ਪੜਚੋਲ ਕਰੋ

Punjab News: ਗ਼ਰੀਬ ਮਰੀਜ਼ਾਂ ਨੂੰ ਝੱਲਣੀ ਪਵੇਗੀ ਕੇਂਦਰ ਤੇ ਆਪ ਸਰਕਾਰ ਵਿਚਾਲੇ ਹਊਮੈ ਦੀ ਲੜਾਈ-ਚੀਮਾ

ਕੇਂਦਰ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ (ਐਨ ਐਚ ਐਮ) ਤਹਿਤ 546 ਕਰੋੜ ਰੁਪਏ ਦੀ ਅਗਲੀ ਕਿਸ਼ਤ ਹੈਲਥ ਵੈਲਨੈਸ ਕਲੀਨਿਕਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਕਰਨ ਕਾਰਨ ਰੋਕਣ ਦੇ ਫੈਸਲੇ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਸਖ਼ਤ ਟਿੱਪਣੀ ਕੀਤੀ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਬਦਲਣ ਦੀ ਮੁਹਿੰਮ ਦਾ ਚਾਅ ਪੰਜਾਬੀਆਂ ਨੂੰ ਮਹਿੰਗਾ ਪੈ ਰਿਹਾ ਹੈ ਅਤੇ ਕੇਂਦਰ ਸਰਕਾਰ ਤੇ ਆਮ ਆਦਮੀ ਪਾਰਟੀ ਸਰਕਾਰ ਵਿਚਾਲੇ ਗੈਰ ਲੋੜੀਂਦੀ ਹਊਮੈ ਦੀ ਲੜਾਈ ਦੀ ਮਾਰ ਗਰੀਬ ਮਰੀਜ਼ਾਂ ਨੂੰ ਝੱਲਣੀ ਪਵੇਗੀ।

ਕੇਂਦਰ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ (ਐਨ ਐਚ ਐਮ) ਤਹਿਤ 546 ਕਰੋੜ ਰੁਪਏ ਦੀ ਅਗਲੀ ਕਿਸ਼ਤ ਹੈਲਥ ਵੈਲਨੈਸ ਕਲੀਨਿਕਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਕਰਨ ਕਾਰਨ ਰੋਕਣ ਦੇ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਐਨ ਐਚ ਐਮ ਤਹਿਤ 546 ਕਰੋੜ ਰੁਪਏ ਦੀ ਗਰਾਂਟ ਸੂਬੇ ਨੂੰਜਾਰੀ ਨਾ ਕੀਤੀ ਗਈ ਤਾਂ ਫਿਰ ਸੂਬੇ ਦਾ ਸਾਰਾ ਸਿਹਤ ਸੈਕਟਰ ਹੀ ਬੁਰੀ ਤਰ੍ਹਾਂ ਲੀਹੋਂ ਲੱਥ ਜਾਵੇਗਾ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਪ ਸਰਕਾਰ ਨੇ ਮਹਿੰਗੀ ਲਾਗਤ ’ਤੇ ਨਾਂ ਬਦਲਣ ਦੀ ਮੁਹਿੰਮ ਵਿੱਢ ਕੇ ਪੇਂਡੂ ਡਿਸਪੈਂਸਰੀਆਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖ ਕੇ ਸਿਹਤ ਦਾ ਬੁਨਿਆਦੀ ਢਾਂਚਾ ਢਹਿ ਢੇਰੀ ਕਰ ਦਿੱਤਾ ਹੈ।ਉਹਨਾਂ ਕਿਹਾ ਕਿ ਪ੍ਰਾਇਮਰੀ ਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਡਾਊਨ ਗ੍ਰੇਡ ਕਰ ਦਿੱਤਾ ਹੈ ਤੇ ਹਸਪਤਾਲਾਂ ਵਿਚ ਕੰਮ ਕਰਦੇ ਡਾਕਟਰਾਂ ਨੂੰ ਆਪ ਲੀਡਰਸ਼ਿਪ ਦੇ ਮਨ ਦੀ ਸੰਤੁਸ਼ਟੀ ਵਾਸਤੇ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕਰ ਦਿੱਤਾ ਗਿਆ ਤੇ ਐਮਰਜੰਸੀ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ।

ਅਕਾਲੀ ਆਗੂ ਨੇ ਕਿਹਾ ਕਿ ਕਲੀਨਿਕਾਂ ਵਿਚ ਸਟਾਫ ਦੀ ਕੋਈ ਭਰਤੀ ਨਹੀਂ ਕੀਤੀ ਗਈ ਸਿ ਕਾਰਨ ਮੌਜੂਦਾ ਸਿਹਤ ਸੇਵਾਵਾਂ ਪ੍ਰਭਾਵਤ ਹੋਈਆਂ ਹਨ। ਉਹਨਾਂ ਕਿਹਾ ਕਿ ਐਨ ਐਚ ਐਮ ਪ੍ਰਾਜੈਕਟਾਂ ਦੇ ਫੰਡ ਹੋਰ ਪਾਸੇ ਵਰਤ ਕੇ ਕਲੀਨਿਕ ਸਥਾਪਿਤ ਕੀਤੇ ਗਏ ਹਨ ਜਿਸ ਕਾਰਨ ਐਨ ਐਚ ਐਮ ਸਟਾਫ ’ਤੇ ਮਾਰੂ ਅਸਰ ਪਵੇਗਾ ਤੇ ਸਟਾਫ ਦੀਆਂ ਤਨਖਾਹਾਂ ਦੇਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

ਡਾ. ਚੀਮਾ ਨੇ ਕਿਹਾ ਕਿ ਇਸ ਕਦਮ ਨਾਲ ਕੇਂਦਰ -ਰਾਜ ਸੰਬੰਧਾਂ ਵਿਚ ਕੁੜਤਣ ਪੈਦਾ ਹੋਈ ਹੈ ਜੋ ਸੂਬੇ ਵਾਸਤੇ ਚੰਗੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹੋਰ ਵਿਕਾਸ ਪ੍ਰਾਜੈਕਟਾਂ ’ਤੇ ਵੀ ਅਸਰ ਪਵੇਗਾ ਕਿਉਂਕਿ ਆਪ ਸਰਕਾਰ ਨੇ ਆਪਣੇ ਪੈਟ ਪ੍ਰਾਜੈਕਟਾਂ ਵਾਸਤੇ ਕੇਂਦਰੀ ਫੰਡਾਂ ਦੀ ਦੁਰਵਰਤੋਂ ਕੀਤੀ ਹੈ ਜਿਸਦਾ ਮਕਸਦ ਲੋਕ ਪਲਾਈ ਦੀ ਥਾਂ ਪਾਰਟੀ ਦੇ ਅਕਸ ਨੁੰ ਉਭਾਰਨਾ ਹੈ।

ਡਾ. ਚੀਮਾ ਨੇ ਕਿਹਾ ਕਿ ਆਪ ਸਰਕਾਰ ਆਪਣੀਆਂ ਤਰਜੀਹਾਂ ਦਰੁੱਸਤ ਕਰੇ। ਉਹਨਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸੁਪਰ ਸਪੈਸ਼ਲਟੀ ਸੇਵਾਵਾਂ ਸਮੇਤ ਟਰਸ਼ੀਅਰੀ ਕੇਅਰ ਸਹੂਲਤਾਂ ਵਿਚ ਵਾਧਾ ਕੀਤਾ ਜਾਵੇ ਨਾ ਕਿ ਫਸਟ ਏਡ ਕੇਂਦਰ ਵਧਾਏ ਜਾਣ।ਉਹਨਾਂ ਕਿਹਾ ਕਿ ਸਰਕਾਰ ਨੂੰ ਡਰਾਮੇਬਾਜ਼ੀ ਬੰਦ ਕਰ ਕੇ ਸੂਬੇ ਵਿਚ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਾਸਤੇ ਸਹੀ ਕਦਮ ਚੁੱਕਣੇ ਚਾਹੀਦੇ ਹਨ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget