Punjab News: ਹਾਈਕੋਰਟ ਪਹੁੰਚੀ ਦਲਜੀਤ ਕਲਸੀ ਦੀ ਪਤਨੀ, ਅਸਾਮ 'ਚ ‘ਗ਼ੈਰ ਕਾਨੂੰਨੀ ਹਿਰਾਸਤ’ 'ਚੋਂ ਛੁਡਾਉਣ ਦੀ ਕੀਤੀ ਮੰਗ
'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਫੜ੍ਹੇ ਗਏ ਵਿਅਕਤੀਆਂ ਦੇ ਪਰਿਵਾਰ ਅਦਾਲਤ ਦੀ ਸ਼ਰਨ ਵਿੱਚ ਜਾਣ ਲੱਗੇ ਹਨ। ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਦੀ ਪਤਨੀ ਨਰਿੰਦਰ ਕੌਰ ਨੇ ਹਾਈ ਕੋਰਟ...
Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਫੜ੍ਹੇ ਗਏ ਵਿਅਕਤੀਆਂ ਦੇ ਪਰਿਵਾਰ ਅਦਾਲਤ ਦੀ ਸ਼ਰਨ ਵਿੱਚ ਜਾਣ ਲੱਗੇ ਹਨ। ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਦੀ ਪਤਨੀ ਨਰਿੰਦਰ ਕੌਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਖ਼ਲ ਕਰ ਕੇ ਮੰਗ ਕੀਤੀ ਹੈ ਕਿ ਉਸ ਦੇ ਪਤੀ ਨੂੰ ਅਸਾਮ ਵਿੱਚ ‘ਗ਼ੈਰਕਾਨੂੰਨੀ ਹਿਰਾਸਤ’ ਵਿੱਚੋਂ ਛੁਡਾਇਆ ਜਾਵੇ।
ਹਾਸਲ ਜਾਣਕਾਰੀ ਮੁਤਾਬਕ ਹਾਈਕੋਰਟ ਦੇ ਬੈਂਚ ਵੱਲੋਂ 28 ਮਾਰਚ ਨੂੰ ਮਾਮਲੇ ’ਤੇ ਸੁਣਵਾਈ ਕੀਤੀ ਜਾਵੇਗੀ। ਇਸੇ ਦਿਨ ਹੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਸਬੰਧੀ ਪਾਈ ਗਈ ਹੈਬੀਅਸ ਕੋਰਪਸ ਅਰਜ਼ੀ ’ਤੇ ਸੁਣਵਾਈ ਹੋਵੇਗੀ। ਕਲਸੀ ਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐਨਐਸਏ ਲਾਇਆ ਗਿਆ ਹੈ। ਕਲਸੀ ਦੀ ਗ੍ਰਿਫਤਾਰੀ ਹੋ ਚੁੱਕੀ ਹੈ, ਜਦੋਂਕਿ ਅੰਮ੍ਰਿਤਪਾਲ ਸਿੰਘ ਫਰਾਰ ਹੈ।
ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ। ਇਸ ਸਬੰਧੀ ਇੱਕ ਨਵੀਂ ਫੁਟੇਜ ਸਾਹਮਣੇ ਆਈ ਹੈ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਪਲੈਟੀਨਾ ਮੋਟਰਸਾਈਕਲ ਸਣੇ ਇੱਕ ਜੁਗਾੜੂ ਰੇਹੜੀ ਵਿੱਚ ਬੈਠ ਫਰਾਰ ਹੁੰਦਾ ਨਜ਼ਰ ਆ ਰਿਹਾ ਹੈ। ਇਹ ਫੁਟੇਜ ਫਿਲੌਰ ਨੇੜਲੇ ਦਾਰਾਪੁਰ ਪਿੰਡ ਤੋਂ ਪਹਿਲਾਂ ਨਹਿਰ ਵੱਲ ਜਾਂਦੇ ਰਾਹ ਦੀ ਹੈ।
ਪੁਲਿਸ ਦਾਅਵਾ ਕਰ ਰਹੀ ਹੈ ਕਿ ਰੇਹੜੀ ਵਿੱਚ ਉਸ ਦੇ ਨਾਲ ਇੱਕ ਸਾਥੀ ਵੀ ਹੈ। ਗੁਰਦੁਆਰੇ ਤੋਂ ਭੱਜਣ ਵੇਲੇ ਜਿਹੜੀ ਪਲੈਟੀਨਾ ਬਾਈਕ ਉਸ ਦੇ ਕੋਲ ਸੀ, ਉਹ ਮੋਟਰਸਾਈਕਲ ਵਾਲੀ ਜੁਗਾੜੂ ਰੇਹੜੀ ਵਿਚ ਲੱਦੀ ਨਜ਼ਰ ਆ ਰਹੀ ਹੈ। ਅਜਿਹਾ ਜਾਪਦਾ ਹੈ ਕਿ ਜਾਂ ਤਾਂ ਪਲੈਟੀਨਾ ਖ਼ਰਾਬ ਹੋ ਗਿਆ ਹੈ ਜਾਂ ਉਸ ਵਿੱਚ ਤੇਲ ਖ਼ਤਮ ਹੋ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ