇ ਸੰਤ ਰਾਮ ਸਿੰਘ ਸੀਂਗੜਾ ਨੇ ਗੋਲ਼ੀ ਮਾਰ ਕੇ ਕੀਤੀ ਖੁਦਕੁਸ਼ੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ